ਇਮਰਾਨ ਖਾਨ ਨੂੰ ਤੋਸ਼ਾਖਾਨਾ ਮਾਮਲੇ ‘ਚ ਤਿੰਨ ਸਾਲ ਦੀ ਸਜ਼ਾ

Imran Khan

ਇਸਲਾਮਾਬਾਦ। ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਨੂੰ ਤੋਸ਼ਾਖਾਨਾ ਮਾਮਲੇ ‘ਚ ਗ੍ਰਿਫਤਾਰ ਕਰ ਲਿਆ ਗਿਆ ਹੈ। ਲਾਹੌਰ ਪੁਲਿਸ ਨੇ ਪੀਟੀਆਈ ਚੇਅਰਮੈਨ ਨੂੰ ਜ਼ਮਾਨ ਪਾਰਕ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਹੈ। ਇਸਲਾਮਾਬਾਦ ਦੀ ਹੇਠਲੀ ਅਦਾਲਤ ਨੇ ਉਸ ਨੂੰ 3 ਸਾਲ ਦੀ ਸਜ਼ਾ ਸੁਣਾਈ ਹੈ। ਨਾਲ ਹੀ ਉਹ ਅਗਲੇ 5 ਸਾਲਾਂ ਤੱਕ ਚੋਣ ਨਹੀਂ ਲੜ ਸਕਣਗੇ। ਅਦਾਲਤ ਨੇ ਸਾਬਕਾ ਪਾਕਿਸਤਾਨੀ ਪ੍ਰਧਾਨ ਮੰਤਰੀ ‘ਤੇ ਇਕ ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ।

ਇਹ ਵੀ ਪੜ੍ਹੋ : ਪੀਐੱਮ ਮੋਦੀ ਵੱਲੋਂ ਪੰਜਾਬ ਨੂੰ ਵੱਡਾ ਤੋਹਫ਼ਾ, ਪੜ੍ਹੋ ਤੇ ਜਾਣੋ…

ਇਮਰਾਨ ਦੀ ਪਾਰਟੀ ਪੀਟੀਆਈ ਮੁਤਾਬਕ ਖ਼ਾਨ ਨੂੰ ਲਾਹੌਰ ਦੀ ਕੋਟ ਲਖਪਤ ਜੇਲ੍ਹ ਲਿਜਾਇਆ ਗਿਆ ਹੈ। ਫੈਸਲੇ ਦੇ ਸਮੇਂ ਅਦਾਲਤ ਨੇ ਕਿਹਾ- ਪੀਟੀਆਈ ਚੇਅਰਮੈਨ ਇਮਰਾਨ ਨੇ ਤੋਸ਼ਾਖਾਨਾ ਮਾਮਲੇ ਵਿੱਚ ਪਾਕਿਸਤਾਨ ਦੇ ਚੋਣ ਕਮਿਸ਼ਨ ਨੂੰ ਗਲਤ ਜਾਣਕਾਰੀ ਦਿੱਤੀ ਸੀ। ਉਹ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਸੀ। ਅਦਾਲਤ ਨੇ ਸ਼ਨੀਵਾਰ ਨੂੰ ਸੁਣਵਾਈ ਤੋਂ ਬਾਅਦ ਦੁਪਹਿਰ 12.30 ਵਜੇ ਤੱਕ ਫੈਸਲਾ ਸੁਰੱਖਿਅਤ ਰੱਖ ਲਿਆ ਸੀ।