ਸਾਡੇ ਨਾਲ ਸ਼ਾਮਲ

Follow us

14.4 C
Chandigarh
Tuesday, February 10, 2026
More
    Home Breaking News ਕਲਰਕ ਨੇ ਰਿਸ਼ਵਤ...

    ਕਲਰਕ ਨੇ ਰਿਸ਼ਵਤ ਦੇ 5 ਲੱਖ ਰੁਪਏ ਰੱਖੇ ਸੀ ਆਪਣੇ ਕੋਲ, ਵਿਜੀਲੈਂਸ ਬਿਊਰੋ ਨੋ ਕੀਤਾ ਕਾਬੂ

    Bribe

    (ਗੁਰਤੇਜ ਜੋਸੀ) ਮਾਲੇਰਕੋਟਲਾ। ਕਾਨੂੰਨਗੋ ਵਿਜੈਪਾਲ ਸਿੰਘ ਨੂੰ 5 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰਨ ਉਪਰੰਤ, ਵਿਜੀਲੈਂਸ ਬਿਊਰੋ, ਲੁਧਿਆਣਾ ਦੀ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਿਊ.) ਨੇ ਅੱਜ ਐਸ.ਡੀ.ਐਮ. ਮਾਲੇਰਕੋਟਲਾ ਦਫ਼ਤਰ ਵਿਖੇ ਤਾਇਨਾਤ ਕਲਰਕ ਰੋਹਿਤ ਸ਼ਰਮਾ ਉਰਫ਼ ਰੋਹਿਤ ਕੁਮਾਰ ਨੂੰ ਉਕਤ ਕਾਨੂੰਨਗੋ ਵੱਲੋਂ ਦਿੱਤੀ ਰਕਮ ਨੂੰ ਆਪਣੇ ਕੋਲ ਰੱਖਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। Bribe

    ਇਹ ਗ੍ਰਿਫ਼ਤਾਰੀ ਜ਼ਮੀਨ ਦੀ ਖਾਨਗੀ ਤਕਸੀਮ ਕਰਵਾਉਣ ਅਤੇ ਮੁਆਵਜ਼ਾ ਦਿਵਾਉਣ ਬਦਲੇ ਰਿਸ਼ਵਤ ਲੈਣ ਵਾਲੇ ਕਾਨੂੰਨਗੋ ਵਿਜੈਪਾਲ ਸਿੰਘ ਦੀ ਗ੍ਰਿਫ਼ਤਾਰੀ ਉਪਰੰਤ ਹੋਈ

    ਜਿਕਰਯੋਗ ਹੈੈ ਕਿ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ ਨੇ ਕਾਨੂੰਨਗੋ ਵਿਜੈਪਾਲ ਨੂੰ ਸ਼ਿਕਾਇਤਕਰਤਾ ਕਰਮਜੀਤ ਸਿੰਘ ਵਾਸੀ ਪਿੰਡ ਭੈਣੀ ਕਲਾਂ ਤੋਂ ਉਸ ਦੀ ਜ਼ਮੀਨ ਦੀ ਖਾਨਗੀ ਤਕਸੀਮ ਕਰਵਾਉਣ ਅਤੇ ਸੜਕ ਲਈ ਗ੍ਰਹਿਣ ਕੀਤੀ ਜ਼ਮੀਨ ਦਾ ਮੁਆਵਜ਼ਾ ਦਿਵਾਉਣ ਬਦਲੇ ਦੋ ਕਿਸ਼ਤਾਂ ਵਿੱਚ 5 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਸੀ।

    ਇਹ ਵੀ ਪੜ੍ਹੋ : ਦੋ ਦਿਨਾਂ ਤੋਂ ਪਹਿਲਾਂ ਲਾਪਤਾ ਹੋਏ RMP ਡਾਕਟਰ ਦੀ ਲਾਸ਼ ਨਹਿਰ ’ਚੋਂ ਮਿਲੀ

    ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ Bribe ਨੂੰ ਇਸ ਮਾਮਲੇ ਵਿੱਚ ਕਲਰਕ ਰੋਹਿਤ ਸ਼ਰਮਾ ਦੀ ਸ਼ਮੂਲੀਅਤ ਦਾ ਪਤਾ ਲੱਗਾ ਹੈ, ਜੋ ਕਿ ਐਸ.ਡੀ.ਐਮ. ਮਲੇਰਕੋਟਲਾ ਦੇ ਰੀਡਰ ਵਜੋਂ ਤਾਇਨਾਤ ਹੈ। ਉਕਤ ਕਾਨੂੰਨਗੋ ਨੇ ਰਿਸ਼ਵਤ ਦੀ ਇਹ ਰਕਮ ਉਸ ਨੂੰ ਦਿੱਤੀ ਸੀ।  ਉਨ੍ਹਾਂ ਦੱਸਿਆ ਕਿ ਮੁਲਜ਼ਮ ਕਲਰਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਥਾਣਾ ਆਰਥਿਕ ਅਪਰਾਧ ਸ਼ਾਖਾ, ਵਿਜੀਲੈਂਸ ਬਿਊਰੋ, ਲੁਧਿਆਣਾ ਵਿਖੇ ਪਹਿਲਾਂ ਹੀ ਦਰਜ ਕੀਤੀ ਹੋਈ ਹੈ।

     

    LEAVE A REPLY

    Please enter your comment!
    Please enter your name here