IND Vs AUS 2nd ODI : ਅਸਟਰੇਲੀਆ ਵੱਲੋਂ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਫੈਸਲਾ

IND Vs AUS ODI Series

ਭਾਰਤ ਵੱਲੋਂ ਗਾਇਕਵਾੜ ਨੇ ਚੌਕਾ ਮਾਰ ਖੋਲ੍ਹਿਆ ਖਾਤਾ | IND Vs AUS ODI Series

ਇੰਦੌਰ (ਏਜੰਸੀ)। ਭਾਰਤ ਅਤੇ ਅਸਟਰੇਲੀਆ ਵਿਚਕਾਰ ਤਿੰਨ ਮੈਚਾਂ ਦੀ ਇੱਕਰੋਜਾ ਲੜੀ ਦਾ ਦੂਜਾ ਮੁਕਾਬਲਾ ਇੰਦੌਰ ਦੇ ਹੋਲਕਰ ਸਟੇਡੀਅਮ ’ਚ ਖੇਡਿਆ ਜਾ ਰਿਹਾ ਹੈ। ਜਿੱਥੇ ਅਸਟਰੇਲੀਆ ਨੇ ਟਾਸ ਜਿੱਤਿਆ ਹੈ ਅਤੇ ਪਹਿਲਾਂ ਗੇਂਦਬਾਜੀ ਕਰਨ ਦਾ ਫੈਸਲਾ ਕੀਤਾ ਹੈ। ਭਾਰਤੀ ਟੀਮ ਵੱਲੋਂ ਓਪਨਿੰਗ ਰਿਤੂਰਾਜ ਗਾਇਕਵਾੜ ਅਤੇ ਸ਼ੁਭਮਨ ਗਿੱਲ ਕਰਨ ਆਏ ਸਨ। ਜਿੱਥੇ ਰਿਤੂਰਾਜ ਗਾਇਕਵਾੜ ਆਉਟ 8 ਦੌੜਾਂ ਬਣਾ ਕੇ ਆਉਟ ਹੋ ਗਏ ਹਨ। ਭਾਰਤ ਨੇ ਹੁਣ ਤੱਕ 47 ਦੌੜਾਂ ਬਣਾ ਲਈਆਂ ਹਨ। ਸ਼ੁਭਮਨ ਗਿੱਲ ਅਤੇ ਸ਼੍ਰੇਅਸ ਅਇਰ ਕ੍ਰੀਜ ’ਤੇ ਹਨ।

ਬੁਮਰਾਹ ਦੀ ਜਗ੍ਹਾ ਪ੍ਰਸਿੱਧ ਰਾਣਾ ਨੂੰ ਮੌਕਾ

ਅਸਟਰੇਲੀਆ ਵੱਲੋਂ ਪੈਟ ਕੰਮਿਸ ਦੀ ਜਗ੍ਹਾ ਸਟੀਵ ਸਮਿਥ ਅਸਟਰੇਲੀਆ ਦੀ ਕਪਤਾਨੀ ਕਰ ਰਹੇ ਹਨ। ਅਸਟਰੇਲੀਆਈ ਟੀਮ ’ਚ ਵੀ ਤਿੰਨ ਬਦਲਾਅ ਹੋਏ ਹਨ, ਜਦਕਿ ਭਾਰਤੀ ਟੀਮ ’ਚ ਇੱਕ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੂੰ ਆਰਾਮ ਦਿੱਤਾ ਗਿਆ ਹੈ। ਉਨ੍ਹਾਂ ਦੀ ਜਗ੍ਹਾ ਪ੍ਰਸਿੱਧ ਰਾਣਾ ਨੂੰ ਟੀਮ ’ਚ ਮੌਕਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : IND Vs AUS ODI Series : ਦੂਜਾ ਮੁਕਾਬਲਾ ਅੱਜ ਇੰਦੌਰ ਦੇ ਹੋਲਕਰ ਸਟੇਡੀਅਮ ’ਚ