ਪੁਲਿਸ ਵੱਲੋਂ ਨਾਕਿਆਂ ’ਤੇ ਵਧਾਈ ਚੈਕਿੰਗ

Police Checking

ਡੀਆਈਜੀ ਫਿਰੋਜ਼ਪੁਰ ਰੇਂਜ ਅਤੇ ਐਸਐਸਪੀ ਫਾਜ਼ਿਲਕਾ ਵੱਲੋਂ ਅੰਤਰਰਾਜ਼ੀ ਨਾਕਿਆਂ ’ਤੇ ਚੈਕਿੰਗ

ਫਾਜ਼ਿਲਕਾ (ਰਜਨੀਸ਼ ਰਵੀ)। ਪੰਜਾਬ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਨਸ਼ੀਲੇ ਪਦਾਰਥਾ ਦੀਆ ਵੱਡੀਆਂ ਖੇਪਾਂ ਬਰਾਮਦ ਕਰਕੇ ਸਮਾਜ ਵਿਰੋਧੀ ਅਨਸ਼ਰਾਂ ’ਤੇ ਸਿੰਕਜ਼ਾ ਕਸਿਆ ਹੋਇਆ । ਉਸਦੇ ਨਾਲ ਜਿਥੇ ਜ਼ਿਲ੍ਹੇ ਦੇ ਅੰਦਰ ਸਖਤ ਨਾਕਾਬੰਦੀ ਕੀਤੀ ਗਈ ਹੈ ਉਥੇ ਤੇ ਅੰਤਰਰਾਜੀ ਸਰਹੱਦ ’ਤੇ ਵੀ ਨਾਕਾਬੰਦੀ ਉਪਰ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

ਇਸੇ ਸਬੰਧ ਵਿਚ ਡੀ.ਆਈ.ਜੀ ਫਿਰੋਜ਼ਪੁਰ ਰੇਂਜ ਰਣਜੀਤ ਸਿੰਘ ਢਿੱਲੋਂ ਅਤੇ ਐਸ.ਐਸ.ਪੀ ਫਾਜ਼ਿਲਕਾ ਸ੍ਰੀਮਤੀ ਅਵਨੀਤ ਕੌਰ ਸਿੱਧੂ ਨੇ ਨਾਕਿਆਂ ਦੀ ਚੈਕਿੰਗ ਕੀਤੀ ਅਤੇ ਅੰਤਰਰਾਜੀ ਨਾਕਿਆਂ ’ਤੇ ਤਾਇਨਾਤ ਫੋਰਸ ਨੂੰ ਚੌਕਸ ਰਹਿਣ ਅਤੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਕਰਨ ਲਈ ਬਰੀਫ਼ ਕੀਤਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here