ਹਰਿਆਣਾ | ਭਾਜਪਾ-ਜੇਜੇਪੀ ਗਠਜੋੜ ’ਚ ਵਧਿਆ ਤਣਾਅ | Video

BJP-JJP

ਗੋਪਾਲ ਕਾਂਡਾ ਅਤੇ ਚਾਰ ਆਜ਼ਾਦ ਵਿਧਾਇਕਾਂ ਨੇ ਭਾਜਪਾ ਦੇ ਸੂਬਾ ਇੰਚਾਰਜ ਨਾਲ ਕੀਤੀ ਮੁਲਾਕਾਤ | BJP-JJP

ਚੰਡੀਗੜ੍ਹ/ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਹਰਿਆਣਾ ਭਾਰਤੀ ਜਨਤਾ ਪਾਰਟੀ ਅਤੇ ਜਨਨਾਇਕ ਜਨਤਾ ਪਾਰਟੀ ਵਿੱਚ ਤਣਾਅ ਵਧ ਗਿਆ ਹੈ। ਦੋਵਾਂ ਪਾਰਟੀਆਂ ਦੇ ਆਗੂ ਹੁਣ ਖੁੱਲ੍ਹ ਕੇ ਇੱਕ ਦੂਜੇ ਖ਼ਿਲਾਫ਼ ਬਿਆਨਬਾਜ਼ੀ ਕਰ ਰਹੇ ਹਨ। ਅਜਿਹੇ ’ਚ ਗਠਜੋੜ ’ਤੇ ਸੰਕਟ ਦੇ ਬੱਦਲ ਮੰਡਰਾਉਣ ਲੱਗੇ ਹਨ। ਹਰਿਆਣਾ ਭਾਜਪਾ ਦੇ ਇੰਚਾਰਜ ਬਿਪਲਬ ਦੇਬ ਨੇ ਦਿੱਲੀ ਵਿੱਚ 4 ਆਜ਼ਾਦ ਵਿਧਾਇਕਾਂ ਨਾਲ ਮੀਟਿੰਗ ਕੀਤੀ ਤਾਂ ਜੋ ਚੋਣਾਂ ਤੋਂ ਇੱਕ ਸਾਲ ਪਹਿਲਾਂ ਸਰਕਾਰ ਨੂੰ ਕੋਈ ਖ਼ਤਰਾ ਨਾ ਹੋਵੇ।

ਦੇਬ ਨੂੰ ਮਿਲਣ ਵਾਲੇ ਆਜ਼ਾਦ ਵਿਧਾਇਕਾਂ ਵਿੱਚ ਗੋਪਾਲ ਕਾਂਡਾ, ਧਰਮਪਾਲ ਗੌਂਦਰ, ਰਾਕੇਸ਼ ਦੌਲਤਾਬਾਦ, ਰਣਧੀਰ ਸਿੰਘ ਅਤੇ ਸੋਮਵੀਰ ਸਾਂਗਵਾਨ ਸ਼ਾਮਲ ਹਨ। ਬੈਠਕ ਤੋਂ ਬਾਅਦ ਬਿਪਲਬ ਦੇਬ ਨੇ ਕਿਹਾ ਕਿ ਆਜ਼ਾਦ ਵਿਧਾਇਕਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਭਰੋਸਾ ਜਤਾਇਆ ਹੈ। ਹਰਿਆਣਾ ਨੂੰ ਖੁਸ਼ਹਾਲ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਇਆ। ਇਸ ਦੌਰਾਨ ਸ਼ੁੱਕਰਵਾਰ ਨੂੰ ਹਲਕਾ ਵਿਧਾਇਕ ਗੋਪਾਲ ਕਾਂਡਾ ਨੇ ਦਿੱਲੀ ਦੇ ਇੰਚਾਰਜ ਬਿਪਲਵ ਦੇਬ ਨਾਲ ਵੀ ਮੁਲਾਕਾਤ ਕੀਤੀ।

ਇਹ ਵੀ ਪੜ੍ਹੋ : ਪਹਿਲੇ ਗੇੜ ’ਚ ਝੋਨੇ ਲਈ ਅੱਠ ਘੰਟੇ ਬਿਜਲੀ ਸਪਲਾਈ ਅੱਜ ਤੋਂ