ਜਿਸ ਸਕੂਲ ‘ਚ ਮੁੱਖ ਮੰਤਰੀ ਪੁੱਜੇ, ਉਸੇ ਸਕੂਲ ਦੀ ਵਿਦਿਆਰਥਣ ਬਣੀ ਇੱਕ ਦਿਨ ਲਈ ਡਿਪਟੀ ਕਮਿਸ਼ਨਰ

ਜਿਸ ਸਕੂਲ ਚ ਮੁੱਖ ਮੰਤਰੀ ਪੁੱਜੇ, ਉਸੇ ਸਕੂਲ ਦੀ ਵਿਦਿਆਰਥਣ ਬਣੀ ਇੱਕ ਦਿਨ ਲਈ ਡਿਪਟੀ ਕਮਿਸ਼ਨਰ

ਪਟਿਆਲਾ (ਖੁਸ਼ਵੀਰ ਸਿੰਘ ਤੂਰ) ਮਾਪੇ ਅਧਿਆਪਕ ਮਿਲਣੀ ਦੌਰਾਨ ਜਿਸ ਸਕੂਲ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਪੁੱਜੇ ਸਨ ਉਸ ਸਕੂਲ ਦੀ ਵਿਦਿਆਰਥਣ ਨੂੰ ਇੱਕ ਦਿਨ ਲਈ ਪਟਿਆਲਾ ਦੀ ਡਿਪਟੀ ਕਮਿਸ਼ਨਰ ਬਣਾਇਆ ਗਿਆ। ਜਾਣਕਾਰੀ ਅਨੁਸਾਰ ਸਰਕਾਰੀ ਸਮਾਰਟ ਸਕੂਲ ਮਾਡਲ ਟਾਊਨ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਮਹਿਫੂਜਾ ਇੱਕ ਦਿਨ ਲਈ ਪਟਿਆਲਾ ਦੀ ਡਿਪਟੀ ਕਮਿਸ਼ਨਰ ਬਣੀ।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸ਼ੁਰੂ ਕੀਤੇ ਆਈ ਐਸ-ਪਾਇਰ ਲੀਡਰਸ਼ਿਪ ਪ੍ਰੋਗਰਾਮ ਤਹਿਤ ਹਰ ਮਹੀਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਰੁਚੀ ਮੁਤਾਬਿਕ ਅਤੇ ਉਨ੍ਹਾਂ ਦੇ ਰੋਲ ਮਾਡਲ ਵਿਭਾਗਾਂ ਨਾਲ ਜੋੜਿਆ ਜਾਵੇਗਾ ਤਾਂ ਕਿ ਸਾਡੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿਚ ਅੱਗੇ ਵਧਣ ਦੀ ਪ੍ਰੇਰਨਾ ਮਿਲ ਸਕੇ ਅਤੇ ਉਹ ਆਪਣੇ ਸੁਪਨੇ ਸਾਕਾਰ ਕਰ ਸਕਣ। ਇਸ ਦੌਰਾਨ ਵਿਦਿਆਰਥਣ ਮਹਿਫੂਜਾ ਨੇ ਵੱਖ ਵੱਖ ਵਿਭਾਗਾਂ ਨਾਲ ਮੀਟਿੰਗ ਕੀਤੀ ਅਤੇ ਰਿਕਾਰਡ ਰੂਮ ਦਾ ਨਿਰੀਖਣ ਕੀਤਾ। ਇਸ ਦੌਰਾਨ ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਸਮੇਤ ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਨੇ ਇਕ ਦਿਨ ਦੀ ਡਿਪਟੀ ਕਮਿਸ਼ਨਰ ਬਣੀ ਵਿਦਿਆਰਥਣ ਨੂੰ ਆਪਣੇ ਵਿਭਾਗ ਬਾਰੇ ਜਾਣਕਾਰੀ ਦਿੱਤੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ