ਚੇਤਨ ਸਿੰਘ ਜੌੜਾਮਾਜਰਾ ਵੱਲੋਂ ਬਾਇਉਗੈਸ ਪਲਾਂਟ ਦਾ ਉਦਘਾਟਨ

Biogas Plant
 ਸਮਾਣਾ : ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਗਾਜੀਪੁਰ ਗਊਸ਼ਾਲਾ ਵਿਖੇ ਬਾਇਉਗੈਸ ਪਲਾਂਟ ਦਾ ਉਦਘਾਟਨ ਕਰਦੇ ਹੋਏ। ਤਸਵੀਰ : ਸੁਨੀਲ

ਗਾਜੀਪੁਰ ਗਊਸ਼ਾਲਾ ਵਿਖੇ 48 ਲੱਖ ਦੀ ਲਾਗਤ ਨਾਲ ਬਣਿਆ ਬਾਇਉਗੈਸ ਪਲਾਂਟ 

  • ਸਵੱਛ ਭਾਰਤ ਮਿਸ਼ਨ-2 ਤਹਿਤ ਲੱਗਿਆ ਪਲਾਂਟ, ਰੋਜ਼ਾਨਾ 2.5 ਟਨ ਗੋਹੇ ਦੀ ਕੀਤੀ ਜਾਵੇਗੀ ਵਰਤੋਂ (Biogas Plant)

(ਸੁਨੀਲ ਚਾਵਲਾ) ਸਮਾਣਾ। ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ਦੀ ਗਾਜੀਪੁਰ ਗਊਸ਼ਾਲਾ ਵਿਖੇ ਸਵੱਛ ਭਾਰਤ ਮਿਸ਼ਨ-2 ਤਹਿਤ ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਪੇਡਾ ਰਾਹੀਂ ਕਰੀਬ 48 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਗਏ ਬਾਇਉਗੈਸ ਪਲਾਂਟ (Biogas Plant) ਦਾ ਉਦਘਾਟਨ ਕੀਤਾ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਜਨਤਾ ਮਾਡਲ ਬਾਇਉਗੈਸ ਪਲਾਂਟ ਵਿੱਚ 2.5 ਟਨ ਗੋਹੇ ਦੀ ਰੋਜ਼ਾਨਾ ਵਰਤੋਂ ਕੀਤੀ ਜਾਵੇਗੀ, ਜਿਸ ਤੋਂ ਬਾਇਉਗੈਸ ਪੈਦਾ ਹੋਵੇਗੀ।

ਇਸ ਮੌਕੇ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਅੰਦਰ ਸੜਕਾਂ ’ਤੇ ਫਿਰਦੇ ਬੇਸਹਾਰਾ ਪਸ਼ੂਆਂ ਨੂੰ ਗਊਸ਼ਾਲਾਵਾਂ ਵਿੱਚ ਲਿਜਾ ਕੇ ਜਿੱਥੇ ਲੋਕਾਂ ਨੂੰ ਅਵਾਰਾ ਪਸ਼ੂਆਂ ਕਾਰਨ ਪੈਦਾ ਹੁੰਦੀ ਪ੍ਰੇਸ਼ਾਨੀ ਤੋਂ ਰਾਹਤ ਦਿਵਾਉਣ ਲਈ ਵਚਨਬੱਧ ਹੈ ਉਥੇ ਹੀ ਗਊਧਨ ਦੀ ਵੀ ਬਿਹਤਰ ਸਾਂਭ-ਸੰਭਾਲ ਕੀਤੀ ਜਾਵੇਗੀ। ਬਾਗਬਾਨੀ, ਸੁਤੰਰਤਾ ਸੰਗਰਾਮੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਮਾਜਰਾ ਨੇ ਦੱਸਿਆ ਕਿ ਇਸ ਨਾਲ ਬਾਇਉਗੈਸ ਪਲਾਂਟ ਨਾਲ ਸਾਫ਼ ਬਾਲਣ, ਸਿਹਤ ਤੇ ਖੁਸ਼ੀ ਪ੍ਰਾਪਤ ਹੁੰਦੀ ਹੈ।

ਇਹ ਵੀ ਪੜ੍ਹੋ : ਚੰਦਰਯਾਨ 3 ਨੂੰ ਲੈ ਕੇ ਪੀਐਮ ਮੋਦੀ ਨੇ ਦਿੱਤੀ ਖੁਸ਼ਖਬਰੀ

ਇਹ ਪੇਂਡੂ ਸਵੱਛਤਾ ਅਤੇ ਵਾਤਾਵਰਣ ਨੂੰ ਸੁਧਾਰਨ ਵਿੱਚ ਵੀ ਮੱਦਦ ਕਰਦਾ ਹੈ। ਜਦਕਿ ਗਊਸ਼ਾਲਾ ਵਿਖੇ ਪੈਦਾ ਹੁੰਦੇ ਗੋਹੇ ਨੂੰ ਇਸ ਪਲਾਂਟ ਵਿਖੇ ਵਰਤਿਆ ਜਾਵੇਗਾ ਤੇ ਇਸ ਨਾਲ ਵਾਤਾਵਰਣ ਸ਼ੁੱਧ ਹੋਵੇਗਾ ਤੇ ਇਸ ਗੋਹੇ ਦੀ ਵੀ ਸਦਵਰਤੋਂ ਵੀ ਕੀਤੀ ਜਾ ਸਕੇਗੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਨਾਲ ਘੱਟੋ-ਘੱਟ 43500 ਰੁਪਏ ਮਹੀਨਾ ਦੀ ਵੱਖ-ਵੱਖ ਤਰੀਕਿਆਂ ਨਾਲ ਬੱਚਤ ਹੋ ਸਕੇਗੀ। ਇਸ ਮੌਕੇ ਹਰਜਿੰਦਰ ਸਿੰਘ ਮਿੰਟੂ, ਗੁਰਦੇਵ ਸਿੰਘ ਟਿਵਾਣਾ, ਸਰਕਲ ਇੰਚਾਰਜ ਸੁਰਜੀਤ ਸਿੰਘ ਫ਼ੌਜੀ, ਅਮਰਦੀਪ ਸਿੰਘ ਸੋਨੂ ਥਿੰਦ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਐਸ.ਡੀ.ਓ. ਗੁਰਪ੍ਰੀਤ ਕੌਰ ਅਤੇ ਪੇਡਾ ਦੇ ਅਧਿਕਾਰੀ ਵੀ ਮੌਜੂਦ ਸਨ।