ਨਵੀਂ ਦਿੱਲੀ। ਇਨਕਮ ਟੈਕਸ ਵਿਭਾਗ (Income Tax) ਨੇ ਇੱਕ ਵੱਡੀ ਕਾਰਵਾਈ ਕਰਦੇ ਹੋਏ ਕਰਨਾਟਕ ਦੇ ਕੁਝ ਬੈਂਕਾਂ ’ਚ 1,000 ਕਰੋੜ ਰੁਪਏ ਦੀ ਧੋਖਾਧੜੀ ਦਾ ਪਰਦਾਫਾਸ ਕੀਤਾ ਹੈ। ਆਮਦਨ ਕਰ ਵਿਭਾਗ ਨੇ ਕਰਨਾਟਕ ਦੇ ਸਹਿਕਾਰੀ ਬੈਂਕਾਂ ’ਤੇ ਛਾਪੇਮਾਰੀ ਕੀਤੀ ਹੈ। ਇਸ ਛਾਪੇਮਾਰੀ ਵਿਚ ਆਮਦਨ ਕਰ ਵਿਭਾਗ ਨੇ ਕਥਿਤ ਬੇਨਿਯਮੀਆਂ ਦਾ ਪਤਾ ਲਗਾਇਆ ਹੈ। ਕੇਂਦਰੀ ਪ੍ਰਤੱਖ ਕਰ ਬੋਰਡ (ਸੀਬੀਡੀਟੀ) ਨੇ ਮੰਗਲਵਾਰ ਨੂੰ ਇਹ ਖੁਲਾਸਾ ਕੀਤਾ ਹੈ। ਜ਼ਿਕਰਯੋਗ ਹੈ ਕਿ ਕਰਨਾਟਕ ਵਿਧਾਨ ਸਭਾ ਚੋਣਾਂ ਵੀ ਅਗਲੇ ਮਹੀਨੇ ਹੋਣ ਜਾ ਰਹੀਆਂ ਹਨ ਅਤੇ ਸਾਰੀਆਂ ਸਿਆਸੀ ਪਾਰਟੀਆਂ ਉੱਥੇ ਪ੍ਰਚਾਰ ’ਚ ਰੁੱਝੀਆਂ ਹੋਈਆਂ ਹਨ।
ਸਹਿਕਾਰੀ ਬੈਂਕ ’ਚ ਹੋ ਰਹੀ ਸੀ ਟੈਕਸ ਚੋਰੀ | Income Tax
ਇਸ ਛਾਪੇਮਾਰੀ ਬਾਰੇ ਜਾਣਕਾਰੀ ਦਿੰਦੇ ਹੋਏ ਕੇਂਦਰੀ ਪ੍ਰਤੱਖ ਕਰ ਬੋਰਡ ਨੇ ਕਿਹਾ ਹੈ ਕਿ ਆਮਦਨ ਕਰ ਵਿਭਾਗ ਨੇ ਕਈ ਸਹਿਕਾਰੀ ਬੈਂਕਾਂ ਦੇ 16 ਅਹਾਤਿਆਂ ਵਿੱਚ ਆਪਣੀ ਜਾਂਚ ਕੀਤੀ ਹੈ। ਜਾਂਚ 31 ਮਾਰਚ 2023 ਨੂੰ ਸੁਰੂ ਕੀਤੀ ਗਈ ਸੀ। ਇਨਕਮ ਟੈਕਸ ਵਿਭਾਗ ਨੂੰ ਸ਼ੱਕ ਹੈ ਕਿ ਇਹ ਬੈਂਕ ਆਪਣੇ ਗਾਹਕਾਂ ਦੀਆਂ ਟੈਕਸ ਦੇਣਦਾਰੀਆਂ ਤੋਂ ਬਚਣ ਲਈ ਆਪਣੇ ਵੱਖ-ਵੱਖ ਕਾਰੋਬਾਰਾਂ ਤੋਂ ਪੈਸਾ ਕੱਢ ਰਹੇ ਹਨ। ਤਲਾਸ਼ੀ ਦੌਰਾਨ ਆਮਦਨ ਕਰ ਵਿਭਾਗ ਨੇ 3.3 ਕਰੋੜ ਰੁਪਏ ਤੋਂ ਵੱਧ ਦੀ ਨਕਦੀ ਅਤੇ 2 ਕਰੋੜ ਰੁਪਏ ਤੋਂ ਵੱਧ ਦੇ ਗਹਿਣੇ ਵੀ ਜਬਤ ਕੀਤੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ