ਕੋਰੀਓਗ੍ਰਾਫੀ ’ਚ ਸਰਕਾਰੀ ਕੰਨਿਆਂ ਸਕੂਲ ਕੋਟਕਪੂਰਾ ਨੇ ਪ੍ਰਾਪਤ ਕੀਤਾ ਪਹਿਲਾ ਸਥਾਨ

sachoo.

ਕੋਰੀਓਗ੍ਰਾਫੀ ’ਚ ਸਰਕਾਰੀ ਕੰਨਿਆਂ ਸਕੂਲ ਕੋਟਕਪੂਰਾ ਨੇ ਪ੍ਰਾਪਤ ਕੀਤਾ ਪਹਿਲਾ ਸਥਾਨ

(ਸੁਭਾਸ਼ ਸ਼ਰਮਾ)। ਕੋਟਕਪੂਰਾ। ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ “ਆਜ਼ਾਦੀ ਦਾ ਅੰਮ੍ਰਿਤ ਮਹਾਂ ਉਤਸਵ” ਸਬੰਧੀ ਸਿੱਖਿਆ ਵਿਭਾਗ ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਕੋਰੀਓਗ੍ਰਾਫੀ ਮੁਕਾਬਲੇ ਵਿੱਚੋਂ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ।

ਪ੍ਰਿੰਸੀਪਲ ਪ੍ਰਭਜੋਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਗੀਤ ਅਧਿਆਪਕਾ ਸਰਬਜੀਤ ਕੌਰ ਦੀ ਮਿਹਨਤ ਅਤੇ ਵਿਦਿਆਰਥਣਾਂ ਦੀ ਲਗਨ ਸਦਕਾ ਬਹੁਤ ਹੀ ਸਖ਼ਤ ਮੁਕਾਬਲੇ ਵਿੱਚੋਂ ਸਕੂਲ ਨੇ ਪਹਿਲੀ ਪੁਜ਼ੀਸ਼ਨ ਹਾਸਲ ਕੀਤੀ । ਉਨ੍ਹਾਂ ਨੇ ਕਿਹਾ ਕਿ ਸਕੂਲ ਵਿੱਦਿਅਕ , ਸਹਿ- ਵਿੱਦਿਅਕ ਕਿਰਿਆਵਾਂ ਅਤੇ ਖੇਡਾਂ ਵਿੱਚ ਹਰ ਰੋਜ਼ ਸ਼ਾਨਦਾਰ ਪ੍ਰਾਪਤੀਆਂ ਕਰ ਰਿਹਾ ਹੈ, ਜਿਸ ਦਾ ਸਿਹਰਾ ਸੁਹਿਰਦ ਅਤੇ ਮਿਹਨਤ ਅਧਿਆਪਕਾਂ ਨੂੰ ਜਾਂਦਾ ਹੈ। ਪ੍ਰਿੰਸੀਪਲ ਨੇ ਵਿਦਿਆਰਥਣਾਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਉਮੀਦ ਜਤਾਈ ਹੈ ਕਿ ਸਾਡੀ ਟੀਮ ਪੰਜਾਬ ਪੱਧਰ ‘ਤੇ ਵੀ ਪਹਿਲੀ ਪੁਜ਼ੀਸ਼ਨ ਹਾਸਲ ਕਰੇਗੀ। ਇਸ ਮੌਕੇ ਪਵਨਜੀਤ ਕੌਰ, ਬਲਜੀਤ ਰਾਣੀ, ਪਰਮਜੀਤ ਕੌਰ, ਅਵਨਿੰਦਰ ਕੌਰ,ਪਰਮਿੰਦਰ ਕੌਰ ਅਤੇ ਸਮੁੱਚਾ ਸਟਾਫ ਹਾਜ਼ਰ ਸੀ ।