ਜ਼ਿਲ੍ਹਾ ਪੱਧਰੀ ਕਲਾ ਉਤਸਵ ਮੁਕਾਬਲਿਆਂ ’ਚ ਡਾ. ਚੰਦਾ ਸਿੰਘ ਮਰਵਾਹ ਸਕੂਲ ਦੀਆਂ ਸ਼ਾਨਦਾਰ ਪ੍ਰਾਪਤੀਆਂ

ਜ਼ਿਲ੍ਹਾ ਪੱਧਰੀ ਕਲਾ ਉਤਸਵ ਮੁਕਾਬਲਿਆਂ ’ਚ ਡਾ. ਚੰਦਾ ਸਿੰਘ ਮਰਵਾਹ ਸਕੂਲ ਦੀਆਂ ਸ਼ਾਨਦਾਰ ਪ੍ਰਾਪਤੀਆਂ

(ਸੁਭਾਸ਼ ਸ਼ਰਮਾ) ਕੋਟਕਪੂਰਾ। ਭਾਰਤ ਸਰਕਾਰ ਦੇ ਪ੍ਰੋਜੈਕਟ ਸਮੱਗਰਾ ਸਿੱਖਿਆ ਅਭਿਆਨ ਤਹਿਤ ਜ਼ਿਲ੍ਹਾ ਪੱਧਰੀ ਕਲਾ ਉਤਸਵ 2022-23 ਦੇ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਿਵਰਾਜ ਕਪੂਰ ਦੀ ਅਗਵਾਈ ਵਿੱਚ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਸਥਾਨਕ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ।

ਪ੍ਰਿੰਸੀਪਲ ਪ੍ਰਭਜੋਤ ਸਿੰਘ ਨੇ ਵਧਾਈ ਦਿੰਦਿਆਂ ਦੱਸਿਆ ਕਿ ਮਿਊਜ਼ਿਕ ਅਧਿਆਪਕਾ ਸਰਬਜੀਤ ਕੌਰ ਦੀ ਮਿਹਨਤ ਸਦਕਾ ਅੱਜ ਜ਼ਿਲ੍ਹਾ ਪੱਧਰੀ ਕਲਾ ਉਤਸਵ ਮੁਕਾਬਲਿਆਂ ਵਿੱਚ ਡਾ ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੀਆਂ ਵਿਦਿਆਰਥਣਾਂ ਨੇ ਬੜੇ ਸਖ਼ਤ ਮੁਕਾਬਲੇ ਵਿੱਚ ਹਰਲੀਨ ਸ਼ਰਮਾ ਅਤੇ ਨਵਦੀਪ ਕੌਰ ਨੇ ਸੋਲੋ ਵੋਕਲ ਮਿਊਜ਼ਿਕ ਟਰਡੀਸਨਲ ਫੋਕ ,ਸੋਲੋ ਫੋਕ ਟ੍ਰੈਡੀਸ਼ਨਲ ਡਾਂਸ, ਅਕਸ਼ਰਾ ਦੇਵੀ ਇੰਸਟਰੂਮੈਂਟਲ ਮਿਊਜ਼ਿਕ ਸੋਲੋ , ਵੋਕਲ ਮਿਊਜ਼ਿਕ ਸੋਲੋ ਕਲਾਸੀਕਲ ਵਿੱਚ ਪਹਿਲਾਂ ਸਥਾਨ ਪ੍ਰਾਪਤ ਕੀਤਾ। ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਿਵਰਾਜ ਕਪੂਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਪ੍ਰਦੀਪ ਦਿਓਡ਼ਾ ਵੱਲੋਂ ਬੱਚਿਆਂ ਨੂੰ ਸਨਮਾਨਿਤ ਕਰਦਿਆਂ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ । ਇਸ ਮੌਕੇ ਨੋਡਲ ਅਫਸਰ ਜਸਬੀਰ ਜੱਸੀ, ਨਵਦੀਪ ਕੱਕੜ, ਕੁਲਵਿੰਦਰ ਸਿੰਘ, ਅਵਨਿੰਦਰ ਕੌਰ, ਪਰਮਿੰਦਰ ਕੌਰ ਆਦਿ ਹਾਜ਼ਰ ਸਨ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here