ਕੜਾਕੇ ਦੀ ਠੰਢ ਕਾਰਨ ਸਕੂਲਾਂ ਦੀਆਂ ਛੁੱਟੀਆਂ ’ਚ ਵਾਧਾ, ਹੁਣ ਇਸ ਦਿਨ ਖੁੱਲ੍ਹਣਗੇ ਸਕੂਲ, ਵੇਖੋ

School Holidays

ਲੱਗ ਸਕਦੀਆਂ ਹਨ ਆਨਲਾਈਨ ਕਲਾਸਾਂ | School Holidays

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਮੇਤ ਪੂਰੇ ਉੱਤਰ ਭਾਤਰ ’ਚ ਕੜਾਕੇ ਦੀ ਠੰਢ ਦਾ ਦੌਰ ਜਾਰੀ ਹੈ। ਪੂਰਾ ਪੰਜਾਬ ਠੰਢ ਦੀ ਲਪੇਟ ’ਚ ਹੈ। ਇਸ ਦੇ ਮੱਦੇਨਜ਼ਰ ਕਈ ਸੂਬਿਆਂ ’ਚ ਸਕੂਲਾਂ ਦੀਆਂ ਛੁੱਟੀਆਂ ਕੀਤੀਆਂ ਹੋਈਆਂ ਹਨ। ਇਸ ਠੰਢ ਦੇ ਮੱਦੇ ਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਸਕੂਲਾਂ ਦੀਆਂ ਛੁੱਟੀਆਂ ਹੋਰ ਵਧਾ ਦਿੱਤੀਆਂ ਹਨ। ਪਹਿਲਾਂ ਸਕੂਲਾਂ ਦੇ ਖੁੱਲ੍ਹਣ ਦੀ ਮਿਤੀ 15 ਜਨਵਰੀ ਸੀ, ਪਰ ਹੁਣ ਸਕੂਲ ਇਸ ਦਿਨ ਨਹੀਂ ਖੁੱਲ੍ਹਣਗੇ। ਹੁਣ ਠੰਢ ਦੇ ਮੌਸਮ ਦੇ ਚੱਲਦੇ ਹੋਏ ਸਕੂਲਾਂ ਦੀਆਂ ਛੁੱਟੀਆਂ 20 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ : ਚਾਲ੍ਹੀ ਮੁਕਤਿਆਂ ਦੀ ਸ਼ਹਾਦਤ ਨੂੰ ਸਮਰਪਿਤ ਮੇਲਾ ਮਾਘੀ

ਹੁਣ ਚੰਡੀਗੜ੍ਹ ਦੇ ਕਿਸੇ ਵੀ ਸਰਕਾਰੀ ਜਾਂ ਸਰਕਾਰੀ ਮਾਨਤਾ ਪ੍ਰਾਪਤ ਜਾਂ ਫਿਰ ਕੋਈ ਨਿਜੀ ਸਕੂਲ 20 ਜਨਵਰੀ ਤੱਕ ਨਹੀਂ ਖੁੱਲ੍ਹਣਗੇ। ਇਹ ਛੁੱਟੀਆਂ ਅੱਠਵੀਂ ਜਮਾਤ ਤੱਕ ਦੇ ਬੱਚਿਆਂ ਤੱਕ ਹਨ। ਹੁਣ ਇਸ ਜਮਾਤ ਦੇ ਬੱਚੇ ਕਲਾਸਾਂ ਲਗਾਉਣ ਲਈ ਸਕੂਲ ਨਹੀਂ ਜਾਣਗੇ। ਹੁਣ 8ਵੀਂ ਤੱਕ ਦੇ ਬੱਚਿਆਂ ਲਈ ਸਕੂਲ ਆਨਲਾਈਨ ਕਲਾਸਾਂ ਲਾ ਸਕਦੇ ਹਨ। ਬਾਕੀ 9ਵੀਂ ਜਮਾਤ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਬੱਚਿਆਂ ਦੇ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ 9:30 ਵਜੇ ਦਾ ਹੈ ਅਤੇ ਬੰਦ ਹੋਣ ਦਾ ਸਮਾਂ ਸ਼ਾਮ 4 ਵਜੇ ਦਾ ਹੈ।