ਪੰਜਾਬ ਦੇ ਸਕੂਲਾਂ ਦੀਆਂ ਛੁੱਟੀਆਂ ’ਚ ਵਾਧਾ ਅਤੇ ਬਦਲਿਆਂ ਸਮਾਂ

School Winter Holidays

ਪੰਜਾਬ ਦੇ ਸਕੂਲਾਂ ਵਿੱਚ ਪੰਜਵੀਂ ਕਲਾਸ ਤੱਕ ਦੇ ਬੱਚਿਆਂ ਨੂੰ 21 ਜਨਵਰੀ ਤੱਕ ਛੁੱਟੀਆਂ।

  • ਸੂਬੇ ਦੇ ਸਾਰੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ 3:00 ਵਜੇ ਤੱਕ ਹੋਵੇਗਾ।

ਮੋਹਾਲੀ (ਐੱਮ ਕੇ ਸ਼ਾਇਨਾ)। ਸ਼ੀਤ ਲਹਿਰ ਦੇ ਮੱਦੇਨਜ਼ਰ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਕੂਲੀ ਬੱਚਿਆਂ ਨੂੰ ਰਾਹਤ ਦਿੱਤੀ ਹੈ। ਪਹਿਲਾਂ ਸਕੂਲ 15 ਜਨਵਰੀ ਨੂੰ ਖੁੱਲ੍ਹਣੇ ਸਨ ਪਰ ਹੁਣ ਖ਼ਰਾਬ ਮੌਸਮ ਦੇ ਮੱਦੇਨਜ਼ਰ ਛੋਟੇ ਜਮਾਤਾਂ ਦੀਆਂ ਛੁੱਟੀਆਂ 20 ਜਨਵਰੀ 2024 ਤੱਕ ਵਧਾ ਦਿੱਤੀਆਂ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਨੇ 5ਵੀਂ ਤੱਕ ਦੀਆਂ ਸਾਰੀਆਂ ਜਮਾਤਾਂ ਨੂੰ ਛੁੱਟੀਆਂ ਵਧਾ ਕੇ 15 ਜਨਵਰੀ ਤੋਂ 21 ਜਨਵਰੀ 2024 ਤੱਕ ਛੁੱਟੀਆਂ ਕਰ ਦਿੱਤੀਆਂ ਹਨ। (School Holidays)

ਇਸ ਤੋਂ ਇਲਾਵਾ 6ਵੀਂ ਤੋਂ 12ਵੀਂ ਦੀਆਂ ਜਮਾਤਾਂ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਣਗੀਆਂ। ਇਹ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ। ਉਨਾਂ ਨੇ ਸੋਸ਼ਲ ਮੀਡੀਆ ਉੱਤੇ ਜਾਣਕਾਰੀ ਦਿੰਦਿਆਂ ਕਿਹਾ ਕਿ ਠੰਡ ਦੇ ਮੱਦੇ ਨਜ਼ਰ ਪੰਜਵੀਂ ਤੱਕ ਦੀਆਂ ਜਮਾਤਾਂ ਨੂੰ 21 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ ਅਤੇ ਸੂਬੇ ਦੇ ਸਾਰੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ (ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ) ਕੱਲ੍ਹ ਤੋਂ ਰੈਗੂਲਰ ਤੌਰ ਤੇ ਸਵੇਰੇ 10:00 ਵਜੇ ਤੋਂ 3:00 ਵਜੇ ਤੱਕ ਲੱਗਣਗੇ।

School Holidays

ਅੱਗੇ ਉਹਨਾਂ ਦੱਸਿਆ ਕਿ ਡਬਲ ਸ਼ਿਫ਼ਟ ਵਾਲੇ ਸਾਰੇ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਰਹੇਗਾ। ਡਬਲ ਸ਼ਿਫ਼ਟ ਵਾਲਾ ਕੋਈ ਵੀ ਸਕੂਲ ਸ਼ਾਮ 4 ਵਜੇ ਤੋਂ ਬਾਅਦ ਨਹੀਂ ਖੁੱਲ੍ਹੇਗਾ। ਇਹ ਹੁਕਮ ਤੁਰੰਤ ਪ੍ਰਭਾਵ ਤੋਂ 21 ਜਨਵਰੀ 2024 ਤੱਕ ਲਾਗੂ ਰਹਿਣਗੇ।
ਇੱਥੇ ਦੱਸਣ ਯੋਗ ਹੈ ਕਿ ਪੰਜਾਬ ਵਿੱਚ ਠੰਡ ਦਾ ਪ੍ਰਕੋਪ ਵੱਧਦਾ ਜਾ ਰਿਹਾ ਹੈ ਜਿਸ ਕਾਰਨ ਛੋਟੇ ਬੱਚਿਆਂ ਦੀ ਸਿਹਤ ਨੂੰ ਦੇਖਦੇ ਹੋਏ ਸਿੱਖਿਆ ਮੰਤਰਾਲੇ ਵੱਲੋਂ ਇਹ ਫੈਸਲਾ ਲਿਆ ਗਿਆ ਹੈ। (School Holidays)