ਦਿੱਲੀ ‘ਚ ਡੀਜ਼ਲ 80 ਤੋਂ ਪਾਰ, ਪੈਟਰੋਲ ਦੀਆਂ ਕੀਮਤਾਂ ਵੀ ਵਧੀਆਂ
ਨਵੀਂ ਦਿੱਲੀ। ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵਾਧੇ ਦਾ ਸਿਲਸਿਲਾ ਰੁੱਕਣ ਦਾ ਨਾਂਅ ਨਹੀਂ ਲੈ ਰਿਹਾ। ਕੌਮੀ ਰਾਜਧਾਨੀ ਦਿੱਲੀ ‘ਚ ਡੀਜ਼ਲ ਵੀਰਵਾਰ ਨੂੰ ਪਹਿਲੀ ਵਾਰ 80 ਰੁਪਏ ਪ੍ਰਤੀ ਲੀਟਰ ਤੋਂ ਪਾਰ ਹੋ ਗਿਆ ਜਦੋਂਕਿ ਇੱਕ ਦਿਨ ਦੇ ਬਰੇਕ ਤੋਂ ਬਾਅਦ ਪੈਟਰੋਲ ਦੀ ਕੀਮਤ ‘ਚ ਮੁੜ ਵਾਧਾ ਕੀਤਾ ਗਿਆ।
ਦੇਸ਼ ਦੀ ਸਭ ਤੋਂ ਵੱਡੀ ਤੇਲ ਸਪਲਾਈ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਅਨੁਸਾਰ, ਦਿੱਲੀ ‘ਚ ਪੈਟਰੋਲ ਦੀ ਕੀਮਤ 16 ਪੈਸੇ ਵਧ ਕੇ 79.92 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਈ ਜੋ 28 ਅਕਤੂਬਰ 2018 ਤੋਂ ਬਾਅਦ ਦਾ ਉੱਚ ਪੱਧਰ ਹੈ। ਡੀਜ਼ਲ ਦਾ ਮੁੱਲ 14 ਪੈਸੇ ਵਧ ਕੇ 80.02 ਰੁਪਏ ਪ੍ਰਤੀ ਲੀਟਰ ਦੇ ਰਿਕਾਰਡ ਪੱਧਰ ‘ਤੇ ਪਹੁੰਚ ਗਿਆ ਹੈ।
ਦੇਸ਼ ਦੇ ਇਤਿਹਾਸ ‘ਚ ਪਹਿਲੀ ਵਾਰ ਮੰਗਲਵਾਰ ਤੋਂ ਕਿਸੇ ਸੂਬੇ ‘ਚ ਡੀਜ਼ਲ ਦੀ ਕੀਮਤ ਪੈਟਰੋਲ ਤੋਂ ਵਧ ਹੋ ਗਈ ਹੈ। ਇਸ ਮਹੀਨੇ 7 ਤਾਰੀਕ ਤੋਂ ਤੇਲ ਸਪਲਾਈ ਕੰਪਨੀਆਂ ਨੇ ਤੇਲ ਕੀਮਤਾਂ ਵਧਾਉਣ ਦਾ ਕੰਮ ਸ਼ੁਰੂ ਕੀਤਾ ਹੈ। ਇਸ ਦੌਰਾਨ ਦਿੱਲੀ ‘ਚ ਪੈਟਰੋਲ 8.66 ਰੁਪਏ ਭਾਵ 12.15 ਫੀਸਦੀ ਮਹਿੰਗਾ ਹੋਇਆ ਹੈ। ਲਗਾਤਾਰ 19 ਦਿਨਾਂ ‘ਚ ਡੀਜ਼ਲ ਦੀ ਕੀਮਤ 10.63 ਰੁਪਏ ਭਾਵ 15.32 ਫੀਸਦੀ ਵਧ ਗਈ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ