(ਸੁਭਾਸ਼ ਸ਼ਰਮਾ) ਕੋਟਕਪੂਰਾ। ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਨੈਸ਼ਨਲ ਮੀਨਜ਼- ਕਮ- ਮੈਰਿਟ ਸਕਾਲਰਸ਼ਿਪ ਪ੍ਰੀਖਿਆ -2021 ਵਿੱਚ ਸਥਾਨਕ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੀਆਂ 6 ਵਿਦਿਆਰਥਣਾਂ ਨੇ ਵਧੀਆ ਪੁਜੀਸ਼ਨ ਹਾਸਿਲ ਕਰਦੇ ਹੋਏ ਮੈਰਿਟ ਸੂਚੀ ਵਿਚ ਆਪਣਾ ਨਾਮ ਦਰਜ ਕਰਵਾਇਆ । ਸਕੂਲ ਪ੍ਰਿੰਸੀਪਲ ਸ. ਪ੍ਰਭਜੋਤ ਸਿੰਘ ਸਹੋਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿੱਥੇ ਪਹਿਲਾਂ ਇਸ ਸਕੂਲ ਦੀ ਵਿਦਿਆਰਥਣ ਨੇ ਬਾਰਵੀਂ ਜਮਾਤ ਵਿਚ ਪੰਜਾਬ ਮੈਰਿਟ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਇਆ ਸੀ। ਉਥੇ ਸਕੂਲ ਨੇ ਇੱਕ ਹੋਰ ਪ੍ਰਾਪਤੀ ਕਰਦਿਆਂ ਸੁਹਿਰਦ ਅਧਿਆਪਕਾਂ ਦੀ ਅਗਵਾਈ ਅਤੇ ਵਿਦਿਆਰਥਣਾਂ ਦੀ ਮਿਹਨਤ ਸਦਕਾ ਸਕੂਲ ਦੀਆਂ ਛੇ ਵਿਦਿਆਰਥਣਾਂ ਨੇ ਨੈਸ਼ਨਲ ਮੈਰਿਟ ਸਕਾਲਰਸ਼ਿਪ ਪ੍ਰਾਪਤ ਕੀਤੀ ਹੈ, ਜੋ ਕਿ ਸਕੂਲ ਲਈ ਇੱਕ ਵੱਡੀ ਪ੍ਰਾਪਤੀ ਹੈ ।
ਮੈਰਿਟ ਸੂਚੀ ਵਿੱਚ ਨਾਮ ਦਰਜ ਕਰਵਾਉਣ ਵਾਲੀਆਂ ਵਿਦਿਆਰਥਣਾਂ ਮਹਿਕਦੀਪ ਕੌਰ ਪੁੱਤਰੀ ਹਰਜਿੰਦਰ ਸਿੰਘ, ਰਾਣੀ ਪੁੱਤਰੀ ਮੇਜਰ ਸਿੰਘ, ਖੁਸ਼ੀ ਪੁੱਤਰੀ ਰਾਮਪਾਲ ,ਸੁਖਪ੍ਰੀਤ ਕੌਰ ਪੁੱਤਰੀ ਬਲਜੀਤ ਸਿੰਘ, ਏਂਜਲ ਪੁੱਤਰੀ ਰਮਨ , ਸ਼ਗਨਪ੍ਰੀਤ ਕੌਰ ਪੁੱਤਰੀ ਹਰਦੀਪ ਸਿੰਘ ਨੇ ਸਕਾਲਰਸ਼ਿਪ ਹਾਸਲ ਕੀਤੀ। ਜ਼ਿਕਰਯੋਗ ਹੈ ਕਿ ਇਹ ਵਿਦਿਆਰਥਣਾਂ ਲਗਾਤਾਰ ਚਾਰ ਸਾਲ ਆਪਣੀ ਅਗਲੇਰੀ ਪੜ੍ਹਾਈ ਕਰਨ ਦੇ ਲਈ ਸਕਾਲਰਸ਼ਿਪ ਪ੍ਰਾਪਤ ਕਰਨਗੀਆਂ ।
ਪ੍ਰਿੰਸੀਪਲ ਵੱਲੋਂ ਸਮੁੱਚੇ ਸਟਾਫ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਵਿਸ਼ੇਸ਼ ਤੌਰ ’ਤੇ ਸ੍ਰੀਮਤੀ ਅਨੀਤਾ ਮੈਥ ਮਿਸਟ੍ਰੈਸ ਅਤੇ ਪਵਨ ਕੁਮਾਰ ਐਸ. ਐਸ. ਮਾਸਟਰ ਦਾ ਧੰਨਵਾਦ ਕੀਤਾ, ਜਿਨ੍ਹਾਂ ਵੱਲੋਂ ਇਨ੍ਹਾਂ ਵਿਦਿਆਰਥਣਾਂ ਨੂੰ ਤਿਆਰੀ ਕਰਵਾਈ ਗਈ ਸੀ ਅਤੇ ਨਵਦੀਪ ਕੱਕੜ ਵੱਲੋਂ ਵੀ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। ਸਕਾਲਰਸ਼ਿਪ ਪ੍ਰਾਪਤ ਕਰਨ ਵਾਲੀਆਂ ਲੜਕੀਆਂ ਨੂੰ ਪ੍ਰਿੰਸੀਪਲ ਸਾਹਿਬ ਵੱਲੋਂ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ’ਤੇ ਬਲਜੀਤ ਰਾਣੀ, ਪਰਮਜੀਤ ਕੌਰ, ਅਨੀਤਾ, ਮੰਜ਼ਲੀ ਕੱਕੜ, ਸੁਮਿਤਾ ,ਨਵਦੀਪ ਕੱਕਡ਼, ਪਵਨ ਕੁਮਾਰ ,ਰਾਜਿੰਦਰ ਸਿੰਘ , ਕੁਲਵਿੰਦਰ ਸਿੰਘ ਅਤੇ ਸਮੁੱਚਾ ਸਟਾਫ ਹਾਜ਼ਰ ਸੀ ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ