ਦੇਹਰਾਦੂਨ ’ਚ ਮੁੱਖ ਮੰਤਰੀ ਚੰਨੀ ਤੇ ਸਿੱਧੂ ਨੇ ਕੀਤੀ ਹਰੀਸ਼ ਰਾਵਤ ਨਾਲ ਮੁਲਾਕਾਤ

ਦੇਹਰਾਦੂਨ ’ਚ ਮੁੱਖ ਮੰਤਰੀ ਚੰਨੀ ਤੇ ਸਿੱਧੂ ਨੇ ਕੀਤੀ ਹਰੀਸ਼ ਰਾਵਤ ਨਾਲ ਮੁਲਾਕਾਤ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਅੱਜ ਦੇਹਰਾਦੂਨ ’ਚ ਪੰਜਾਬ ਕਾਂਗਰਸ ਦੇ ਸਾਬਕਾ ਇੰਚਾਰਜ਼ ਹਰੀਸ਼ ਰਾਵਤ ਨੂੰ ਮਿਲੇ ਇਸ ਦੌਰਾਨ ਤਿੰਨੇ ਆਗੂਆਂ ਨੇ ਪੰਜਾਬ ’ਚ ਆਉਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਚਰਚਾ ਕੀਤੀ।

ਇਸ ਦੌਰਾਨ ਹਰੀਸ਼ ਰਾਵਤ ਨੇ ਕੈਪਟਨ ਅਮਰਿੰਦਰ ਸਿੰਘ ’ਤੇ ਨਿਸ਼ਾਨਾ ਵਿੰਨ੍ਹਿਆ ਹੈ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ’ਚ ਨਿਰਾਸ਼ਾ ਮਿਲ ਰਹੀ ਹੈ ਸੂਬੇ ’ਚ ਕਾਂਗਰਸ ਦੀ ਹੀ ਸਰਕਾਰ ਬਣੇਗੀ ਰਾਵਤ ਨੇ ਇਹ ਵੀ ਕਿਹਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਬਿਖਰੀ ਹੋਈ ਹੈ। ਭਾਜਪਾ ਦਾ ਇੱਥੇ ਕੋਈ ਵਜ਼ੂਦ ਨਹੀਂ ਹੈ ਤੇ ਅਕਾਲੀ ਦਲ ਆਪਣੀ ਭਰੋਸੇਯੋਗਤਾ ਗੁਆ ਚੁੱਕੀ ਹੈ। ਇਸ ਤਰ੍ਹਾਂ ਕਾਂਗਰਸ ਲਈ ਪੰਜਾਬ ਦਾ ਰਸਤਾ ਪੂਰੀ ਤਰ੍ਹਾਂ ਸਾਫ਼ ਹੈ। ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਤੇ ਮੁੱਖ ਮੰਤਰੀ ਚੰਨੀ ਦੀ ਅਗਵਾਈ ’ਚ ਕਾਂਗਰਸ ਪਾਰਟੀ ਇੱਕਜੁਟ ਹੈ ਕਾਂਗਰਸ ਆਉਦੀਆਂ ਵਿਧਾਨ ਸਭਾ ਚੋਣਾਂ ’ਚ ਸਭ ਤੋਂ ਵੱਡੀ ਪਾਰਟੀ ਵਜੋਂ ਉੱਭਰੀ।

ਜ਼ਿਕਰਯੋਗ ਹੈ ਕਿ ਹਰੀਸ਼ ਰਾਵਤ ਨੂੰ ਪੰਜਾਬ ’ਚ ਕਾਂਗਰਸ ਸੰਕਟ ਸਹੀ ਢੰਗ ਨਾਲ ਨਾ ਨਜਿੱਠਣ ਸਬੰਧੀ ਜ਼ਿੰਮੇਵਾਰ ਵੀ ਮੰਨਿਆ ਜਾਂਦਾ ਹੈ ਪੰਜਾਬ ’ਚ ਕੈਪਟਨ ਨੂੰ ਮੁੱਖ ਮੰਤਰੀ ਤੋਂ ਹਟਾਏ ਜਾਣ ’ਚ ਹਰੀਸ਼ ਰਾਵਤ ਦੀ ਵੱਡੀ ਭੂਮਿਕਾ ਮੰਨੀ ਜਾਂਦੀ ਹੈ।

ਇਹ ਵੀ ਪੜ੍ਹੋ..

ਮੁੱਖ ਮੰਤਰੀ ਚੰਨੀ ਤੇ ਨਵਜੋਤ ਸਿੱਧੂ ਹੋਏ ਕੇਦਾਰਨਾਥ ਲਈ ਰਵਾਨਾ

ਮੁੱਖ ਮੰਤਰੀ ਚੰਨੀ ਤੇ ਨਵਜੋਤ ਸਿੱਧੂ ਹੋਏ ਕੇਦਾਰਨਾਥ ਲਈ ਰਵਾਨਾ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਕਾਂਗਰਸ ‘ਚ ਚੱਲ ਰਹੇ ਕਲੇਸ਼ ਨੂੰ ਸੁਲਝਾਉਣ ਲਈ ਕਾਂਗਰਸ ਹਾਈਕਮਾਂਡ ਨੇ ਨਵਾਂ ਉਪਰਾਲਾ ਕੀਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਅਤੇ ਸੀਐਮ ਚਰਨਜੀਤ ਚੰਨੀ ਸਰਕਾਰ ਅਤੇ ਸੰਗਠਨ ਵਿਚਾਲੇ ਚੱਲ ਰਹੇ ਟਕਰਾਅ ਦਰਮਿਆਨ ਉਤਰਾਖੰਡ ਲਈ ਰਵਾਨਾ ਹੋ ਗਏ ਹਨ।

ਇੱਥੇ ਪਹੁੰਚਣ ਤੋਂ ਬਾਅਦ ਨਵਜੋਤ ਸਿੱਧੂ ਨੇ ਕਿਹਾ ਕਿ ਮੈਂ ਸੀਐਮ ਚੰਨੀ ਦੇ ਨਾਲ ਮਹਾਕਾਲ ਤੋਂ ਅਸ਼ੀਰਵਾਦ ਲੈਣ ਜਾ ਰਿਹਾ ਹਾਂ। ਮੈਂ ਇਹ ਵਰਦਾਨ ਮੰਗਾਂਗਾ ਕਿ ਪੰਜਾਬ ਦੀ ਭਲਾਈ ਵਿੱਚ ਹੀ ਸਾਡੀ ਭਲਾਈ ਹੈ। ਪੰਜਾਬ ਵਿੱਚ ਭਾਈਚਾਰਾ ਕਾਇਮ ਰੱਖੋ। ਇਸ ਤੋਂ ਬਾਅਦ ਉਹ ਕੇਦਾਰਨਾਥ ਦਰਸ਼ਨ ਲਈ ਰਵਾਨਾ ਹੋ ਰਹੇ ਹਨ।

ਇਸ ਤੋਂ ਪਹਿਲਾਂ ਉਨ੍ਹਾਂ ਨੇ ਦੇਹਰਾਦੂਨ ‘ਚ ਪੰਜਾਬ ਕਾਂਗਰਸ ਦੇ ਸਾਬਕਾ ਇੰਚਾਰਜ ਹਰੀਸ਼ ਰਾਵਤ ਨਾਲ ਮੁਲਾਕਾਤ ਕੀਤੀ। ਰਾਵਤ ਨੇ ਪੰਜਾਬ ਦੀ ਰਾਜਨੀਤੀ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਰਾਵਤ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਕੁਰਸੀ ਤੋਂ ਹਟਾਉਣ ਲਈ ਸਿੱਧੂ ਨੂੰ ਪੰਜਾਬ ਵਿੱਚ ਕਾਂਗਰਸ ਪ੍ਰਧਾਨ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਇੱਥੇ ਚਰਚਾ ਤੋਂ ਬਾਅਦ ਉਹ ਦੇਹਰਾਦੂਨ ਤੋਂ ਕੇਦਾਰਨਾਥ ਲਈ ਰਵਾਨਾ ਹੋ ਗਏ ਹਨ।

ਪੰਜਾਬ ‘ਚ ਸਭ ਠੀਕ ਹੈ : ਰਾਵਤ

ਪੰਜਾਬ ਕਾਂਗਰਸ ਦੇ ਸਾਬਕਾ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਕਿ ਪੰਜਾਬ ਵਿੱਚ ਹੁਣ ਸਭ ਠੀਕ ਹੈ। ਮੈਨੂੰ ਯਕੀਨ ਹੈ ਕਿ ਪੰਜਾਬ ਕਾਂਗਰਸ ਵਿੱਚ ਇਹ ਸਥਿਤੀ ਬਣੀ ਰਹੇਗੀ। ਅਸੀਂ ਪੰਜਾਬ ਦੀਆਂ ਚੋਣਾਂ ਜ਼ਰੂਰ ਜਿੱਤਾਂਗੇ। ਉਨ੍ਹਾਂ ਕਿਹਾ ਕਿ ਸਾਰਾ ਦੇਸ਼ ਸਿੱਧੂ ਅਤੇ ਸੀਐਮ ਚੰਨੀ ਨੂੰ ਇਕੱਠੇ ਦੇਖ ਰਿਹਾ ਹੈ। ਹੁਣ ਅਟਕਲਾਂ ਦੀ ਕੋਈ ਥਾਂ ਨਹੀਂ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ