ਪੰਜਾਬ ਦਾ ਹੰਗਾਮੇਦਾਰ ਬਜਟ ਸੈਸ਼ਨ ਅੱਜ ਤੋਂ, ਵਿਰੋਧੀ ਧਿਰਾਂ ਨੇ ਖਿੱਚੀ ਤਿਆਰੀ 

Indefinite, Budget, Punjab, Opposition

ਪਟਿਆਲਾ ਵਿਖੇ ਅਧਿਆਪਕਾਂ ‘ਤੇ ਲਾਠੀ ਚਾਰਜ ਅਤੇ ਲੁਧਿਆਣਾ ਵਿਖੇ ਸਮੂਹਿਕ ਦੁਰਾਚਾਰ ਮਾਮਲੇ ‘ਤੇ ਹੋ ਸਕਦਾ ਹੈ ਹੰਗਾਮਾ

ਚੰਡੀਗੜ੍ਹ । ਪੰਜਾਬ ਵਿੱਚ ਅੱਜ ਤੋਂ ਸ਼ੁਰੂ ਹੋਣ ਜਾ ਰਹੇ ਬਜਟ ਸੈਸ਼ਨ ਵਿੱਚ ਕਾਫ਼ੀ ਜਿਆਦਾ ਹੰਗਾਮਾ ਹੋਣ ਦੇ ਆਸਾਰ ਨਜ਼ਰ ਆ ਰਹੇ ਹਨ। ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿੱਚ ਹੋ ਰਹੀਆਂ ਘਟਨਾਵਾਂ ਦੇ ਨਾਲ ਹੀ ਕਈ ਵੱਡੇ ਮੁੱਦਿਆਂ ‘ਤੇ ਵਿਰੋਧੀ ਧਿਰਾਂ ਨੇ ਸਰਕਾਰ ਨੂੰ ਘੇਰਨ ਦੀ ਤਿਆਰੀ ਖਿੱਚ ਲਈ ਹੈ ਤੇ ਸਰਕਾਰ ਵੀ ਵਿਰੋਧੀ ਧਿਰਾਂ ਨੂੰ ਜੁਆਬ ਦੇਣ ਲਈ ਤਿਆਰੀ ਵਿੱਚ ਲੱਗੀ ਹੋਈ ਹੈ। ਪੰਜਾਬ ਵਿਧਾਨ ਸਭਾ ਵਿੱਚ ਅੱਜ ਰਾਜਪਾਲ ਦੇ ਭਾਸ਼ਨ ਤੋਂ ਸ਼ੁਰੂਆਤ ਹੋਵੇਗਾ।

ਮੰਗਲਵਾਰ ਨੂੰ 11 ਵਜੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਆਪਣੀ ਸਰਕਾਰ ਦੇ ਕਾਰਜਕਾਲ ਅਤੇ ਪ੍ਰਾਪਤੀਆਂ ਸਬੰਧੀ ਭਾਸ਼ਣ ਦੇਣਗੇ ਤਾਂ ਬਾਅਦ ਦੁਪਹਿਰ 2 ਵਜੇ ਵਿਛੜੀ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਜਿਸ ਤੋਂ ਬਾਅਦ ਬੁੱਧਵਾਰ ਨੂੰ ਸਵੇਰੇ ਤੋਂ ਰਾਜਪਾਲ ਵੱਲੋਂ ਦਿੱਤੇ ਗਏ ਭਾਸ਼ਨ ‘ਤੇ ਬਹਿਸ ਸ਼ੁਰੂ ਕੀਤੀ ਜਾਵੇਗੀ।

ਵਿਰੋਧੀ ਧਿਰ ਵਿੱਚ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਕਈ ਮੁੱਦੇ ਚੁੱਕੇ ਜਾਣ ਦੀ ਗੱਲ ਆਖੀ ਜਾ ਰਹੀਂ ਹੈ। ਬੀਤ ਦਿਨੀਂ ਪਟਿਆਲਾ ਵਿਖੇ ਅਧਿਆਪਕਾਂ ‘ਤੇ ਕੀਤੇ ਗਏ ਲਾਠੀ ਚਾਰਜ ਨੂੰ ਲੈ ਕੇ ਵਿਰੋਧੀ ਧਿਰਾਂ ਵਿਧਾਨ ਸਭਾ ਦੇ ਅੰਦਰ ਕਾਫ਼ੀ ਜਿਆਦਾ ਹੰਗਾਮਾ ਕਰ ਸਕਦੀਆਂ ਹਨ ਤਾਂ ਲੁਧਿਆਣਾ ਵਿਖੇ ਹੋਏ ਗੈਂਗਰੇਪ ਨੂੰ ਲੈ ਕੇ ਵੀ ਸਰਕਾਰ ਨੂੰ ਘੇਰਣ ਦੀ ਤਿਆਰੀ ਕੀਤੀ ਜਾ ਰਹੀਂ ਹੈ।

ਵਿਰੋਧੀ ਧਿਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਰੇਤ ਬੱਜਰੀ ਮਾਫੀਆ ਦੇ ਨਾਲ ਹੀ ਨਸ਼ੇ ਦੇ ਮੁੱਦੇ ਨੂੰ ਲੈ ਕੇ ਸਰਕਾਰ ਨੂੰ ਘੇਰਦੇ ਹੋਏ ਜੁਆਬ ਮੰਗੀਆਂ ਜਾਏਗਾ ਪੰਜਾਬ ਵਿੱਚ ਨਸ਼ਾ 4 ਹਫ਼ਤੇ ਵਿੱਚ ਖਤਮ ਕਰਨ ਦਾ ਵਾਅਦਾ ਕਰਕੇ ਆਈ ਸਰਕਾਰ ਆਪਣੇ 23 ਮਹੀਨੇ ਦੇ ਕਾਰਜਕਾਲ ਵਿੱਚ ਪੰਜਾਬ ਵਿੱਚੋਂ ਨਸ਼ਾ ਖ਼ਤਮ ਨਹੀਂ ਕਰ ਸਕੀ ਹੈ।

ਇਹ ਮੁੱਦਾ ਵੀ ਉਠੇਗਾ ਅਕਾਲੀ ਵਿਧਾਇਕ ਬਿਕਰਮ ਮਜੀਠੀਆ ਦਾ ਕਹਿਣਾ ਹੈ ਕਿ ਕਿਸਾਨ ਕਰਜ਼ ਮੁਆਫ਼ੀ ਨੂੰ ਲੈ ਕੇ ਸਰਕਾਰ ਨੇ ਵੱਡੇ ਪੱਧਰ ‘ਤੇ ਪ੍ਰਚਾਰ ਕੀਤਾ ਸੀ ਪਰ ਸਰਕਾਰ ਇਸ ਮਾਮਲੇ ਵਿੱਚ ਫ਼ੇਲ ਹੀ ਸਾਬਤ ਹੋਈ ਹੈ, ਜਿਸ ਕਿਸਾਨ ਨਾਲ ਪੋਸਟਰ ਛਪਵਾ ਕੇ ਕਰਜ਼ ਮੁਆਫ਼ੀ ਦਾ ਐਲਾਨ ਕੀਤਾ ਗਿਆ ਸੀ, ਉਸੇ ਕਿਸਾਨ ਦਾ ਕਰਜ਼ ਮੁਆਫ਼ ਉਨਾਂ ਨੇ ਖ਼ੁਦ ਕੀਤਾ ਹੈ। ਇਸ ਮੁੱਦੇ ਨੂੰ ਲੈ ਕੇ ਵੀ ਸਰਕਾਰ ਨੂੰ ਘੇਰਿਆ ਜਾਏਗਾ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।