66ਵੀਆਂ ਪੰਜਾਬ ਰਾਜ ਸਕੂਲ ਖੇਡਾਂ ’ਚ ਐਸਐਮਡੀ ਵਰਲਡ ਸਕੂਲ ਦੇ ਖਿਡਾਰੀ ਪਹਿਲੇ ਸਥਾਨ ’ਤੇ
ਕੋਟਕਪੂਰਾ (ਅਜੈ ਮਨਚੰਦਾ)। ਸੰਗਰੂਰ ਵਿਖੇ ਸੰਪੰਨ ਹੋਈਆਂ 66ਵੀਆਂ ਪੰਜਾਬ ਰਾਜ ਸਕੂਲ ਖੇਡਾਂ ਵਿੱਚ, ਇਲਾਕੇ ਭਰ ’ਚ ਸਿੱਖਿਆ ਤੇ ਖੇਡਾਂ ਦੇ ਖੇਤਰ ’ਚ ਮੋਹਰੀ ਸੰਸਥਾ ਵਜੋਂ ਜਾਣੇ ਜਾਂਦੇ ਐਸ ਐਮ ਡੀ ਵਰਲਡ ਸਕੂਲ ਕੋਟ ਸੁਖੀਆ ਵੱਲੋਂ ਫਰੀਦਕੋਟ ਜਿਲੇ੍ਹ ਦੀ ਅਗਵਾਈ ਕੀਤੀ ਗਈ।ਇਹਨਾ ਖੇਡਾਂ ਦੌਰਾਨ ‘ਕਿੱਕ ਬਾਕਸਿੰਗ’ ਦੇ 60 ਕਿੱਲੋ ਅਤੇ 65 ਕਿੱਲੋ ਭਾਰ ਵਰਗ ਵਿੱਚ ਇਸ ਸਕੂਲ ਦੇ ਖਿਡਾਰੀਆਂ ਨੇ ਆਪਣੇ ਕੋਚ ‘ਰਵੀ ਸੋਨੀ’ ਦੀ ਅਗਵਾਈ ਹੇਠ ਖੇਡਦਿਆਂ ਹੋਇਆਂ ਬਹੁਤ ਹੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ ਅਤੇ ਪਹਿਲੀਆਂ ਪੁਜੀਸ਼ਨਾ ਹਾਸਿਲ ਕੀਤੀਆਂ।
ਸੰਸਥਾ ਦੇ ਚੇਅਰਮੈਨ ਮੁਕੰਦ ਲਾਲ ਥਾਪਰ ਨੇ ਇਹਨਾਂ ਖਿਡਾਰੀਆਂ ਦੀਆਂ ਮਾਣਮੱਤੀਆਂ ਪ੍ਰਾਪਤੀਆਂ ਦੀ ਜਾਣਕਾਰੀ ਦਿੰਦੇ ਹੋਏ ਪ੍ਰੈੱਸ ਨੂੰ ਦੱਸਿਆ ਕਿ ਸਕੂਲ ਦੇ ਦੋ ਖਿਡਾਰੀ ਹਸਨਦੀਪ ਸਿੰਘ ਬਰਾੜ ਅਤੇ ਰੌਬਨਦੀਪ ਸਿੰਘ ਬਰਾੜ ਸਪੁੱਤਰ ਗੁਰਜੰਟ ਸਿੰਘ ਬਰਾੜ ਵਾਸੀ ਪਿੰਡ ਲੰਡੇ ਨੇ ਕਿੱਕ ਬਾਕਸਿੰਗ ਦੇ ਵੱਖ ਵੱਖ ਵਰਗਾਂ ’ਚ ਪਹਿਲਾ ਸਥਾਨ ਹਾਸਿਲ ਕਰਕੇ ਗੋਲਡ ਮੈਡਲ ਪ੍ਰਾਪਤ ਕੀਤਾ ਤੇ ਸੰਸਥਾ ਦੇ ਨਾਲ ਨਾਲ ਪੂਰੇ ਇਲਾਕੇ ’ਚ ਆਪਣਾ ਨਾਮ ਰੌਸ਼ਨ ਕੀਤਾ।ਸੰਸਥਾ ਦੇ ਪਿ੍ਰੰਸੀਪਲ ਐਚ ਐਸ ਸਾਹਨੀ ਨੇ ਇਹਨਾ ਰਾਜ ਪੱਧਰੀ ਖੇਡਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਇਹਨਾਂ ਖਿਡਾਰੀਆਂ ਦੀਆਂ ਇਹ ਮਾਣਮੱਤੀਆਂ ਪ੍ਰਾਪਤੀਆਂ, ਇਹਨਾਂ ਦੀ ਸਖਤ ਮਿਹਨਤ ਦੇ ਨਾਲ ਨਾਲ ਕੋਚ ਰਵੀ ਸੋਨੀ ਦੀ ਯੋਗ ਅਗਵਾਈ ਦਾ ਹੀ ਨਤੀਜਾ ਹੈ। ਸੰਸਥਾ ਦੀ ਪ੍ਰਬੰਧਕੀ ਕਮੇਟੀ ਦੇ ਮੈਂਬਰ ਮੇਘਾ ਥਾਪਰ ਨੇ ਖਿਡਾਰੀਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਮੁਬਾਰਕਬਾਦ ਦਿੰਦੇ ਹੋਏ ਉਹਨਾਂ ਦੇ ਚੰਗੇਰੇ ਭਵਿੱਖ ਲਈ ਕਾਮਨਾ ਕੀਤੀ।
ਇਸ ਸਮੇਂ ਡੀ.ਐਮ ਸਪੋਰਟਸ, ਕੁਲਦੀਪ ਸਿੰਘ ਗਿੱਲ ਨੇ ਜੇਤੂ ਖਿਡਾਰੀਆਂ ਦੀ, ਇਹਨਾਂ ਰਾਜ ਪੱਧਰੀ ਖੇਡਾਂ ਵਿੱਚ ਬਿਹਤਰ ਕਾਰਗੁਜਾਰੀ ਲਈ ਹੌਸਲਾ ਅਫਜ਼ਾਈ ਕੀਤੀ ਅਤੇ ਕਿਹਾ ਕਿ ਇਹਨਾ ਖਿਡਾਰੀਆਂ ਦੀ ਇਹ ਸ਼ਾਨਦਾਰ ਜਿੱਤ ਪੂਰੇ ਜਿਲ੍ਹੇ ਲਈ ਵੱਡੇ ਮਾਣ ਵਾਲੀ ਗੱਲ ਹੈ।ਇਸ ਸਮਂੇ ਜਿੱਤ ਕੇ ਆਏ ਖਿਡਾਰੀਆਂ ਅਤੇ ਕੋਚ ਸਹਿਬਾਨਾ ਦਾ ਸੰਸਥਾ ਵਿੱਚ ਪਹੁੰਚਣ ਤੇ ਦਾ ਵਿਸ਼ੇਸ਼ ਤੌਰ ਤੇ ਸਵਾਗਤ ਵੀ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਟਰੱਸਟ ਮੈਂਬਰ ਸੰਤੋਖ ਸਿੰਘ ਸੋਢੀ, ਕੋ-ਆਰਡੀਨੇਟਰ ਅਮਨਪ੍ਰੀਤ ਕੌਰ,ਰੇਣੂਕਾ, ਜਗਦੀਪ ਕੌਰ ਤੇ ਸਮੂਹ ਸਟਾਫ ਵੱਲੋਂ ਜੇਤੂ ਖਿਡਾਰੀਆਂ ਨੂੰ ਉਹਨਾਂ ਦੀ ਇਸ ਸ਼ਾਨਦਾਰ ਸਫਲਤਾ ਤੇ ਵਧਾਈ ਦਿੱਤੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ