ਪ੍ਰਦੀਪ ਸਿੰਘ ਕਤਲ ਕੇਸ ’ਚ ਫਰੀਦਕੋਟ ਪੁਲਿਸ ਨੂੰ ਮਿਲਿਆ ਸ਼ੂਟਰ ਰਾਜ ਹੁੱਡਾ ਦਾ 5 ਦਿਨ ਦਾ ਰਿਮਾਂਡ

ਕੋਟਕਪੂਰਾ, (ਅਜੈ ਮਨਚੰਦਾ)। ਡੇਰਾ ਸ਼ਰਧਾਲੂ ਪ੍ਰਦੀਪ ਸਿੰਘ ਦੀ ਹੱਤਿਆ ਸਬੰਧੀ ਪੁਲਿਸ ਨੇ ਲਗਭਗ ਸਾਰੇ ਸ਼ੂਟਰਾਂ ਅਤੇ ਕੁਝ ਉਹਨਾਂ ਦੇ ਮੱਦਦਗਾਰਾਂ ਨੂੰ ਕਾਬੂ ਕਰਨ ‘ਚ ਸਫਲਤਾ ਹਾਸਲ ਕਰ ਲਈ ਹੈ ਪਰ ਉਕਤ ਕਤਲੇਆਮ ਦੇ ਮੁੱਖ ਸ਼ੂਟਰ ਰਹੇ ਹਰਿਆਣੇ ਦੇ ਵਸਨੀਕ ਰਾਜ ਹੁੱਡਾ (shooter Raj Hooda) ਨੂੰ ਫਰੀਦਕੋਟ ਦੀ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਨੇ ਪੰਜ ਦਿਨ ਦਾ ਰਿਮਾਂਡ ਹਾਸਲ ਕੀਤਾ ਹੈ।

ਹੁਣ ਪੁਲਿਸ ਵੱਲੋਂ ਕਤਲ ਦੇ ਮਾਮਲੇ ’ਚ ਉਸ ਕੋਲੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ। ਜਿਕਰਯੋਗ ਹੈ ਕਿ ਕੋਟਕਪੂਰਾ ਵਿੱਚ ਪ੍ਰੇਮੀ ਪ੍ਰਦੀਪ ਸਿੰਘ ਨੂੰ 6 ਸ਼ੂਟਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਮਾਮਲੇ ’ਚ ਪੁਲਿਸ ਵੱਲੋਂ ਹੁਣ ਤੱਕ ਚਾਰ ਮੁਲਜ਼ਮਾਂ ਨੂੰ ਸਥਾਨਕ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ਲੈ ਕੇ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਜਦੋਂ ਕਿ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਇੱਕ ਸ਼ੂਟਰ ਅਜੇ ਵੀ ਦਿੱਲੀ ਜੇਲ੍ਹ ’ਚ ਬੰਦ ਹੈ।

ਜਿਕਰਯੋਗ ਹੈ ਕਿ ਇਕ ਸ਼ੂਟਰ ਰਾਜ ਹੁੱਡਾ ਉਦੋਂ ਫਰਾਰ ਹੋ ਗਿਆ ਸੀ, ਜਿਸ ਨੂੰ ਪਿਛਲੇ ਦਿਨੀਂ ਰਾਜਸਥਾਨ ਅਤੇ ਪੰਜਾਬ ਪੁਲਿਸ ਵੱਲੋਂ ਸਾਂਝੇ ਆਪ੍ਰੇਸ਼ਨ ਦੌਰਾਨ ਜੈਪੁਰ ਤੋਂ ਗਿ੍ਫਤਾਰ ਕੀਤਾ ਗਿਆ ਸੀ। ਇਸ ਦੌਰਾਨ ਰਾਜ ਹੁੱਡਾ ਦੀ ਲੱਤ ’ਚ ਵੀ ਗੋਲੀ ਵੀ ਲੱਗੀ ਸੀ। ਹੁਣ ਰਾਜ ਹੁੱਡਾ ਨੂੰ ਪੁਲਿਸ ਨੇ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਹੈ, ਜਿਸ ਤੋਂ ਬਾਅਦ ਪੁਲਿਸ ਨੇ ਉਸਨੂੰ ਅੱਜ ਮਾਣਯੋਗ ਅਦਾਲਤ ’ਚ ਪੇਸ਼ ਕੀਤਾ। ਪੁੱਛਗਿੱਛ ਲਈ ਰਿਮਾਂਡ ਦੀ ਮੰਗ ਕਰਨ ਤੋਂ ਬਾਅਦ ਰਾਜ ਹੁੱਡਾ (shooter Raj Hooda) ਨੂੰ ਅਦਾਲਤ ਨੇ 5 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ