ਹਾਕੀ ਇੰਡੀਆ ’ਚ ਪੰਜਾਬ ਦੇ ਹਰ ਖਿਡਾਰੀ ਨੂੰ ਮਿਲੇਗਾ 1 ਕਰੋੜ ਰੁਪਏ

ਓਲੰਪਿਕਸ ’ਚ ਮੈਡਲ ਜਿੱਤਣ ਤੋਂ ਬਾਅਦ ਖੇਡ ਮੰਤਰੀ ਰਾਣਾ ਸੋਢੀਂ ਨੇ ਕੀਤਾ ਐਲਾਨ

ਚੰਡੀਗੜ੍ਹ, (ਅਸ਼ਵਨੀ ਚਾਵਲਾ)। ਟੋਕੀਓ ਓਲੰਪਿਕਸ ਵਿੱਚ ਹਾਕੀ ਇੰਡੀਆ ਦੇ ਜਬਰਦਸਤ ਪ੍ਰਦਰਸ਼ਨ ਤੋਂ ਬਾਅਦ ਪੰਜਾਬ ਸਰਕਾਰ ਨੇ ਪੰਜਾਬ ਦੇ ਹਰ ਖਿਡਾਰੀ ਨੂੰ 1-1 ਕਰੋੜ ਰੁਪਏ ਇਨਾਮ ਵਿੱਚ ਦੇਣ ਦਾ ਐਲਾਨ ਕਰ ਦਿੱਤਾ ਗਿਆ ਹੈ। 41 ਸਾਲ ਬਾਅਦ ਹਾਕੀ ਇੰਡੀਆ ਟੀਮ ਵਲੋਂ ਓਲੰਪਿਕਸ ਵਿੱਚ ਕੋਈ ਤਗਮਾ ਜਿਤਣ ਵਿੱਚ ਸਫ਼ਲਤਾ ਹਾਸ਼ਲ ਕੀਤੀ ਹੈ।

ਰਾਣਾ ਗੁਰਮੀਤ ਸੋਢੀਂ ਨੇ ਇਸ ਤੋਂ ਜਿੱਤ ਤੋਂ ਬਾਅਦ ਹਾਕੀ ਦੀ ਪੂਰੀ ਟੀਮ ਨੂੰ ਵਧਾਈ ਦਿੱਤੀ ਹੈ ਅਤੇ ਪੰਜਾਬ ਦੇ ਖਿਡਾਰੀਆਂ ਦੇ ਪ੍ਰਦਰਸ਼ਨ ਨੂੰ ਦੇਖਦੇ ਹੋਏ ਵਧਾਈ ਦੇ ਤੌਰ ’ਤੇ 1-1 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ। ਹਾਕੀ ਟੀਮ ਵਾਪਸੀ ਤੋਂ ਬਾਅਦ ਪੰਜਾਬ ਵਿੱਚ ਵੱਡਾ ਸਮਾਗਮ ਰਖਦੇ ਹੋਏ ਇਨ੍ਹਾਂ ਖਿਡਾਰੀਆਂ ਨੂੰ ਸਨਮਾਨਿਤ ਕਰਦੇ ਹੋਏ ਤੁਰੰਤ ਇਹ ਇਨਾਮੀ ਰਾਸ਼ੀ ਵੀ ਵੰਡੀ ਜਾਏਗੀ। ਇਥੇ ਹੀ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਵੀ ਖ਼ੁਸ਼ੀ ਜ਼ਾਹਿਰ ਕਰਦੇ ਹੋਏ ਟੀਮ ਇੰਡੀਆ ਦੇ ਹਾਕੀ ਖਿਡਾਰੀਆਂ ਨੂੰ ਵਧਾਈ ਦਿੱਤੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ