11 ਵਜੇ ਰੇਲ ਮਾਰਗ ਤੇ ਸੜਕ ਮਾਰਗ ਜਾਮ
ਨਵੀਂ ਦਿੱਲੀ। ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਅੱਜ ਕਿਸਾਨਾਂ ਦੇ ਭਾਰਤ ਬੰਦ ਦਾ ਅਸਰ ਵੇਖਣ ਨੂੰ ਮਿਲ ਰਿਹਾ ਹੈ। ਕਿਸਾਨਾਂ ਦੇ ਭਾਰਤ ਬੰਦ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਭਾਰਤ ਬੰਦ ਨੂੰ ਲਗਭਗ ਸਾਰੀਆਂ ਵਿਰੋਧੀ ਸਿਆਸੀ ਪਾਰਟੀਆਂ ਤੇ ਆਮ ਲੋਕਾਂ ਦੀ ਪੂਰੀ ਹਮਾਇਤ ਮਿਲ ਰਹੀ ਹੈ। ਕਿਸਾਨ ਜਥੇਬੰਦੀਆਂ ਆਪਣੇ ਪ੍ਰਦਰਸ਼ਨ ਦੌਰਾਨ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਚੱਕਾ ਜਾਮ ਕਰਨਗੀਆਂ।
ਹਾਲਾਂਕਿ ਐਂਬੂਲੈਂਸ ਤੇ ਵਿਆਹ-ਸ਼ਾਦੀਆਂ ਦੇ ਵਾਹਨਾਂ ਨੂੰ ਰਸਤਾ ਦਿੱਤਾ ਜਾਵੇਗਾ। ਭਾਰਤ ਬੰਦ ਦੌਰਾਨ ਮਹਾਂਰਾਸ਼ਟਰ ਦੀ ਸਭ ਤੋਂ ਵੱਡੀ ਮੰਡੀ ਏਪੀਐਮਸੀ ਦੇ ਮਾਰਕਿਟ ਪੂਰੀ ਤਰ੍ਹਾਂ ਬੰਦ ਹਨ। ਕਿਸਾਨਾਂ ਦੇ ਬੰਦ ਨੂੰ ਵੇਖਆਿਂ ਕਈ ਸੂਬਿਆਂ ‘ਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਕੇਂਦਰ ਨੇ ਬੰਦ ਦੌਰਾਨ ਕਿਸਾਨਾਂ ਨੂੰ ਕਾਨੂੰਨ ਵਿਵਸਥਾ ਤੇ ਸ਼ਾਂਤੀ ਬਣਾਈ ਰੱਖਣ ਦੀ ਵੀ ਅਪੀਲ ਕੀਤੀ ਹੈ। ਭਾਰਤ ਬੰਦ ਦਾ ਅਸਰ ਲਗਭਗ ਹਰ ਇੱਕ ਸੂਬੇ ‘ਚ ਵੇਖਣ ਨੂੰ ਮਿਲ ਰਿਹਾ ਹੈ।
ਦਿੱਲੀ ਉੱਤਰੀ ਪ੍ਰਦੇਸ਼, ਮਹਾਂਰਾਸ਼ਟਰ, ਗੁਜਰਾਤ ‘ਚ ਬੰਦ ਦਾ ਅਸਰ ਵੇਖਣ ਨੂੰ ਮਿਲ ਰਿਹਾ ਹੈ। ਸਭ ਤੋਂ ਵੱਧ ਅਸਰ ਪੰਜਾਬ, ਹਰਿਆਣਾ, ਬਿਹਾਰ, ਪੱਛਮੀ ਬੰਗਾਲ, ਆਂਧਰਾ ਪ੍ਰਦੇਸ਼ ‘ਚ ਬੰਦ ਦਾ ਅਸਰ ਵੇਖਣ ਨੂੰ ਇਸ ਸਮੇਂ ਮਿਲ ਰਿਹਾ ਹੈ। ਦਿੱਲੀ ਦੀਆਂ ਕਈ ਹੱਦਾਂ ਬੰਦ ਹਨ। ਉੱਥੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਬਿਹਾਰ ‘ਚ ਕਈ ਥਾਈਂ ਰੇਲਾਂ ਰੋਕੀਆਂ ਗਈਆਂ ਹਨ। ਪੰਜਾਬ ਦੇ ਮੋਹਾਲੀ ‘ਚ ਟੋਲ ਗੋਟ ਬੰਦ ਕੀਤਾ ਗਿਆ ਹੈ। ਦਿੱਲੀ ਬਾਰਡਰ ‘ਤੇ ਵੀ ਕਿਸਾਨਾਂ ਦਾ ਦਾ ਪ੍ਰਦਰਸ਼ਨ ਜਾਰੀ ਹੈ। ਹਾਲੇ ਵੀ ਕਿਸਾਨ ਸਿੰਘੂ ਬਾਰਡਰ ਵੱਲ ਕਿਸਾਨ ਲਗਾਤਾਰ ਟਰੈਕਟਰ-ਟਰਾਲੀਆਂ ਤੇ ਗੱਡੀਆਂ ਰਾਹੀਂ ਆ ਰਹੇ ਹਨ। ਕਿਸਾਨ ਜਥੇਬੰਦੀਆਂ ਨੇ 3 ਵਜੇ ਤੱਕ ਚੱਕਾ ਜਾਮ ਦਾ ਐਲਾਨ ਕੀਤਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.