ਸਾਂਸਦ ਸਿਮਰਨਜੀਤ ਮਾਨ ਪਹਿਲਾਂ ਵੀ ਸ਼ਹੀਦ ਭਗਤ ਸਿੰਘ ਨੂੰ ਕਹਿ ਚੁੱਕੇ ਹਨ ਅੱਤਵਾਦੀ
(ਸੱਚ ਕਹੂੰ ਨਿਊਜ਼) ਸੰਗਰੂਰ। ਸੰਗਰੂਰ ਤੋਂ ਸਾਂਸਦ ਸਿਮਰਨਜੀਤ ਮਾਨ ਨੇ ਇੱਕ ਵਾਰ ਫਿਰ ਵਿਵਾਦਿਤ ਬਿਆਨ ਦਿੱਤਾ ਹੈ। ਉਨ੍ਵਾਂ ਨੇ ਕੇਂਦਰ ਸਰਕਾਰ ਦੀ ਤਿਰੰਗਾ ਮੁਹਿੰਮ ’ਤੇ ਸਵਾਲ ਖੜੇ ਕੀਤੇ ਹਨ। ਸਿਮਰਨਜੀਤ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਤੇ ਕਾਰੋਬਾਰੀ ਸੰਸਥਾਵਾਂ ’ਤੇ ਕੇਸਰੀ ਝੰਡਾ ਲਗਾਉਣ। ਮਾਨ ਦੇ ਇਸ ਬਿਆਨ ਤੋਂ ਬਾਅਦ ਉਹ ਵਿਰੋਧੀਆਂ ਪਾਰਟੀਆਂ ਦੇ ਮੁੜ ਨਿਸ਼ਾਨੇ ’ਤੇ ਆ ਗਏ ਹਨ। ਮੁੱਖ ਮੰਤਰੀ ਮਾਨ ਨੇ ਸਿਮਰਨਜੀਤ ਮਾਨ ’ਤੇ ਵਿਅੰਗ ਕੱਸਦਿਆਂ ਕਿਹਾ ਕਿ ਸੰਵਿਧਾਨ ਦੀ ਸਹੁੰ ਖਾਣ ਵਾਲਿਆਂ ਨੂੰ ਤਿਰੰਗੇ ਤੋਂ ਦਿੱਕਤ ਕਿਉਂ ਹੈ?
ਸਾਂਸਦ ਸਿਮਰਨਜੀਤ ਮਾਨ ਨੇ ਕੇਜਰੀਵਾਲ ’ਤੇ ਚੁੱਕੇ ਸਵਾਲ
ਸਾਂਸਦ ਸਿਮਰਨਜੀਤ ਮਾਨ ਨੇ ਕਿਹਾ ਕਿ ਕੇਜਰੀਵਾਲ ਆਪਣੇ ਸਟੂਡੈਂਟਾਂ ਨੂੰ ਕੱਟੜਵਾਦੀ ਸੋਚ ਤਹਿਤ ਤਿਰੰਗੇ ਝੰਡੇ ਦੀ ਗੱਲ ਕਰਦੇ ਹਨ। ਇਨ੍ਹਾਂ ਤਾਨਾਸ਼ਾਹੀ ਹੁਕਮਾਂ ਨੂੰ ਸਿੱਖ ਵਿਦਿਆਰਥੀ ਕਿਵੇਂ ਮਨਜ਼ੂਰ ਕਰਨਗੇ। ਮਾਨ ਨੇ ਕਿਹਾ ਕਿ ਕੇਸਰੀ ਝੰਡਾ ਲਗਾ ਕੇ ਆਪਣੀ ਆਜ਼ਾਦ ਹਸਤੀ ਨੂੰ ਕਾਇਰ ਰੱਖਣਾ ਚਾਹੀਦਾ ਹੈ। ਤਿਰੰਗਾ ਲਹਿਰਾ ਕੇ ਸਾਨੂੰ ਉਲਝਾ ਕੇ ਸਾਡੀ ਵੱਖਰੀ ਸੋਚ,ਪਛਾਣ ਤੇ ਆਜ਼ਾਦੀ ਦੇ ਮਕਸਦ ਨੂੰ ਕੱਟੜਵਾਦੀ ਸੋਚ ਦੇ ਅਧੀਨ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਸ਼ਹੀਦ ਭਗਤ ਸਿੰਘ ’ਤੇ ਵੀ ਕੀਤੀ ਸੀ ਟਿੱਪਣੀ
ਸੰਗਰੂਰ ਤੋਂ ਸਾਂਸਦ ਸਿਮਰਨਜੀਤ ਮਾਨ ਇਸ ਤੋਂ ਪਹਿਲਾਂ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿ ਚੁੱਕੇ ਹਨ। ਜਿਸ ਤੋਂ ਬਾਅਦ ਉਨ੍ਹਾਂ ਦੇ ਇਸ ਬਿਆਨ ਦਾ ਪੂਰੇ ਦੇਸ਼ ’ਚ ਵਿਰੋਧ ਹੋ ਰਿਹਾ ਹੈ ਤੇ ਉਨ੍ਹਾਂ ’ਤੇ ਮਾਮਲਾ ਦਰਜ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ। ਸਿਮਰਨਜੀਤ ਮਾਨ ਨੇ ਭਾਰੀ ਵਿਰੋਧ ਹੋਣ ਤੋਂ ਬਾਅਦ ਹਾਲੇ ਤੱਕ ਮਾਫੀ ਤੱਕ ਨਹੀਂ ਮੰਗੀ ਹੈ। ਹੁਣ ਇੱਕ ਵਾਰ ਫਿਰ ਉਨ੍ਹਾਂ ਤਿਰੰਗਾ ਮੁੁਹਿੰਮ ’ਤੇ ਸਵਾਲ ਚੁੱਕੇ ਹਨ ਜੋ ਠੀਕ ਨਹੀਂ ਹੈ। ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਇੱਕ ਵਾਰ ਫਿਰ ਉਹ ਵਿਰੋਧੀ ਪਾਰਟੀਆਂ ਦੇ ਨਿਸ਼ਾਨੇ ’ਤੇ ਆ ਗਏ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ