ਪਿਛਲੇ ਸੀਜਨ ਦੇ ਮੁਕਾਬਲੇ ਇਸ ਸਾਲ ਵਿਚ ਕਣਕ ਦੀ ਖਰੀਦ ਵਿਚ ਵਾਧਾ

Fazilka-DC
ਫਾਜਿਲਕਾ ਦੀ ਡਿਪਟੀ ਕਮਿਸ਼ਨਰ ਦੀ ਫਾਈਲ ਫੋਟੋÍ

ਫਾਜ਼ਿਲਕਾ, (ਰਜਨੀਸ਼ ਰਵੀ) । ਇਸ ਸਾਲ ਵਿਚ ਪਿਛਲੇ ਸਾਲ (Purchase Of Wheat) ਦੇ ਮੁਕਾਬਲੇ ਕਣਕ ਦੀ ਖਰੀਦ ਵਿਚ ਵਾਧਾ ਹੋਇਆ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਦੱਸਿਆ ਕਿ ਪਿਛਲੇ ਸਾਲ 736963 ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ ਸੀ ਬਲਕਿ ਇਸ ਸਾਲ 740595 ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦੀ ਅਦਾਇਗੀ ਦੇ 1505.38 ਕਰੋੜ ਰੁਪਏ ਦੇ ਅਡਵਾਈਜ ਜਨਰੇਟ ਹੋ ਚੁੱਕੇ ਹਨ।

ਜ਼ੋ ਕਿ ਜਲਦ ਹੀ ਕਿਸਾਨਾਂ ਦੇ ਖਾਤਿਆਂ ਵਿਚ ਪੁੱਜ ਜਾਣਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਫਸਲ ਦੀ ਅਦਾਇਗੀ ਨਾਲੋ-ਨਾਲ ਹੋਈ ਹੈ। ਉਨ੍ਹਾਂ ਕਿਹਾ ਕਿ ਲਿਫਟਿੰਗ ਦਾ ਕੰਮ ਵੀ ਤੇਜੀ ਨਾਲ ਹੋ ਰਿਹਾ ਹੈ। ਉਨ੍ਹਾਂ ਕਣਕ ਦੀ ਖਰੀਦ ਦਾ ਏਜੰਸੀ ਵਾਈਜ ਵੇਰਵਾ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 202955 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 201944 ਮੀਟ੍ਰਿਕ ਟਨ, ਪਨਸਪ ਵੱਲੋਂ 197469 ਮੀਟ੍ਰਿਕ ਟਨ, ਪੰਜਾਬ ਵੇਅਰ ਹਾਉਸ ਵੱਲੋਂ 112426 ਮੀਟ੍ਰਿਕ ਟਨ, ਐਫਸੀਆਈ ਵੱਲੋਂ 8867 ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 16934 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ।