ਸਾਡੇ ਨਾਲ ਸ਼ਾਮਲ

Follow us

9.6 C
Chandigarh
Saturday, January 24, 2026
More
    Home Breaking News ਮੁੱਖ ਮੰਤਰੀ ਦੇ...

    ਮੁੱਖ ਮੰਤਰੀ ਦੇ ਜ਼ਿਲ੍ਹੇ ਚ ਸਿੱਧੂ ਦਾ ਛੱਕਾ ਵਿਧਾਇਕ ਨਿਰਮਲ ਸ਼ੁਤਰਾਣਾ ਸਿੱਧੂ ਦੇ ਘਰ ਪੁੱਜੇ, ਸਿੱਧੂ ਵੱਲੋਂ ਮਦਨ ਲਾਲ ਜਲਾਲਪੁਰ ਦੇ ਘਰ ਮੀਟਿੰਗ

    ਮੁੱਖ ਮੰਤਰੀ ਦੇ ਜ਼ਿਲ੍ਹੇ ਚ ਸਿੱਧੂ ਦਾ ਛੱਕਾ ਵਿਧਾਇਕ ਨਿਰਮਲ ਸ਼ੁਤਰਾਣਾ ਸਿੱਧੂ ਦੇ ਘਰ ਪੁੱਜੇ, ਸਿੱਧੂ ਵੱਲੋਂ ਮਦਨ ਲਾਲ ਜਲਾਲਪੁਰ ਦੇ ਘਰ ਮੀਟਿੰਗ

    ਪਟਿਆਲਾ, (ਖੁਸ਼ਵੀਰ ਸਿੰਘ ਤੂਰ) ਪਟਿਆਲਾ ਜ਼ਿਲ੍ਹੇ ਦੇ ਹਲਕਾ ਸ਼ਤਰਾਣਾ ਦੇ ਕਾਂਗਰਸੀ ਵਿਧਾਇਕ ਨਿਰਮਲ ਸਿੰਘ ਨੇ ਅੱਜ ਨਵਜੋਤ ਸਿੱਧੂ ਦੇ ਨਾਲ ਉਨ੍ਹਾਂ ਦੀ ਪਟਿਆਲਾ ਸਥਿਤ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਪਟਿਆਲਾ ਜ਼ਿਲ੍ਹੇ ਦੇ ਕਾਂਗਰਸੀ ਵਿਧਾਇਕਾਂ ਵਿੱਚੋਂ ਸਿੱਧੂ ਨੂੰ ਮਿਲਣ ਵਾਲੇ ਨਿਰਮਲ ਸਿੰਘ ਪਲੇਠੇ ਵਿਧਾਇਕ ਹਨ। ਇਸ ਤੋਂ ਬਾਅਦ ਸਿੱਧੂ ਵੱਲੋਂ ਹਲਕਾ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਨਾਲ ਉਨ੍ਹਾਂ ਦੀ ਰਿਹਾਇਸ਼ ਵਿਖੇ ਜਾ ਕੇ ਮੁਲਾਕਾਤ ਕੀਤੀ।

    ਇਸ ਦੌਰਾਨ ਉਨ੍ਹਾਂ ਨਾਲ ਨਿਰਮਲ ਸਿੰਘ ਸ਼ੁਤਰਾਣਾ ਅਤੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੀ ਮੌਜੂਦ ਸਨ । ਜਲਾਲਪੁਰ ਦੇ ਘਰ ਇਨ੍ਹਾਂ ਆਗੂਆਂ ਵੱਲੋਂ ਬੰਦ ਕਮਰਾ ਮੀਟਿੰਗ ਹੋਈ ।ਇਸ ਦੌਰਾਨ ਸਿੱਧੂ ਵੱਲੋਂ ਅਜੇ ਕੁਝ ਵੀ ਬੋਲਣ ਤੋਂ ਇਨਕਾਰ ਕਰ ਦਿੱਤਾ । ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਜ਼ਿਲ੍ਹੇ ਚ ਪਹਿਲੀ ਵਾਰ ਹੈ ਜਦੋਂ ਸਿੱਧੂ ਨਾਲ ਦੋ ਵਿਧਾਇਕਾਂ ਦੀ ਮੁਲਾਕਾਤ ਹੋਈ ਹੈ ਉਂਝ ਪਟਿਆਲਾ ਜ਼ਿਲ੍ਹੇ ਦੇ ਕੁੱਲ ਅੱਠ ਹਲਕਿਆਂ ਵਿੱਚੋਂ ਸੱਤ ‘ਤੇ ਕਾਂਗਰਸ ਦੇ ਵਿਧਾਇਕ ਹਨ।

    ਇਨ੍ਹਾਂ ਵਿਚੋਂ ਜਿੱਥੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਹਨ, ਉੱਥੇ ਨਾਭਾ ਦੇ ਵਿਧਾਇਕ ਤੇ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਪਟਿਆਲਾ ਦਿਹਾਤੀ ਦੇ ਵਿਧਾਇਕ ਬ੍ਰਹਮ ਮਹਿੰਦਰਾ ਕੈਬਨਿਟ ਮੰਤਰੀ ਹਨ। ਇਸ ਤੋਂ ਇਲਾਵਾ ਕਾਂਗਰਸੀ ਵਿਧਾਇਕਾਂ ਵਿੱਚ ਰਾਜਪੁਰਾ ਤੋਂ ਹਰਦਿਆਲ ਕੰਬੋਜ, ਸਮਾਣਾ ਤੋਂ ਕਾਕਾ ਰਜਿੰਦਰ ਸਿੰਘ ਦੇ ਨਾਂ ਸ਼ਾਮਲ ਹਨ।

    ਕੁਝ ਮਹੀਨੇ ਪਹਿਲਾਂ ਪਟਿਆਲਾ ਦੇ ਚਾਰ ਵਿਧਾਇਕਾਂ ਵੱਲੋਂ ਅਫ਼ਸਰਸ਼ਾਹੀ ਖਾਸ ਕਰਕੇ ਮੁੱਖ ਮੰਤਰੀ ਦੇ ਚੰਡੀਗੜ੍ਹ ਸਥਿਤ ਨਿਵਾਸ ਵਿਚਲੇ ਕੁਝ ਵਿਅਕਤੀਆਂ ਸਮੇਤ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵਿਚਲੇ ਕੁਝ ਵਿਸ਼ੇਸ਼ ਵਿਅਕਤੀਆਂ ਦੀ ਨੁਕਤਾਚੀਨੀ ਵੀ ਕੀਤੀ ਗਈ ਸੀ । ਮਦਨ ਲਾਲ ਜਲਾਲਪੁਰ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਦੇ ਨੇੜਲਿਆਂ ਵਿੱਚੋਂ ਹਨ ਅਤੇ ਉਨ੍ਹਾਂ ਵੱਲੋਂ ਵੀ ਕੈਪਟਨ ਸਰਕਾਰ ਤੇ ਕਈ ਵਾਰ ਕਿੰਤੂ ਪ੍ਰੰਤੂ ਕੀਤਾ ਗਿਆ ਹੈ ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ।