Haryana News: ਹਰਿਆਣਾ ‘ਚ ਕੱਚੇ ਮੁਲਾਜ਼ਮਾਂ ਦੀ ਹੋਈ ਮੌਜ, CM ਨਾਇਬ ਸੈਣੀ ਨੇ ਕੀਤਾ ਵੱਡਾ ਐਲਾਨ

CM Nayab Saini
CM Nayab Saini

Haryana News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਹਰਿਆਣਾ ਤੋਂ ਵੱਡੀ ਖਬਰ ਆ ਰਹੀ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਹਰਿਆਣਾ ਵਿੱਚ ਕੱਚੇ ਮੁਲਾਜ਼ਮਾਂ ਨੂੰ ਲੈ ਕੇ ਚੰਗੀ ਖ਼ਬਰ ਆ ਰਹੀ ਹੈ। ਜਾਣਕਾਰੀ ਅਨੁਸਾਰ ਹਰਿਆਣਾ ਵਿੱਚ ਸ਼੍ਰੇਣੀ 3 ਅਤੇ 4 ਦੀਆਂ ਅਸਾਮੀਆਂ ‘ਤੇ 24 ਹਜ਼ਾਰ ਨਵੀਂ ਭਰਤੀ ਦੇ ਬਾਵਜੂਦ ਕਿਸੇ ਵੀ ਕੱਚੇ ਮੁਲਾਜ਼ਮ ਨੂੰ ਨਹੀਂ ਕੱਢਿਆ ਜਾਵੇਗਾ। ਕਿਉਂਕਿ ਸੋਸ਼ਲ ਮੀਡੀਆ ‘ਤੇ ਇਹ ਅਫਵਾਹ ਚੱਲ ਰਹੀ ਸੀ ਕਿ ਕੌਸ਼ਲ ਰੁਜ਼ਗਾਰ ਨਿਗਮ ਨੂੰ ਭੰਗ ਕੀਤਾ ਜਾ ਸਕਦਾ ਹੈ। Haryana News

ਇਹ ਵੀ ਪੜ੍ਹੋ: Punjab Women Scheme: ਔਰਤਾਂ ਲਈ ਪੰਜਾਬ ਦੇ ਮੁੱਖ ਮੰਤਰੀ ਦਾ ਵੱਡਾ ਐਲਾਨ, ਕੀ ਪੂਰੀ ਹੋਵੇਗੀ ਗਰੰਟੀ?

ਇਸ ਦੌਰਾਨ, ਹਰਿਆਣਾ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਹਰਿਆਣਾ ਕੌਸ਼ਲ ਰੁਜ਼ਗਾਰ ਨਿਗਮ (HKRN) ਨੂੰ ਭੰਗ ਨਹੀਂ ਕੀਤਾ ਜਾਵੇਗਾ। ਇਸ ਨੂੰ ਪਹਿਲਾਂ ਨਾਲੋਂ ਬਿਹਤਰ ਤਰੀਕੇ ਨਾਲ ਚਲਾਇਆ ਜਾਵੇਗਾ। ਇਸ ਨਾਲ ਸੂਬੇ ਦੇ ਹੋਰ ਲੋਕਾਂ ਨੂੰ ਰੁਜ਼ਗਾਰ ਦੇ ਮੌਕੇ ਮਿਲਣਗੇ। HKRN ਰਾਹੀਂ ਭਰਤੀ ਕੀਤੇ ਗਏ SST ਅਧਿਆਪਕਾਂ ਦੀਆਂ ਨੌਕਰੀਆਂ ਵੀ ਸੁਰੱਖਿਅਤ ਰਹਿਣਗੀਆਂ। ਅਫਵਾਹਾਂ ‘ਤੇ ਰੋਕ ਲਗਾਉਂਦੇ ਹੋਏ ਮੁੱਖ ਮੰਤਰੀ ਨਾਇਬ ਸੈਣੀ ਨੇ ਕਿਹਾ ਕਿ ਕਾਂਗਰਸ ਵੱਲੋਂ ਹਰਿਆਣਾ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਅਜਿਹੇ ਝੂਠ ਫੈਲਾਏ ਜਾ ਰਹੇ ਹਨ।

ਅੰਬਾਲਾ ਦੇ ਬੱਸ ਸਟੈਂਡ ਦੀ ਮੁਰੰਮਤ ਲਈ 92.37 ਲੱਖ ਰੁਪਏ ਮਨਜ਼ੂਰ | Haryana News

ਹਰਿਆਣਾ ਸਰਕਾਰ ਨੇ ਅੰਬਾਲਾ ਛਾਉਣੀ ਬੱਸ ਸਟੈਂਡ ਦੀ ਵਿਸ਼ੇਸ਼ ਮੁਰੰਮਤ ਲਈ 92.37 ਲੱਖ ਰੁਪਏ ਦੀ ਪ੍ਰਸ਼ਾਸਕੀ ਪ੍ਰਵਾਨਗੀ ਦਿੱਤੀ ਹੈ। ਇਸ ਸਬੰਧੀ ਟਰਾਂਸਪੋਰਟ ਮੰਤਰੀ ਅਨਿਲ ਵਿੱਜ ਨੇ ਦੱਸਿਆ ਕਿ ਸਰਕਾਰ ਵੱਲੋਂ 92.37 ਲੱਖ ਰੁਪਏ ਦੀ ਪ੍ਰਸ਼ਾਸਕੀ ਮਨਜ਼ੂਰੀ ਦੇ ਦਿੱਤੀ ਗਈ ਹੈ ਅਤੇ ਅੰਬਾਲਾ ਛਾਉਣੀ ਦੇ ਬੱਸ ਸਟੈਂਡ ਦੀ ਮੁਰੰਮਤ ਦਾ ਕੰਮ ਜਲਦੀ ਹੀ ਸ਼ੁਰੂ ਕਰ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਬੱਸ ਸਟੈਂਡ ਨੂੰ ਪਹਿਲਾਂ ਨਾਲੋਂ ਬਿਹਤਰ ਬਣਾਇਆ ਜਾਵੇਗਾ ਤਾਂ ਜੋ ਇੱਥੇ ਆਉਣ ਵਾਲੇ ਯਾਤਰੀਆਂ ਨੂੰ ਵਧੀਆ ਸਹੂਲਤਾਂ ਮਿਲ ਸਕਣ। ਉਨ੍ਹਾਂ ਕਿਹਾ ਕਿ ਅੰਬਾਲਾ ਛਾਉਣੀ ਬੱਸ ਅੱਡਾ ਜੀ.ਟੀ ਰੋਡ ‘ਤੇ ਸਭ ਤੋਂ ਮਹੱਤਵਪੂਰਨ ਬੱਸ ਅੱਡਾ ਹੈ ਅਤੇ ਹਰ ਰੋਜ਼ ਹਜ਼ਾਰਾਂ ਯਾਤਰੀ ਇੱਥੋਂ ਵੱਖ-ਵੱਖ ਰਾਜਾਂ ਨੂੰ ਜਾਣ ਲਈ ਬੱਸਾਂ ‘ਚ ਸਵਾਰ ਹੁੰਦੇ ਹਨ। Haryana News

LEAVE A REPLY

Please enter your comment!
Please enter your name here