ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਭਗੌੜੀ ਅਤੇ ਧੋਖੇਬਾਜ਼ ਪੰਜਾਬ ਸਰਕਾਰ : ਆਗੂ
Sunam News: ਸੁਨਾਮ ਊਧਮ ਸਿੰਘ ਵਾਲਾ, (ਕਰਮ ਥਿੰਦ)। ਦੀ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਸੁਨਾਮ ਅਤੇ ਪਾਵਰਕੌਮ ਅਤੇ ਟਰਾਂਸਕੋ ਪੈਨਸ਼ਨਰ ਯੂਨੀਅਨ ਸੁਨਾਮ ਵਲੋਂ ਸਾਂਝੇ ਤੌਰ ’ਤੇ ਕੇਹਰ ਸਿੰਘ ਜੋਸਨ ਅਤੇ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਅੱਜ ਐਸ ਡੀ ਐਮ ਦਫਤਰ ਸੁਨਾਮ ਅੱਗੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕ ਰਹੀਆਂ ਵਿਤੀ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਜ਼ਬਰਦਸਤ ਰੋਸ ਰੈਲੀ ਕਰਕੇ ਮੁੱਖ ਮੰਤਰੀ ਦੀ ਅਰਥੀ ਸਾੜੀ ਗਈ। ਇਸ ਮੌਕੇ ਮੁਜ਼ਾਹਰਾਕਾਰੀਆਂ ਨੇ ਤਹਿਸੀਲ ਦਫਤਰ ਦੇ ਕੰਮਲੈਕਸ ਵਿਚ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਅਰਥੀ ਚੁੱਕ ਕੇ ਪ੍ਰਦਰਸ਼ਨ ਕੀਤਾ।
ਇਹ ਵੀ ਪੜ੍ਹੋ: AAP Government: ਪੈਨਸ਼ਨਰਾਂ ਅਤੇ ਰੋਡਵੇਜ਼ ਮੁਲਾਜ਼ਮਾਂ ਨੇ ‘ਆਪ’ ਸਰਕਾਰ ਦਾ ਪੁਤਲਾ ਫੂਕਿਆ
ਰੈਲੀ ਨੂੰ ਸੰਬੋਧਨ ਕਰਦਿਆਂ ਜਗਦੇਵ ਸਿੰਘ ਬਾਹੀਆ, ਬਲਵਿੰਦਰ ਸਿੰਘ ਜਿਲੇਦਾਰ, ਜੀਤ ਸਿੰਘ ਬੰਗਾ ਦਰਸ਼ਨ ਸਿੰਘ ਮੱਟੂ, ਪ੍ਰਿਤਪਾਲ ਸਿੰਘ, ਪਵਨ ਕੁਮਾਰ ਸ਼ਰਮਾ, ਰਣਜੀਤ ਸਿੰਘ ਛਾਜਲਾ ਨੇ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਦੀ ਪੈਨਸ਼ਨਰਾਂ ਦੀਆਂ ਮੰਗਾਂ ਨਾ ਮੰਨਣ ਦੀ ਜ਼ੋਰਦਾਰ ਸ਼ਬਦਾਂ ਵਿਚ ਨਿੰੰਦਾ ਕਰਦਿਆਂ ਗੁੱਸੇ ਵਿੱਚ ਬੁਰੀ ਤਰ੍ਹਾਂ ਕੋਸਿਆ ਗਿਆ ਅਤੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਭਗੌੜੀ ਅਤੇ ਧੋਖੇਬਾਜ਼ ਸਰਕਾਰ ਕਰਾਰ ਦਿੱਤਾ ਅਤੇ ਕਿਹਾ ਸਰਕਾਰੀ ਦਫ਼ਤਰਾਂ ਵਿੱਚ ਡਾਕਟਰ ਭੀਮ ਰਾਓ ਅੰਬੇਦਕਰ ਅਤੇ ਸ਼ਹੀਦ ਭਗਤ ਸਿੰਘ ਦੀਆਂ ਫੋਟੋਆਂ ਲਵਾਕੇ ਪੰਜਾਬ ਦੀ ਜਨਤਾ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।
ਲਟਕ ਰਹੀਆਂ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਕੀਤੀ ਜ਼ਬਰਦਸਤ ਰੋਸ ਰੈਲੀ | Sunam News
ਮੁੱਖ ਮੰਤਰੀ ਨੇ ਮੁਲਾਜ਼ਮ ਅਤੇ ਪੈਨਸ਼ਨਰਜ ਜੁਆਇੰਟ ਫਰੰਟ ਨੂੰ ਸੱਤ ਵਾਰ ਗੱਲਬਾਤ ਦਾ ਸਮਾਂ ਦੇ ਕੇ ਗੱਲਬਾਤ ਨਹੀਂ ਕੀਤੀ। ਬੁਲਾਰਿਆਂ ਨੇ ਮੰਗ ਕੀਤੀ ਜਨਵਰੀ 2016 ਤੋਂ ਤਨਖਾਹ ਕਮਿਸ਼ਨ ਵੱਲੋਂ ਸੋਧੇ ਤਨਖਾਹ ਸਕੇਲਾਂ ਦਾ ਬਕਾਇਆ ਅਤੇ 15 ਫੀਸਦੀ ਮਹਿੰਗਾਈ ਭੱਤਾ ਤੁਰੰਤ ਜਾਰੀ ਕੀਤਾ ਜਾਵੇ। ਬੁਲਾਰਿਆਂ ਨੇ ਪੰਜਾਬ ਵਿੱਚ ਵਿਧਾਨ ਸਭਾ ਦੀਆਂ ਚਾਰ ਹਲਕਿਆਂ ਵਿੱਚ ਹੋ ਰਹੀਆਂ ਜ਼ਿਮਨੀ ਚੋਣਾਂ ਵਿੱਚ ਪਾਰਲੀਮੈਂਟ ਦੀਆਂ ਚੋਣਾਂ ਦੀ ਤਰਜ਼ ’ਤੇ ਸਬਕ ਸਿਖਾਉਣ ਦੀ ਅਪੀਲ ਕੀਤੀ ਅਤੇ 10 ਨਵੰਬਰ ਨੂੰ ਬਰਨਾਲਾ ਵਿਖੇ ਵੱਡੀ ਗਿਣਤੀ ਵਿੱਚ ਪੁੱਜਣ ਦੀ ਅਪੀਲ ਕੀਤੀ। Sunam News