ਸਰ ਗੰਗਾਰਾਮ ਹਸਪਤਾਲ ’ਚ 24 ਘੰਟਿਆਂ ’ਚ 25 ਮਰੀਜ਼ਾ ਦੀ ਮੌਤ

ਆਕਸੀਜਨ ਦੀ ਕਮੀ ਦੇ ਚੱਲਦੇ ਵਧ ਰਹੀਆਂ ਹਨ ਪ੍ਰੇਸ਼ਾਨੀਆਂ

ਸੱਚ ਕਹੂੰ ਨਿਊਜ਼, ਨਵੀਂ ਦਿੱਲੀ। ਦੇਸ਼ ’ਚ ਭਿਆਨ ਕੋਰੋਨਾ ਸੰਕਟ ਦਰਮਿਆਨ ਦੇਸ਼ ਦੀ ਰਾਜਧਾਨੀ ਤੋਂ ਇੱਕ ਹੋਰ ਬੂਰੀ ਖਬਰ ਸਾਹਮਣੇ ਆ ਰਹੀ ਹੈ। ਸਰ ਗੰਗਾਰਾਮ ਹਸਪਤਾਲ ’ਚ ਪਿਛਲੇ 24 ਘੰਟਿਆਂ ਦੌਰਾਨ 25 ਗੰਭੀਰ ਮਰੀਜ਼ਾਂ ਦੀ ਮੌਤ ਹੋ ਗਈ ਹੈ। ਦੱਸ ਦੇਈਏ ਕਿ ਵਰਤਮਾਨ ਦੌਰ ’ਚ ਜ਼ਿਆਦਾਤਰ ਹਸਪਤਾਲਾਂ ਦੇ ਬੈੱਡ ਕੋਰੋਨਾ ਮਰੀਜ਼ਾਂ ਨਾਲ ਭਰੇ ਪਏ ਹਨ, ਇਹ ਹਸਪਤਾਲ ਆਕਸੀਜਨ ਦੀ ਕਮੀ ਨਾਲ ਜੂਝ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਕੁਝ ਹਸਪਤਾਲਾਂ ਕੋਲ ਕੁਝ ਘੰਟਿਆਂ ਦੀ ਆਕਸੀਜਨ ਬਚੀ ਹੈ। ਅਜਿਹੇ ਹਾਲਾਤਾ ’ਚ ਡਾਕਟਰਾਂ ਤੇ ਨਰਸਾਂ ਸਾਹਮਣੇ ਵੀ ਵੱਡੀ ਚੁਣੌਤੀ ਖੜੀ ਹੋ ਗਈ ਹੈ। ਸਰ ਗੰਗਾ ਰਾਮ ਹਸਪਤਾਲ ਦੇ ਪ੍ਰਬੰਧਕ ਨੇ ਕਿਹਾ ਕਿ ਸਾਡੇ ਕੋਲ ਕੁਝ ਹੀ ਘੰਟਿਆਂ ਦੀ ਆਕਸੀਜਨ ਬਚੀ ਹੈ।

ਵੈਂਟੀਲੇਟਰ ਵੀ ਸਹੀ ਤਰ੍ਹਾਂ ਕੰਮ ਨਹੀਂ ਕਰ ਰਹੇ ਹਨ। ਇਸ ਲਈ ਸਾਨੂੰ ਤੁਰੰਤ ਏਅਰ ਲਿਫਟ ਕਰਕੇ ਆਕਸੀਜਨ ਮੁਹੱਈਆ ਕਰਵਾਈ ਜਾਵੇ। ਕਿਉਂਕਿ 60 ਗੰਭੀਰ ਮਰੀਜ਼ਾਂ ਦੇ ਜੀਵਨ ’ਤੇ ਖਤਰਾ ਮੰਡਰਾ ਰਿਹਾ ਹੈ। ਹਾਲਾਂਕਿ ਇਸ ਤੋਂ ਬਾਅਦ ਸਵੇਰੇ 10 ਵਜੇ ਸਰ ਗੰਗਾ ਰਾਮ ਹਸਪਤਾਲ ਨੂੰ ਆਕਸੀਜਨ ਦੀ ਸਪਲਾਈ ਮਿਲ ਗਈ। ਮੈਕਸ ਹਸਪਤਾਲ ਨੇ ਵੀ ਟਵੀਟ ਕਰਕੇ ਦੱਸਿਆ ਕਿ ਸੀ ਕਿ ਉਸ ਕੋਲ ਵੀ ਆਕਸੀਜਨ ਦੀ ਕਮੀ ਹੈ। ਇਸ ਤੋਂ ਬਾਅਦ 10 ਵਜੇ ਹੀ ਇਸ ਹਸਪਤਾਲ ’ਚ ਆਕਸੀਜਨ ਮੁਹੱਈਆ ਕਰਵਾਈ ਗਈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।