ਚੇਤੇਸ਼ਵਰ ਪੁਜਾਰਾ 42 ਦੌੜਾਂ ਬਣਾ ਕੇ ਆਊਟ
ਅਹਿਮਦਾਬਾਦ। ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਚੱਲ ਰਹੀ ਬਾਰਡਰ-ਗਾਵਸਕਰ ਟਰਾਫੀ ਦਾ ਚੌਥਾ ਟੈਸਟ ਮੈਚ ਦੇ ਤੀਜੇ ਦਿਨ ਦਾ ਆਖਰੀ ਸੈਸ਼ਨ ਚੱਲ ਰਿਹਾ ਹੈ। ਭਾਰਤ ਨੇ ਪਹਿਲੀ ਪਾਰੀ ‘ਚ ਦੋ ਵਿਕਟਾਂ ‘ਤੇ 188 ਦੌੜਾਂ ਬਣਾਈਆਂ ਹਨ। ਸ਼ੁਭਮਨ ਗਿੱਲ ਅਤੇ ਵਿਰਾਟ ਕੋਹਲੀ ਕਰੀਜ਼ ’ਤੇ ਮੌਜ਼ੂਦ ਹਨ। ਹਾਲਾਂਕਿ ਹਾਲੇ ਵੀ ਆਸਟਰੇਲੀਆਂ ਤੋਂ ਕਾਫੀ ਪਿੱਛੇ ਹੈ। ਸੁਭਮਨ ਗਿੱਲ ਨੇ ਟੈਸਟ ਕਰੀਅਰ ਦਾ ਦੂਜਾ ਸੈਂਕੜਾ ਪੂਰਾ ਕੀਤਾ ਹੈ, ਉਨ੍ਹਾਂ ਨੇ ਤਿੰਨ ਮਹੀਨਿਆਂ ਦੇ ਅੰਦਰ ਹੀ 5ਵਾਂ ਸੈਂਕੜਾ ਲਗਾਇਆ ਹੈ।
ਚੇਤੇਸ਼ਵਰ ਪੁਜਾਰਾ 42 ਦੌੜਾਂ ਬਣਾ ਕੇ ਆਊਟ ਹੋ ਗਏ। ਉਸ ਨੂੰ ਟੌਡ ਮਰਫੀ ਨੇ ਐਲ.ਬੀ.ਡਬਲਯੂ. ਉਹ ਆਸਟ੍ਰੇਲੀਆ ਖਿਲਾਫ 2000 ਦੌੜਾਂ ਬਣਾਉਣ ਵਾਲਾ ਚੌਥਾ ਭਾਰਤੀ ਬੱਲੇਬਾਜ਼ ਬਣ ਗਿਆ। ਪੁਜਾਰਾ ਤੋਂ ਪਹਿਲਾਂ ਕਪਤਾਨ ਰੋਹਿਤ ਸ਼ਰਮਾ 35 ਦੌੜਾਂ ਬਣਾ ਕੇ ਆਊਟ ਹੋ ਗਏ। ਭਾਰਤੀ ਬੱਲੇਬਾਜ਼ਾਂ ਨੇ ਦਿਨ ਦੀ ਸ਼ੁਰੂਆਤ 36/0 ਦੇ ਸਕੋਰ ਨਾਲ ਕੀਤੀ। ਆਸਟ੍ਰੇਲੀਆ ਪਹਿਲੇ ਦਿਨ ਪਹਿਲੀ ਪਾਰੀ ‘ਚ 480 ਦੌੜਾਂ ‘ਤੇ ਆਲ ਆਊਟ ਹੋ ਗਈ ਸੀ।
ਸੁਭਮਨ ਗਿੱਲ-ਪੁਜਾਰਾ ਵਿਚਾਲੇ 113 ਦੌੜਾਂ ਦੀ ਸਾਂਝੇਦਾਰੀ
ਸੈਂਕੜੇ ਸ਼ੁਭਮਨ ਗਿੱਲ ਅਤੇ ਚੇਤੇਸ਼ਵਰ ਪੁਜਾਰਾ ਨੇ ਦੂਜੇ ਵਿਕਟ ਲਈ 248 ਗੇਂਦਾਂ ‘ਤੇ 113 ਦੌੜਾਂ ਦੀ ਸਾਂਝੇਦਾਰੀ ਕੀਤੀ। ਇਸ ਸਾਂਝੇਦਾਰੀ ਨੇ ਟੀਮ ਇੰਡੀਆ ਨੂੰ ਪਹਿਲੇ ਝਟਕੇ ਤੋਂ ਉਭਾਰਿਆ। ਟੀਮ ਨੇ 74 ਦੌੜਾਂ ਦੇ ਸਕੋਰ ‘ਤੇ ਰੋਹਿਤ ਸ਼ਰਮਾ ਦਾ ਵਿਕਟ ਗੁਆ ਦਿੱਤਾ ਸੀ, ਫਿਰ ਰੋਹਿਤ ਸ਼ਰਮਾ 35 ਦੌੜਾਂ ਬਣਾ ਕੇ ਆਊਟ ਹੋ ਗਏ। ਰੋਹਿਤ ਨੇ ਗਿੱਲ ਨਾਲ 126 ਗੇਂਦਾਂ ‘ਤੇ 74 ਦੌੜਾਂ ਦੀ ਸ਼ੁਰੂਆਤੀ ਸਾਂਝੇਦਾਰੀ ਕੀਤੀ।
ਰੋਹਿਤ ਸ਼ਰਮਾ ਨੇ ਬਣਾਇਆ ਇੱਕ ਹੋਰ ਰਿਕਾਰਡ
ਭਾਰਤੀ ਕਪਤਾਨ ਰੋਹਿਤ ਸ਼ਰਮਾ 35 ਦੌੜਾਂ ਬਣਾ ਕੇ ਆਊਟ ਹੋ ਗਏ। ਉਸ ਦੇ ਅੰਤਰਰਾਸ਼ਟਰੀ ਕ੍ਰਿਕਟ ‘ਚ 17 ਹਜ਼ਾਰ ਦੌੜਾਂ ਪੂਰੀਆਂ ਹੋ ਚੁੱਕੀਆਂ ਹਨ। ਰੋਹਿਤ ਅਜਿਹਾ ਕਰਨ ਵਾਲੇ ਛੇਵੇਂ ਭਾਰਤੀ ਬੱਲੇਬਾਜ਼ ਹਨ। ਉਨ੍ਹਾਂ ਤੋਂ ਪਹਿਲਾਂ ਸਚਿਨ ਤੇਂਦੁਲਕਰ, ਵਿਰਾਟ ਕੋਹਲੀ, ਰਾਹੁਲ ਦ੍ਰਾਵਿੜ, ਸੌਰਵ ਗਾਂਗੁਲੀ, ਮਹਿੰਦਰ ਸਿੰਘ ਧੋਨੀ ਅਤੇ ਵਰਿੰਦਰ ਸਹਿਵਾਗ ਅਜਿਹਾ ਕਰ ਚੁੱਕੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।