16 ਘੰਟੇ ਦੀ ਛਾਪੇਮਾਰੀ ‘ਚ ਆਮਦਨ ਕਰ ਵਿਭਾਗ ਨੂੰ ਮਿਲੇ 17 ਹਜਾਰ ਰੁਪਏ : ਰਾਜੀਵ ਰਾਏ
ਮਊ (ਏਜੰਸੀ)। ਸਮਾਜਵਾਦੀ ਪਾਰਟੀ (ਸਪਾ) ਦੇ ਰਾਸ਼ਟਰੀ ਸਕੱਤਰ ਅਤੇ ਬੁਲਾਰੇ ਰਾਜੀਵ ਰਾਏ ਨੇ ਐਤਵਾਰ ਨੂੰ ਕਿਹਾ ਕਿ ਆਮਦਨ ਕਰ ਵਿਭਾਗ ਵੱਲੋਂ ਕੱਲ੍ਹ ਤੋਂ 16 ਘੰਟਿਆਂ ਤੱਕ ਉਨ੍ਹਾਂ ਦੇ ਘਰ ‘ਤੇ ਮਾਰੇ ਗਏ ਛਾਪੇਮਾਰੀ ਦੌਰਾਨ 17,000 ਰੁਪਏ ਮਿਲੇ ਹਨ। ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮਦਨ ਕਰ ਵਿਭਾਗ ਦੀ ਇਸ ਛਾਪੇਮਾਰੀ ਨੂੰ ਸਿਆਸਤ ਤੋਂ ਪ੍ਰੇਰਿਤ ਕਰਾਰ ਦਿੰਦਿਆਂ ਰਾਏ ਨੇ ਸਰਕਾਰ ਨੂੰ ਸਲਾਹ ਦਿੱਤੀ ਹੈ ਕਿ ਜਿਨ੍ਹਾਂ ਦੇ ਘਰ ਕੱਚ ਦੇ ਬਣੇ ਹੋਏ ਹਨ, ਉਹ ਦੂਜਿਆਂ ਦੇ ਘਰਾਂ ‘ਤੇ ਪੱਥਰ ਨਾ ਸੁੱਟਣ।
ਕੀ ਹੈ ਮਾਮਲਾ
ਧਿਆਨ ਯੋਗ ਹੈ ਕਿ ਇਨਕਮ ਟੈਕਸ ਵਿਭਾਗ ਨੇ ਸ਼ਨੀਵਾਰ ਸਵੇਰੇ ਮਊ ਅਤੇ ਲਖਨਊ ਅਤੇ ਹੋਰ ਸ਼ਹਿਰਾਂ ‘ਚ ਸਥਿਤ ਰਾਏ ਸਮੇਤ ਸਪਾ ਦੇ ਕੁਝ ਹੋਰ ਨੇਤਾਵਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਸੀ। ਰਾਏ ਨੇ ਦੱਸਿਆ ਕਿ ਵਿਭਾਗ ਦੀ ਟੀਮ ਕਰੀਬ 16 ਘੰਟੇ ਜਾਂਚ ਕਰਦੀ ਰਹੀ। ਉਸ ਨੇ ਦੱਸਿਆ ਕਿ ਆਮਦਨ ਕਰ ਵਿਭਾਗ ਦੀ ਟੀਮ ਨੇ ਮਊ ਸਥਿਤ ਉਸ ਦੀ ਅਸਥਾਈ ਰਿਹਾਇਸ਼ ਤੋਂ ਪ੍ਰਿੰਟਰ ਅਤੇ ਕੁਝ ਹੋਰ ਜ਼ਰੂਰੀ ਦਸਤਾਵੇਜ਼ ਆਪਣੇ ਕਬਜ਼ੇ ਵਿੱਚ ਲੈ ਲਏ ਹਨ। ਇਸ ਦੌਰਾਨ ਆਮਦਨ ਕਰ ਵਿਭਾਗ ਦੇ ਅਧਿਕਾਰੀਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਨ ਤੋਂ ਇਨਕਾਰ ਕਰ ਦਿੱਤਾ।
ਸਿਆਸੀ ਬਦਲਾਖੋਰੀ ਤੋਂ ਪ੍ਰੇਰਿਤ ਸਰਕਾਰੀ ਕਾਰਵਾਈ
ਛਾਪੇਮਾਰੀ ਤੋਂ ਬਾਅਦ ਰਾਏ ਨੇ ਦਾਅਵਾ ਕੀਤਾ ਕਿ ਆਮਦਨ ਕਰ ਵਿਭਾਗ ਨੇ ਉਸ ਕੋਲੋਂ 17,000 ਰੁਪਏ ਨਕਦ ਅਤੇ ਕੁਝ ਕਾਗਜ਼ ਬਰਾਮਦ ਕੀਤੇ ਹਨ। ਇਸ ਨੂੰ ਸਰਕਾਰ ਵੱਲੋਂ ਸਿਆਸੀ ਬਦਲਾਖੋਰੀ ਤੋਂ ਪ੍ਰੇਰਿਤ ਕਾਰਵਾਈ ਕਰਾਰ ਦਿੰਦਿਆਂ ਰਾਏ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਆਗਾਮੀ ਚੋਣਾਂ ਵਿੱਚ ਆਪਣੀ ਹਾਰ ਨੂੰ ਦੇਖਦਿਆਂ ਗੁੱਸੇ ਵਿੱਚ ਆ ਕੇ ਅਜਿਹਾ ਕਰ ਰਹੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ