ਹਾਊਸਿੰਗ ਬੋਰਡ ਕਲੋਨੀ ’ਚ ਹਥਿਆਰਾਂ ਨਾਲ ਲੈਸ ਵਿਅਕਤੀਆਂ ਨੇ ਚਲਾਈਆਂ ਗੋਲੀਆਂ
(ਸਤਪਾਲ ਥਿੰਦ) ਫਿਰੋਜ਼ਪੁਰ। ਨਿੱਤ ਦਿਹਾੜੇ ਫਿਰੋਜ਼ਪੁਰ ਵਿੱਚ ਵਾਪਰ ਰਹੀਆਂ ਗੋਲੀਆਂ ਚੱਲਣ ਦੀਆਂ ਘਟਨਾਵਾਂ ਨਾਲ ਜਿੱਥੇ ਲੋਕਾਂ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ, ਉੱਥੇ ਜ਼ਿਲ੍ਹੇ ਅੰਦਰ ਵਿਗੜ ਰਹੀ ਕਾਨੂੰਨ ਵਿਵਸਥਾ ’ਤੇ ਵੀ ਸਵਾਲ ਉੱਠ ਰਹੇ ਹਨ । ਬੀਤੀ ਰਾਤ ਹਥਿਆਰਾਂ ਨਾਲ ਲੈਸ ਵਿਅਕਤੀਆਂ ਵੱਲੋਂ ਹਾਊਸਿੰਗ ਬੋਰਡ ਕਲੋਨੀ ਵਿੱਚ ਇੱਕ ਘਰ ਦੇ ਬਾਹਰ ਸ਼ਰੇਆਮ ਗੋਲੀਆਂ ਚਲਾਈਆਂ ਗਈਆਂ, ਜੋ ਸੀਸੀਟੀਵੀ ਕੈਮਰਿਆ ਵਿੱਚ ਕੈਦ ਹੋ ਗਈਆਂ ਹਨ, ਜਿਸ ਦੀ ਫੁਟੇਜ਼ ਦੇ ਅਧਾਰ ’ਤੇ ਪੁਲਿਸ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਵੀਡਿਓ ਵਿੱਚ ਸਾਹਮਣੇ ਆਇਆ ਕਿ ਕੁਝ ਵਿਅਕਤੀ ਸਕਾਰਪਿਓ ਗੱਡੀ ਤੋਂ ਉਤਰੇ, ਜਿਹਨਾਂ ਕੋਲ ਰਾਈਫਲਾਂ, ਪਿਸਤੌਲ ਅਤੇ ਹੋਰ ਹਥਿਆਰ ਸਨ, ਜਿਹਨਾਂ ਨੇ ਇੱਕ ਘਰ ’ਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ ਅਤੇ ਘਰ ਦਾ ਦਰਵਾਜਾ ਵੀ ਤੋੜਨ ਦੀ ਕੋਸ਼ਿਸ ਕੀਤੀ । ਇਸ ਘਟਨਾ ਦੌਰਾਨ ਕੋਈ ਜਾਨੀ ਨੁਕਸਾਨ ਦੀ ਗੱਲ ਸਾਹਮਣੇ ਨਹੀਂ ਆਈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ















