Sunam News: ਚੱਠਾ ਨਨਹੇੜਾ ਵਿਖੇ ਪੰਚਾਇਤ ਘਰ ਤੇ ਨਵੀਂ ਸੜਕ ਦਾ ਉਦਘਾਟਨ

Sunam News
Sunam News: ਚੱਠਾ ਨਨਹੇੜਾ ਵਿਖੇ ਪੰਚਾਇਤ ਘਰ ਤੇ ਨਵੀਂ ਸੜਕ ਦਾ ਉਦਘਾਟਨ

ਕਿਹਾ, ਪੈਸਾ ਪੰਜਾਬ ਸਰਕਾਰ ਦੇਵੇਗੀ, ਲੋਕ ਵਿਕਾਸ ਖੁਦ ਆਪਣੀ ਨਿਗਰਾਨੀ ਵਿੱਚ ਕਰਵਾਉਣ | Sunam News

  • ਪੰਜਾਬ ਸਰਕਾਰ ਨੇ ਸਾਫ਼ ਨੀਅਤ ਤੇ ਸਪੱਸ਼ਟ ਨੀਤੀ ਨਾਲ ਸੂਬੇ ਨੂੰ ਆਰਥਿਕ ਮੰਦਹਾਲੀ ਵਿੱਚੋਂ ਕੱਢਿਆ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
  • ਲੈਂਡ ਪੂਲਿੰਗ ਨੀਤੀ ਤਹਿਤ ਕਿਸੇ ਵੀ ਕਿਸਾਨ ਦੀ ਜ਼ਮੀਨ ਧੱਕੇ ਨਾਲ ਐਕਵਾਇਰ ਨਹੀਂ ਕੀਤੀ ਜਾਵੇਗੀ : ਹਰਪਾਲ ਸਿੰਘ ਚੀਮਾ

ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। Sunam News: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਿੰਡਾਂ ਨੂੰ ਵੀ ਸ਼ਹਿਰਾਂ ਵਰਗੀਆਂ ਸਹੂਲਤਾਂ ਨਾਲ ਲੈਸ ਕਰਨ ਦੇ ਯਤਨਾਂ ਤਹਿਤ ਅੱਜ ਵਿੱਤ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਲਕਾ ਦਿੜ੍ਹਬਾ ਦੇ ਪਿੰਡ ਚੱਠਾ ਨਨਹੇੜਾ ਵਿਖੇ ਪੰਚਾਇਤ ਘਰ ਅਤੇ ਨਵੀਂ ਲਿੰਕ ਸੜਕ ਦਾ ਉਦਘਾਟਨ ਕੀਤਾ। ਇਸ ਮੌਕੇ ਉਹਨਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੀ ਸਾਫ਼ ਨੀਅਤ ਤੇ ਸਪੱਸ਼ਟ ਨੀਤੀ ਨਾਲ ਸੂਬੇ ਨੂੰ ਆਰਥਿਕ ਮੰਦਹਾਲੀ ਵਿੱਚੋਂ ਕੱਢਣ ਵਿੱਚ ਸਫ਼ਲਤਾ ਹਾਸਲ ਕੀਤੀ ਹੈ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੱਤਾ ’ਚ ਆ ਕੇ ਸਿਸਟਮ ਵਿੱਚੋਂ ਭ੍ਰਿਸ਼ਟਾਚਾਰ ਖਤਮ ਕੀਤਾ ਹੈ। ਜਿਸ ਦੇ ਨਤੀਜੇ ਵਜੋਂ ਸਰਕਾਰੀ ਖ਼ਜ਼ਾਨੇ ਅਤੇ ਲੋਕਾਂ ਦੇ ਪੈਸੇ ਦੀ ਬਚਤ ਹੋਣ ਲੱਗੀ ਹੈ। ਹੁਣ ਸੂਬਾ ਆਰਥਿਕ ਮੰਦਹਾਲੀ ਵਿੱਚੋਂ ਨਿਕਲ ਚੁੱਕਾ ਹੈ। ਅਗਲੇ ਦੋ ਸਾਲਾਂ ਵਿੱਚ ਸੂਬੇ ਦਾ ਰਿਕਾਰਡਤੋੜ ਸਰਬਪੱਖੀ ਵਿਕਾਸ ਹੋਵੇਗਾ। ਉਨ੍ਹਾਂ ਸੂਬੇ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਵਿਕਾਸ ਕਾਰਜਾਂ ਲਈ ਪੈਸਾ ਪੰਜਾਬ ਸਰਕਾਰ ਦੇਵੇਗੀ ਪਰ ਲੋਕ ਵਿਕਾਸ ਖੁਦ ਆਪਣੀ ਨਿਗਰਾਨੀ ਵਿੱਚ ਕਰਵਾਉਣ। ਉਨ੍ਹਾਂ ਕਿਹਾ ਕਿ ਲੈਂਡ ਪੂਲਿੰਗ ਨੀਤੀ ਤਹਿਤ ਕਿਸੇ ਵੀ ਕਿਸਾਨ ਦੀ ਜ਼ਮੀਨ ਧੱਕੇ ਨਾਲ ਐਕਵਾਇਰ ਨਹੀਂ ਕੀਤੀ ਜਾਵੇਗੀ। Sunam News

ਇਹ ਖਬਰ ਵੀ ਪੜ੍ਹੋ : Traffic Challan Rules: ਪੰਜਾਬ ਦੀਆਂ ਸੜਕਾਂ ’ਤੇ ਚਲਾਉਣੀ ਹੈ ਗੱਡੀ ਤਾਂ ਸਾਵਧਾਨ, ਨਹੀਂ ਤਾਂ ਕੱਟੇਗਾ ਚਾਲਾਨ

ਉਹਨਾਂ ਕਿਹਾ ਕਿ ਇਸ ਬਾਰੇ ਵਿਰੋਧੀ ਪਾਰਟੀਆਂ ਗੁੰਮਰਾਹਕੁੰਨ ਪ੍ਰਚਾਰ ਕਰ ਰਹੀਆਂ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਗੈਰ ਕਾਨੂੰਨੀ ਕਲੋਨੀਆਂ ਦਾ ਕਹਿਰ ਖਤਮ ਕਰਨਾ ਚਾਹੁੰਦੀ ਹੈ। ਅੱਜ ਸੂਬੇ ਵਿੱਚ 30 ਹਜ਼ਾਰ ਏਕੜ ਰਕਬੇ ਉੱਤੇ ਗੈਰ ਕਾਨੂੰਨੀ ਕਾਲੋਨੀਆਂ ਵਿਕਸਤ ਹੋਈਆਂ ਹਨ, ਜਿੱਥੇ ਲੋਕਾਂ ਨੂੰ ਕੋਈ ਸਹੂਲਤ ਨਹੀਂ ਦਿੱਤੀ ਜਾ ਰਹੀ। ਪੰਚਾਇਤ ਘਰ ਬਾਰੇ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ 45 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਇਸ ਸ਼ਾਨਦਾਰ ਇਮਾਰਤ ਵਿੱਚ ਸਰਪੰਚ ਦਫ਼ਤਰ ਸਮੇਤ ਵਧੀਆ ਵੱਡਾ ਕਮਰਾ ਅਤੇ ਦੋ ਵਾਸ਼ਰੂਮ ਬਣਾਏ ਗਏ ਹਨ। ਇਸ ਪਿੰਡ ’ਚ ਪੰਚਾਇਤ ਘਰ ਬਣਾਉਣ ਦੀ ਲੰਮੇ ਸਮੇਂ ਦੀ ਮੰਗ ਸੀ ਕਿਉਂਕਿ ਪੰਚਾਇਤ ਕੋਲ ਬੈਠਣ ਤੇ ਜ਼ਰੂਰੀ ਮੀਟਿੰਗਾਂ ਆਦਿ ਲਈ ਕੋਈ ਵੀ ਢੁੱਕਵੀਂ ਜਗ੍ਹਾ ਨਹੀਂ ਸੀ। Sunam News

ਜਿਸ ਕਾਰਨ ਪੰਚਾਇਤ ਤੇ ਆਮ ਲੋਕਾਂ ਨੂੰ ਆਪਣੇ ਨਿੱਤ ਦਿਨ ਦੇ ਕੰਮ ਕਾਰ ਕਰਾਉਣ ਲਈ ਬਹੁਤ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਸੀ। ਉਹਨਾਂ ਦੱਸਿਆ ਕਿ ਚੱਠੇ ਨਨਹੇੜਾ ਵਿਖੇ ਲਿੰਕ ਸੜਕ ਤੋਂ ਗਿਆਨ ਨੰਦ ਡੇਰੇ ਤੱਕ ਦੀ ਸੜਕ ਦੀ ਨਵੀਂ ਉਸਾਰੀ ਉੱਤੇ 32.16 ਲੱਖ ਰੁਪਏ ਦੀ ਲਾਗਤ ਆਈ ਹੈ। ਇਸ 10 ਫੁੱਟ ਚੌੜੀ ਸੜਕ ਦੀ ਕੁੱਲ ਲੰਬਾਈ 1.30 ਕਿਲੋਮੀਟਰ ਹੈ। ਇਹ ਸੜਕ ਇਲਾਕੇ ਦੇ ਲੋਕਾਂ ਦੀ ਲੰਮੀ ਚੱਲੀ ਆ ਰਹੀ ਮੰਗ ਸੀ, ਜੋ ਹੁਣ ਪੂਰੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਹ ਨਵੀਂ ਬਣੀ ਸੜਕ ਲੋਕਾਂ ਦੀ ਆਵਾਜਾਈ ਨੂੰ ਆਸਾਨ ਬਣਾਏਗੀ। ਇਸ ਤੋਂ ਪਹਿਲਾਂ ਵੀ ਪਿੰਡ ਨੂੰ ਲੱਖਾਂ ਰੁਪਏ ਦੀ ਗਰਾਂਟ ਵਿਕਾਸ ਕਾਰਜਾਂ ਲਈ ਦਿੱਤੀ ਜਾ ਚੁੱਕੀ ਹੈ।

ਉਹਨਾਂ ਕਿਹਾ ਕਿ ਜਲਦੀ ਹੀ ਮਹਿਲਾਂ ਤੋਂ ਸੰਗਤੀਵਾਲ ਤੱਕ ਸਾਰੀ ਸੜਕ ਬਣੇਗੀ। ਹਲਕਾ ਦਿੜ੍ਹਬਾ ਨੂੰ ਜਲਦ ਹੀ ਫਾਇਰ ਬ੍ਰਿਗੇਡ ਦੀ ਸਹੂਲਤ ਨਾਲ ਲੈਸ ਕੀਤਾ ਜਾਵੇਗਾ। ਉਹਨਾਂ ਦਾਅਵੇ ਨਾਲ ਕਿਹਾ ਕਿ ਹਲਕਾ ਦਿੜ੍ਹਬਾ ਹੁਣ ਵਿਕਾਸ ਪੱਖੋਂ ਪਛੜਿਆਂ ਨਹੀਂ ਰਿਹਾ ਹੈ। ਇਸ ਮੌਕੇ ਪ੍ਰੀਤਮ ਸਿੰਘ ਪੀਤੂ ਚੇਅਰਮੈਨ ਨਗਰ ਸੁਧਾਰ ਟਰੱਸਟ ਸੰਗਰੂਰ, ਤਪਿੰਦਰ ਸਿੰਘ ਸੋਹੀ ਓ ਐਸ ਡੀ ਵਿੱਤ ਮੰਤਰੀ, ਸ਼੍ਰੀਮਤੀ ਜਸਵੀਰ ਕੌਰ ਸ਼ੇਰਗਿੱਲ ਚੇਅਰਪਰਸਨ ਮਾਰਕੀਟ ਕਮੇਟੀ ਦਿੜ੍ਹਬਾ, ਸ੍ਰ ਹਰਵਿੰਦਰ ਸਿੰਘ ਛਾਜਲੀ ਚੇਅਰਮੈਨ ਮਾਰਕੀਟ ਕਮੇਟੀ ਸੂਲਰ ਘਰਾਟ, ਸਰਪੰਚ ਸ਼੍ਰੀਮਤੀ ਕੁਲਵੰਤ ਕੌਰ ਤੇ ਸਮੂਹ ਨਗਰ ਨਿਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।