ਮਾਰਵਲਸ ਕਾਨਵੈਂਟ ਸਕੂਲ, ਘੁਬਾਇਆ ਵਿਖੇ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ

ਮਾਰਵਲਸ ਕਾਨਵੈਂਟ ਸਕੂਲ, ਘੁਬਾਇਆ ਵਿਖੇ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ

ਜਲਾਲਾਬਾਦ (ਰਜਨੀਸ਼ )। ਘੁਬਾਇਆ ਸਥਿਤ ਮਾਰਵਲਸ ਕਾਨਵੈਂਟ ਸਕੂਲ ਵਿਖੇ ਆਜ਼ਾਦੀ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਬੱਚਿਆਂ ਵੱਲੋਂ ਜਿਥੇ ਦੇਸ਼ ਭਗਤੀ ਨੂੰ ਸਮਰਪਿਤ ਕਰਦਿਆ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਯਾਦ ਕੀਤਾ ਗਿਆ। ਆਜ਼ਾਦੀ ਦਿਵਸ ’ਤੇ ਹੋਏ ਪ੍ਰਭਾਵਸ਼ਾਲੀ ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੀ ਪਿ੍ਰੰਸੀਪਲ ਮੈਡਮ ਆਸ਼ਾ ਗਿਰਧਰ ਵੱਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਨਾਲ ਹੋਈ। ਰਾਸ਼ਟਰੀਗਾਨ ਉਪਰੰਤ ਵਿਦਿਆਰਥੀਆਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਪ੍ਰੋਗਰਾਮ ਪੇਸ਼ ਕੀਤੇ ਗਏ। 5ਵੀਂ ਜਮਾਤ ਦੇ ਵਿਦਿਆਰਥੀਆਂ ਨੇ ਆਪਣੀ ਪੇਸ਼ਕਾਰੀ ਵਿੱਚ ਦਿਖਾਇਆ ਕਿ ਕਿਵੇਂ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੇ ਸਾਡੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ।

ਸਾਰਾ ਪ੍ਰੋਗਰਾਮ ਪੰਜਾਬੀ ਸੱਭਿਆਚਾਰਕ ਥੀਮ ਤੇ ਆਯੋਜਿਤ ਕੀਤਾ ਗਿਆ ਸੀ। ਇਸ ਮੌਕੇ ਸੰਬੋਧਨ ਕਰਦਿਆਂ ਸਕੂਲ ਦੀ ਪਿ੍ਰੰਸੀਪਲ ਮੈਡਮ ਆਸ਼ਾ ਗਿਰਧਰ ਨੇ ਆਜ਼ਾਦੀ ਦਿਹਾੜੇ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਦੱਸਿਆ ਕਿ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਸਾਡੇ ਦੇਸ਼ ਭਗਤਾਂ ਸੂਰਬੀਰਾਂ ਨੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਕੁਰਬਾਨੀਆ ਦਿੱਤੀਆਂ। ਮਹਾਨ ਦੇਸ਼ ਭਗਤਾਂ ਦੀ ਕੁਰਬਾਨੀ ਸਦਕਾ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਿਹਾ। ਇਸ ਤੋਂ ਬਾਅਦ ਪਿ੍ਰੰਸੀਪਲ ਅਤੇ ਪ੍ਰਬੰਧਕੀ ਕਮੇਟੀ ਵੱਲੋਂ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਸਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਚਿਹਰਿਆਂ ’ਤੇ ਖੁਸ਼ੀ ਅਤੇ ਮਾਣ ਦੀ ਭਾਵਨਾ ਸਪੱਸ਼ਟ ਤੌਰ ’ਤੇ ਦੇਖੀ ਜਾ ਸਕਦੀ ਸੀ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਗੋਰਵ ਹਾਡਾ ਜੱਜ ਸੌਢੀ ਅਤੇ ਰਮਨ ਸੌਈ ਮਜੌਦ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ