ਇੱਕ ਦਿਨ ‘ਚ ਕੋਰੋਨਾ ਦੇ ਰਿਕਾਰਡ 28 ਹਜ਼ਾਰ ਤੋਂ ਵੱਧ ਮਰੀਜ਼ ਹੋਏ ਠੀਕ

Corona India

37,724 ਨਵੇਂ ਮਾਮਲੇ ਮਿਲੇ, 648 ਮਰੀਜ਼ਾਂ ਦੀ ਮੌਤ

ਨਵੀਂ ਦਿੱਲੀ। ਦੇਸ਼ ‘ਚ ਲਗਾਤਾਰ ਦੂਜੇ ਦਿਨ ਕੋਰੋਨਾ ਮਹਾਂਮਾਰੀ ਨਾਲ ਠੀਕ ਹੋਣ ਵਾਲਿਆਂ ਦੀ ਗਿਣਤੀ ‘ਚ ਵਾਧਾ ਹੋਣ ਨਾਲ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ ਰਿਕਾਰਡ 28 ਹਜ਼ਾਰ ਤੋਂ ਵੱਧ ਮਰੀਜ਼ ਠੀਕ ਹੋ ਹੋਏ, ਜਿਸ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 7.53 ਲੱਖ ਤੋਂ ਪਾਰ ਪਹੁੰਚ ਗਈ ਹੈ।

Corona

ਦੇਸ਼ ‘ਚ ਪਹਿਲੀ ਵਾਰ ਇੱਕ ਦਿਨ ‘ਚ 28,472 ਮਰੀਜ਼ ਠੀਕ ਹੋਏ ਹਨ। ਇਸ ਦੌਰਾਨ 37,724 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਨਾਲ ਮਰੀਜ਼ਾਂ ਦਾ ਅੰਕੜਾ ਕਰੀਬ 11.93 ਲੱਖ ਹੋ ਗਿਆ ਹੈ। ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਬੁੱਧਵਾਰ ਨੂੰ ਜੀ ਅੰਕੜਿਆਂ ਅਨੁਸਾਰ ਦੇਸ਼ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 37,724 ਮਾਮਲਿਆਂ ਦੀ ਪੁਸ਼ਟੀ ਹੋਈ, ਜਿਸ ਨਾਲ ਪੀੜਤਾਂ ਦੀ ਗਿਣਤੀ 11,92,915 ਹੋ ਗਈ ਜਦੋਂਕਿ ਮ੍ਰਿਤਕਾਂ ਦੀ ਗਿਣਤੀ 648 ਵਧਕੇ 28,732 ਹੋ ਗਈ। ਇਸ ਦੌਰਾਨ 28,472 ਮਰੀਜ਼ ਠੀਕ ਹੋਏ ਹਨ, ਜਿਸ ਨੂੰ ਮਿਲਾ ਕੇ ਹੁਣ ਤੱਕ 7,53,050 ਮਰੀਜ਼ ਠੀਕ ਹੋ ਚੁੱਕੇ ਹਨ। ਦੇਸ਼ ‘ਚ ਹਾਲੇ ਕੋਰੋਨਾ ਦੇ 4,11,133ਮਾਮਲੇ ਸਰਗਰਮ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ