ਹਰਿਆਣਾ ’ਚ ਕਰਮਚਾਰੀਆਂ ਤੇ ਪੈਨਸ਼ਨਰਾਂ ਦਾ ਮਹਿੰਗਾਈ ਭੱਤਾ ਵਧਿਆ
ਚੰਡੀਗੜ੍ਹ । ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕੇਂਦਰ ਸਰਕਾਰ ਦੀ ਤਰਜ਼ ’ਤੇ ਸੂਬੇ ਦੇ ਕਰਮਚਾਰੀਆਂ ਤੇ ਪੈਨਸ਼ਨਰਾਂ ਦਾ ਮਹਿੰਗਾਈ ਭੱਤਾ 17 ਫੀਸਦੀ ਤੋਂ ਵਧਾ ਕੇ 28 ਫੀਸਦੀ ਕਰਨ ਦਾ ਐਲਾਨ ਕੀਤਾ ਹੈ ਜੋ ਬੀਤੀ ਇੱਕ ਜੁਲਾਈ ਤੋਂ ਲਾਗੂ ਹੋਵੋਗਾ । ਇੱਕ ਸਰਕਾਰੀ ਬੁਲਾਰੇ ਨੇ ਅੱਜ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਧਿਆ ਮਹਿੰਗਾਈ ਭੱਤੇ ’ਚ ਇੱਕ ਜਨਵਰੀ 2020, ਇੱਕ ਜੁਲਾਈ 2020 ਤੇ ਇੱਕ ਜਨਵਰੀ 2021 ਤੋਂ ਦੇਯ ਮਹਿੰਗਾਈ ਦਰ ਵੀ ਸ਼ਾਮਲ ਹੈ ਮਹਿੰਗਾਈ ਭੱਤੇ ’ਚ ਵਾਧੇ ਨਾਲ ਸੂਬੇ ਦੇ ਲਗਭਗ 2.85 ਲੱਖ ਸਰਕਾਰੀ ਕਰਮਚਾਰੀਆਂ ਤੇ 2.62 ਲੱਖ ਪੈਨਸ਼ਨਰਾਂ ਨੂੰ ਲਾਭ ਹੋਵੇਗਾ ਇਸ ਨਾਲ ਸੂਬਾ ਸਰਕਾਰ ਦੇ ਖਜ਼ਾਨੇ ’ਤੇ ਪ੍ਰਤੀ ਮਹੀਨਾ ਲਗਭਗ 210 ਕਰੋੜ ਦਾ ਵਾਧੂ ਭਾਰ ਪਵੇਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ