Haryana News: ਚੰਡੀਗੜ੍ਹ (ਏਜੰਸੀ)। ਭਾਜਪਾ ਵਿਧਾਇਕ ਦਲ ਦਾ ਆਗੂ ਚੁਣੇ ਜਾਣ ਤੋਂ ਬਾਅਦ ਅੱਜ 17 ਅਕਤੂਬਰ ਦਿਨ ਵੀਰਵਾਰ ਨੂੰ ਨਾਇਬ ਸਿੰਘ ਸੈਣੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹੋਰ ਉੱਚ ਆਗੂਆਂ ਦੀ ਹਾਜ਼ਰੀ ਵਿੱਚ ਦੂਜੀ ਵਾਰ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ।ਉਪਰੋਕਤ ਜਾਣਕਾਰੀ ਇੱਕ ਮੀਡੀਆ ਰਿਪੋਰਟ ਵਿੱਚ ਸਾਹਮਣੇ ਆਈ ਹੈ। ਖਬਰਾਂ ਮੁਤਾਬਕ ਪ੍ਰਧਾਨ ਮੰਤਰੀ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਭਾਰਤੀ ਜਨਤਾ ਪਾਰਟੀ ਦੇ ਚੋਟੀ ਦੇ ਨੇਤਾ, ਹੋਰ ਰਾਜਾਂ ਦੇ ਮੁੱਖ ਮੰਤਰੀ, ਉਪ ਮੁੱਖ ਮੰਤਰੀ ਅਤੇ ਰਾਸ਼ਟਰੀ ਜਮਹੂਰੀ ਗਠਜੋੜ (ਐਨਡੀਏ) ਦੀ ਨੁਮਾਇੰਦਗੀ ਕਰਨ ਵਾਲੇ ਹੋਰ ਨੇਤਾ ਸਹੁੰ ਚੁੱਕ ਸਮਾਗਮ ਵਿੱਚ ਪੰਚਕੂਲਾ ਪਹੁੰਚੇ ਹਨ।
ਸੁਪਰੀਮ ਕੋਰਟ ਨੇ ਸਮਾਰੋਹ ’ਤੇ ਰੋਕ ਲਾਉਣ ਦੀ ਪਟੀਸ਼ਨ ਨੂੰ ਰੱਦ | Haryana News
ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਨਾਇਬ ਸਿੰਘ ਸੈਣੀ ਦੇ ਸਹੁੰ ਚੁੱਕ ਸਮਾਗਮ ’ਤੇ ਰੋਕ ਲਗਾਉਣ ਦੀ ਮੰਗ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ। ਰਿਪੋਰਟ ’ਚ ਸੁਪਰੀਮ ਕੋਰਟ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਉਹ ਚੁਣੀ ਹੋਈ ਸਰਕਾਰ ਨੂੰ ਸਹੁੰ ਚੁੱਕਣ ਤੋਂ ਨਹੀਂ ਰੋਕ ਸਕਦੀ ਅਤੇ ਪਟੀਸ਼ਨਰ ’ਤੇ ਜੁਰਮਾਨਾ ਲਾਉਣ ਦੀ ਚਿਤਾਵਨੀ ਦਿੱਤੀ ਹੈ।
Read Also : Punjab News: ਨਸ਼ੇ ਅਤੇ ਹੋਰ ਬੁਰਾਈਆਂ ਖਿਲਾਫ ਡਟਣਗੇ ਡੇਰਾ ਸ਼ਰਧਾਲੂ ਸਰਪੰਚ
ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੇ ਨਾਇਬ ਸਿੰਘ ਸੈਣੀ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ। ਸੈਣੀ ਦੇ ਨਾਲ-ਨਾਲ 10 ਮੰਤਰੀਆਂ ਨੇ ਮੰਤਰੀ ਵਜੋਂ ਸਹੁੰ ਚੁੱਕੀ ਕਿਉਂਕਿ ਹਰਿਆਣਾ ਸਰਕਾਰ ਵਿੱਚ ਮੁੱਖ ਮੰਤਰੀ ਸਮੇਤ 13 ਤੋਂ ਵੱਧ ਮੈਂਬਰ ਨਹੀਂ ਹੋ ਸਕਦੇ। ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ।