ਸੰਗਰੂਰ ‘ਚ 5 ਰੋਜ਼ਾ ਜ਼ਿਲਾ ਪੱਧਰੀ ਬੈਡਮਿੰਟਨ ਚੈਂਪੀਅਨਸ਼ਿਪ ਦਾ ਉਦਘਾਟਨ

Inauguration, ,District-level Badminton, Championship, Sangrur

ਸੰਗਰੂਰ (ਗੁਰਪ੍ਰੀਤ ਸਿੰਘ)। ਨੌਜਵਾਨ ਪੀੜੀ ਨੂੰ ਖੇਡਾਂ ਨਾਲ ਜੁੜ ਕੇ ਪੂਰੀ ਮਿਹਨਤ ਅਤੇ ਲਗਨ ਨਾਲ ਪ੍ਰਾਪਤੀਆਂ ਦਰਜ ਕਰਨ ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ। ਖੇਡਾਂ ਜਿੱਥੇ ਸਾਡੇ ਸਰੀਰ ਨੂੰ ਨਿਰੋਗ ਰੱਖਣ ਲਈ ਲਾਹੇਵੰਦ ਹੁੰਦੀਆਂ ਹਨ ਉਥੇ ਹੁਨਰਮੰਦ ਖਿਡਾਰੀ ਆਪਣੀ ਖੇਡ ਪ੍ਰਤਿਭਾ ਨਾਲ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਪੱਧਰ ‘ਤੇ ਆਪਣੀ ਪਹਿਚਾਣ ਵੀ ਬਣਾ ਲੈਂਦੇ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਨੇ ਅੱਜ ਗੁਰੂ ਨਾਨਕ ਬੈਡਮਿੰਟਨ ਹਾਲ ਵਿਖੇ ਜ਼ਿਲਾ ਬੈਡਮਿੰਟਨ ਐਸੋਸੀਏਸ਼ਨ ਵੱਲੋਂ ਬੈਡਮਿੰਟਨ ਦੇ ਅੰਤਰਾਸ਼ਟਰੀ ਅੰਪਾਇਰ ਸ. ਗੁਰਸ਼ਰਨ ਸਿੰਘ ਦੀ ਯਾਦ ਨੂੰ ਸਮਰਪਿਤ 5 ਰੋਜ਼ਾ ਜ਼ਿਲਾ ਪੱਧਰੀ ਬੈਡਮਿੰਟਨ ਚੈਂਪੀਅਨਸ਼ਿਪ ਦਾ ਉਦਘਾਟਨ ਕਰਦਿਆਂ ਕੀਤਾ। (Badminton Championship)

ਇਹ ਵੀ ਪੜ੍ਹੋ : ਅੰਮ੍ਰਿਤਸਰ ਸਮੇਤ ਇਨ੍ਹਾਂ ਸ਼ਹਿਰਾਂ ’ਚ ਮੌਸਮ ਹੋਇਆ ਖਰਾਬ, ਮੀਂਹ ਦਾ ਅਲਰਟ

ਸ੍ਰੀ ਥੋਰੀ ਨੇ 9 ਸਤੰਬਰ ਤੱਕ ਚਲਣ ਵਾਲੀ ਬੈਡਮਿੰਟਨ ਚੈਂਪੀਅਨਸ਼ਿਪ ਦੌਰਾਨ ਪੰਜਾਬ ਦੇ ਵੱਖ ਵੱਖ ਜ਼ਿਲਿਆਂ ਤੋਂ ਭਾਗ ਲੈਣ ਵੇਲੇ ਖਿਡਾਰੀਆਂ ਨੂੰ ਸੁਭਕਾਮਨਾਵਾਂ ਦਿੱਤੀਆ। ਉਨਾਂ ਨੇ 14 ਸਾਲ ਤੋਂ ਘੱਟ ਉਮਰ ਵਰਗ ਅਤੇ 17 ਸਾਲ ਤੋਂ ਘੱਟ ਉਮਰ ਵਰਗ ਦੇ  ਖੇਡ ਮੁਕਾਬਲਿਆਂ ਦਾ ਆਗਾਜ਼ ਕਰਦਿਆਂ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤੀ ਇਮਾਨਦਾਰ ਰਹਿਣ ਅਤੇ ਨਸ਼ਾ ਰਹਿਤ ਜਿੰਦਗੀ ਬਤੀਤ ਕਰਨ ਲਈ ਪ੍ਰੇਰਿਤ ਕੀਤਾ। ਉਨਾਂ ਕਿਹਾ ਨੌਜਵਾਨ ਖਿਡਾਰੀ ਸਾਡੇ ਦੇਸ਼ ਅਤੇ ਸੂਬੇ ਦਾ ਭਵਿੱਖ ਹਨ ਅਤੇ ਖਿਡਾਰੀਆਂ ਨੂੰ ਦੇਸ਼ , ਰਾਜ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਰੋਸ਼ਨ ਕਰਨ ਦੇ ਮੰਤਵ ਨਾਲ ਖੇਡਾਂ ਨੂੰ ਸਮਰਪਿਤ ਰਹਿ ਕੇ ਭਾਗ ਲੈਣ ਦੀ ਲੋੜ ਹੈ।ਇਸ ਮੌਕੇ ਜ਼ਿਲਾ ਖੇਡ ਅਫ਼ਸਰ ਯੋਗਰਾਜ, ਜ਼ਿਲਾ ਬੈਡਮਿੰਟਨ ਐਸੋਸੀਏਸ਼ਨ ਦੇ ਜਨਰਲ ਸਕੱਤਰ ਸੰਜੀਵ ਸ਼ਰਮਾ, ਜੁਆਇੰਟ ਸਕੱਤਰ ਗੁਰਦੀਪ ਸਿੰਘ ਅਤੇ ਹੋਰ ਖੇਡ ਪ੍ਰੇਮੀ ਹਾਜ਼ਰ ਸਨ। (Badminton Championship)