ਗਹਿਲੋਤ ਹਮਾਇਤੀ ਦੋ ਕਾਂਗਰਸੀ ਆਗੂਆਂ ਦੇ ਘਰਾਂ ‘ਚ ਆਮਦਨ ਟੈਕਸ ਵਿਭਾਗ ਦੇ ਛਾਪੇ
ਜੈਪੁਰ। ਰਾਜਸਥਾਨ ‘ਚ ਸਿਆਸੀ ਕਲੇਸ਼ ਦਰਮਿਆਨ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੇ ਹਮਾਇਤੀ ਦੋ ਕਾਂਗਰਸੀ ਆਗੂਆਂ ਦੇ ਘਰ ਅਤੇ ਦਫ਼ਤਰਾਂ ‘ਚ ਆਮਦਨ ਟੈਕਸ ਵਿਭਾਗ ਨੇ ਛਾਪੇ ਮਾਰੇ।

ਸੂਤਰਾਂ ਨੇ ਦੱਸਿਆ ਕਿ ਆਮਦਨ ਟੈਕਸ ਵਿਭਾਗ ਦੀ ਕਾਰਵਾਈ ਦੇ ਦੌਰਾਨ ਕੇਂਦਰੀ ਰਿਜ਼ਰਵ ਪੁਲਿਸ ਬਲ ਦੀ ਮੱਦਦ ਲਈ ਗਈ। ਇਨ੍ਹਾਂ ਦੋਵਾਂ ਆਗੂਆਂ ਤੋਂ ਇਲਾਵਾ ਸੂਬੇ ‘ਚ 22 ਥਾਂਵਾਂ ‘ਤੇ ਆਮਦਨ ਟੈਕਸ ਵਿਭਾਗ ਨੇ ਛਾਪੇ ਮਾਰੇ ਹਨ। ਇਹ ਮੰਨਿਆ ਜਾ ਰਿਹਾ ਹੈ ਕਿ ਅਜ਼ਾਦ ਵਿਧਾਇਕਾਂ ਦੀ ਖਰੀਦ-ਪਰੋਖਤ ਦੀ ਸੰਭਾਵਨਾ ਨੂੰ ਵੇਖਦਿਆਂ ਇਹ ਛਾਪੇਮਾਰੀ ਕੀਤੀ ਗਈ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ














