ਸਾਡੇ ਨਾਲ ਸ਼ਾਮਲ

Follow us

13.2 C
Chandigarh
Tuesday, January 20, 2026
More
    Home Breaking News INDIA ਗਠਜੋਡ਼ ...

    INDIA ਗਠਜੋਡ਼ ਦੀ ਮੀਟਿੰਗ ‘ਚ ਪ੍ਰਧਾਨ ਮੰਤਰੀ ਉਮੀਦਵਾਰ ਦਾ ਨਾਂਅ ਆਇਆ ਸਾਹਮਣੇ, ਕੇਜਰੀਵਾਲ ਨੇ ਕੀਤੀ ਹਮਾਇਤ

    INDIA Alliance

    ਮਮਤਾ ਬੈਨਰਜ਼ੀ ਨੇ ਖੜਗੇ ਦਾ ਨਾਂਅ ਸੁਝਾਇਆ (INDIA Alliance)

    (ਸੱਚ ਕਹੂੰ ਨਿਊਜ਼) ਨਵੀਂ ਦਿੱਲੀ। I.N.D.I.A ਗਠਜੋਡ਼ ਦੀ ਚੌਥੀ ਮੀਟਿੰਗ ਅੱਜ ਅਸ਼ੋਕਾ ਹੋਟਲ, ਦਿੱਲੀ ਵਿਖੇ ਹੋਈ। ਮੀਟਿੰਗ ਵਿੱਚ 28 ਪਾਰਟੀਆਂ ਨੇ ਹਿੱਸਾ ਲਿਆ। ਮੀਟਿੰਗ ’ਚ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਚਰਚਾ ਹੋਈ ਤਾਂ ਪੱਛਮੀ ਬੰਗਾਲ ਦੀ ਸੀਐਮ ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਦੇ ਚਿਹਰੇ ਲਈ ਮਲਿਕਾਅਰਜੁਨ ਖੜਗੇ ਦੇ ਨਾਮ ਦਾ ਸੁਝਾਅ ਦਿੱਤਾ । ਇਸ ਦਾ ਅਰਵਿੰਦ ਕੇਜਰੀਵਾਲ ਨੇ  ਸਮਰਥਨ ਕੀਤਾ। ਹਾਲਾਂਕਿ ਪ੍ਰਧਾਨ ਮੰਤਰੀ ਦੇ ਚਿਹਰੇ ਦੇ ਸਵਾਲ ‘ਤੇ ਯੂਪੀ ਦੇ ਸਾਬਕਾ ਸੀਐਮ ਅਖਿਲੇਸ਼ ਯਾਦਵ ਨੇ ਚੁੱਪ ਧਾਰੀ ਰੱਖੀ। । ਇਹ ਜਾਣਕਾਰੀ ਐਮਡੀਐਮਕੇ (ਮਾਰੂਮਾਲਾਰਚੀ ਦ੍ਰਵਿੜ ਮੁਨੇਤਰ ਕੜਗਮ) ਦੇ ਐਮਪੀ ਵਾਈਕੋ ਨੇ ਮੀਟਿੰਗ ਤੋਂ ਬਾਅਦ ਦਿੱਤੀ। INDIA Alliance

    ਇਹ ਵੀ ਪਡ਼੍ਹੋ: ਵਿਧਾਇਕਾਂ ਨੂੰ ਨਾਲ ਲੈ ਕੇ ਜ਼ਮੀਨੀ ਹਕੀਕਤਾਂ ਜਾਨਣ ਜਲ ਸਰੋਤ ਵਿਭਾਗ ਦੇ ਅਧਿਕਾਰੀ-ਚੇਤਨ ਸਿੰਘ ਜੌੜਾਮਾਜਰਾ

    INDIA Alliance

    ਮੀਟਿੰਗ ਵਿੱਚ ਆਗੂਆਂ ਨੇ ਮੋਰਚੇ ਅੱਗੇ ਆਪਣੇ ਵਿਚਾਰ ਪੇਸ਼ ਕੀਤੇ। ਸਾਰਿਆਂ ਨੂੰ ਮਿਲ ਕੇ ਕੰਮ ਕਰਨਾ ਪਵੇਗਾ ਜਾਂ ਲੋਕਾਂ ਦੇ ਹਿੱਤ ਵਿੱਚ ਮੁੱਦੇ ਉਠਾਉਣੇ ਪੈਣਗੇ। ਦੇਸ਼ ਭਰ ਵਿੱਚ ਘੱਟੋ-ਘੱਟ 8-10 ਮੀਟਿੰਗਾਂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਬੈਠਕ ‘ਚ ਕਾਂਗਰਸ ਨੇਤਾ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ, ਸਪਾ ਨੇਤਾ ਅਖਿਲੇਸ਼ ਯਾਦਵ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਫਾਰੂਕ ਅਬਦੁੱਲਾ, ਉਮਰ ਅਬਦੁੱਲਾ, ਮਹਿਬੂਬਾ ਮੁਫਤੀ ਅਤੇ ਆਰਐਲਡੀ ਦੇ ਜਯੰਤ ਚੌਧਰੀ ਵੀ ਮੌਜੂਦ ਸਨ।

    LEAVE A REPLY

    Please enter your comment!
    Please enter your name here