ਹਾਈ ਕੋਰਟ ’ਚ ਸੁਣਵਾਈ ਦੌਰਾਨ ਏਜੀ ਪੰਜਾਬ ਨੇ ਕਿਹਾ, Amritpal ਨੇੜੇ ਪੁੱਜ ਚੁੱਕੀ ਐ ਪੁਲਿਸ
- ਪੰਜਾਬ ਦੇ ਕਿਸੇ ਵੀ ਥਾਣੇ ਵਿੱਚ ਰੱਖਿਆ ਗਿਆ ਹੈ ਤਾਂ ਸਬੂਤ ਪੇਸ਼ ਕਰੇ Amritpal ਦਾ ਵਕੀਲ : ਏ.ਜੀ.
ਚੰਡੀਗੜ (ਅਸ਼ਵਨੀ ਚਾਵਲਾ)। ਅੰਮ੍ਰਿਤਪਾਲ ਸਿੰਘ (Amritpal) ਨੂੰ ਜਲਦ ਹੀ ਗਿ੍ਰਫ਼ਤਾਰ ਕਰ ਲਿਆ ਜਾਏਗਾ, ਕਿਉਂਕਿ ਪੰਜਾਬ ਪੁਲਿਸ ਇਸ ਸਮੇਂ ਅੰਮਿ੍ਰਤਪਾਲ ਸਿੰਘ ਦੇ ਕਾਫ਼ੀ ਜਿਆਦਾ ਨੇੜੇ ਪੁੱਜ ਚੁੱਕੀ ਹੈ। ਅੰਮਿ੍ਰਤਪਾਲ ਸਿੰਘ ਨੂੰ ਪੰਜਾਬ ਦੇ ਕਿਸੇ ਵੀ ਥਾਣੇ ਵਿੱਚ ਨਾਜਾਇਜ਼ ਹਿਰਾਸਤ ਵਿੱਚ ਨਹੀਂ ਰੱਖਿਆ ਗਿਆ ਹੈ, ਜੇਕਰ ਅੰਮ੍ਰਿਤਪਾਲ ਦੇ ਵਕੀਲ ਇਹ ਦਾਅਵਾ ਕਰ ਰਹੇ ਹਨ ਤਾਂ ਉਹ ਇਸ ਸਬੰਧੀ ਕੋਈ ਵੀ ਇੱਕ ਸਬੂਤ ਪੇਸ਼ ਕਰਨ। ਇਹ ਦਾਅਵਾ ਪੰਜਾਬ ਸਰਕਾਰ ਦੇ ਐਡਵੋਕੇਟ ਜਰਨਲ ਵਿਨੋਦ ਘਈ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਦੌਰਾਨ ਕੀਤਾ ਗਿਆ ਹੈ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅੰਮਿ੍ਰਤਪਾਲ ਸਿੰਘ ਦੇ ਵਕੀਲ ਈਮਾਨ ਸਿੰਘ ਖਾਰਾ ਵਲੋਂ ਪਾਈ ਗਈ ਪਟੀਸ਼ਨ ’ਤੇ ਸੁਣਵਾਈ ਕੀਤੀ ਜਾ ਰਹੀ ਸੀ ਤਾਂ ਇਸ ਪਟੀਸ਼ਨ ’ਤੇ ਸਖ਼ਤ ਇਤਰਾਜ਼ ਜ਼ਾਹਰ ਕਰਦੇ ਹੋਏ ਪੰਜਾਬ ਦੇ ਐਡਵੋਕੇਟ ਜਰਨਲ ਵਿਨੋਦ ਘਈ ਵਲੋਂ ਪਟੀਸ਼ਨ ਨੂੰ ਗਲਤ ਠਹਿਰਾਇਆ ਗਿਆ ਹੈ। ਵਿਨੋਦ ਘਈ ਵਲੋਂ ਕਿਹਾ ਗਿਆ ਹੈ ਕਿ ਇਸ ਸਾਰੇ ਮਾਮਲੇ ਵਿੱਚ ਕੁਝ ਵੀ ਸਚਾਈ ਨਹੀਂ ਹੈ, ਕਿਉਂਕਿ ਹੁਣ ਤੱਕ ਅੰਮਿ੍ਰਤਪਾਲ ਸਿੰਘ ਨੂੰ ਗਿ੍ਰਫ਼ਤਾਰ ਹੀ ਨਹੀਂ ਕੀਤਾ ਜਾ ਸਕਿਆ ਹੈ ਪਰ ਪੰਜਾਬ ਪੁਲਿਸ ਅੰਮ੍ਰਿਤਪਾਲ ਸਿੰਘ ਦੇ ਕਾਫ਼ੀ ਜਿਆਦਾ ਨੇੜੇ ਪੁੱਜ ਗਈ ਹੈ। ਜਲਦ ਹੀ ਅੰਮਿ੍ਰਤਪਾਲ ਸਿੰਘ ਨੂੰ ਗਿ੍ਰਫ਼ਤਾਰ ਕਰ ਲਿਆ ਜਾਏਗਾ। ਇਸ ਮਾਮਲੇ ਵਿੱਚ ਪੰਜਾਬ ਪੁਲਿਸ ਵਲੋਂ ਹੁਣ ਤੱਕ ਕੀਤੀ ਗਈ ਕਾਰਵਾਈ ਬਾਰੇ ਐਫੀਡੇਵਿਟ ਦਾਖ਼ਲ ਕਰਨ ਲਈ ਕਿਹਾ ਗਿਆ ਹੈ।