ਸਾਬਕਾ ਮੰਤਰੀ ਧਰਮਸੋਤ ਦੀ ਵਧੀਆਂ ਮੁਸ਼ਕਿਲਾਂ, ਮੋਹਾਲੀ ਕੋਰਟ ’ਚ 1200 ਪੰਨਿਆਂ ਦਾ ਚਾਲਾਨ ਪੇਸ਼

ਸਾਬਕਾ ਮੰਤਰੀ ਧਰਮਸੋਤ ਦੀ ਵਧੀਆਂ ਮੁਸ਼ਕਿਲਾਂ, ਮੋਹਾਲੀ ਕੋਰਟ ’ਚ 1200 ਪੰਨਿਆਂ ਦਾ ਚਾਲਾਨ ਪੇਸ਼

ਚੰਡੀਗੜ੍ਹ। ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਸ਼ਨੀਵਾਰ ਨੂੰ ਵਿਜੀਲੈਂਸ ਬਿਊਰੋ ਨੇ ਮੋਹਾਲੀ ਦੀ ਅਦਾਲਤ ਵਿਚ ਧਰਮਸੋਤ ਖਿਲਾਫ 1200 ਪੰਨਿਆਂ ਦਾ ਚਲਾਨ ਪੇਸ਼ ਕੀਤਾ ਹੈ। ਧਰਮਸੋਤ ਤੋਂ ਇਲਾਵਾ ਡੀਐਫਓ ਗੁਰਮਨ ਤੇ ਠੇਕੇਦਾਰ ਖ਼ਿਲਾਫ਼ ਵੀ ਚਲਾਨ ਪੇਸ਼ ਕੀਤਾ ਗਿਆ। ਜਿਸ ਵਿੱਚ ਉਨ੍ਹਾਂ ਦੇ ਭਿ੍ਰਸ਼ਟਾਚਾਰ ਦੀ ਪੂਰੀ ਕਹਾਣੀ ਲਿਖੀ ਹੋਈ ਹੈ। ਇਸ ਦੇ ਨਾਲ ਹੀ ਵਿਜੀਲੈਂਸ ਬਿਊਰੋ ਨੇ ਹੁਣ ਧਰਮਸੋਤ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜੰਗਲਾਤ ਘੁਟਾਲੇ ਵਿੱਚ ਗਿ੍ਰਫ਼ਤਾਰੀ ਤੋਂ ਬਾਅਦ ਵਿਜੀਲੈਂਸ ਬਿਊਰੋ ਨੂੰ ਧਰਮਸੋਤ ਦੀਆਂ ਕਈ ਜਾਇਦਾਦਾਂ ਮਿਲੀਆਂ ਹਨ।

ਜੰਗਲ ਘੁਟਾਲੇ ਸਬੰਧੀ ਵਿਜੀਲੈਂਸ ਨੇ ਕੀਤਾ ਸੀ ਗ੍ਰਿਫ਼ਤਾਰ

ਸਾਧੂ ਸਿੰਘ ਧਰਮਸੋਤ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਜੰਗਲਾਤ ਮੰਤਰੀ ਸਨ। ਉਸ ’ਤੇ ਜੰਗਲਾਤ ਵਿਭਾਗ ’ਚ ਦਰੱਖਤ ਵੱਢਣ ਬਦਲੇ 500 ਰੁਪਏ ਰਿਸ਼ਵਤ ਲੈਣ ਦਾ ਦੋਸ਼ ਹੈ। ਵਿਜੀਲੈਂਸ ਨੇ ਦਾਅਵਾ ਕੀਤਾ ਸੀ ਕਿ ਕਰੀਬ 1.25 ਕਰੋੜ ਰੁਪਏ ਦੇ ਭਿ੍ਰਸ਼ਟਾਚਾਰ ਦੇ ਸਬੂਤ ਮਿਲੇ ਹਨ। ਜਿਸ ਤੋਂ ਬਾਅਦ ਵਿਜੀਲੈਂਸ ਨੇ ਧਰਮਸੋਤ ਨੂੰ ਤੜਕੇ ਘਰੋਂ ਗਿ੍ਰਫਤਾਰ ਕਰ ਲਿਆ ਸੀ। ਧਰਮਸੋਤ ਦਾ ਨਾਂਅ ਡੀਐਫਓ ਅਤੇ ਇਕ ਠੇਕੇਦਾਰ ਦੀ ਗਿ੍ਰਫ਼ਤਾਰੀ ਤੋਂ ਬਾਅਦ ਸਾਹਮਣੇ ਆਇਆ ਸੀ। ਧਰਮਸੋਤ ਇਸ ਸਮੇਂ ਨਾਭਾ ਜੇਲ੍ਹ ਵਿੱਚ ਬੰਦ ਹੈ। ਮੋਹਾਲੀ ਕੋਰਟ ਵੱਲੋਂ ਜ਼ਮਾਨਤ ਖਾਰਜ ਹੋਣ ਤੋਂ ਬਾਅਦ ਧਰਮਸੋਤ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ