ਭਾਰਤ ਨੇ ਸਪੇਨ ਨੂੰ 2-1 ਨਾਲ ਹਰਾਇਆ | Hockey Team India
ਪੈਰਿਸ। ਪੈਰਿਸ ਓਲੰਪਿਕ ‘ਚ ਭਾਰਤ ਨੇ ਇਤਿਹਾਸਕ ਜਿੱਤ ਦਰਜ ਕਰਦਿਆਂ ਸਪੇਨ ਨੂੰ 2-1 ਨਾਲ ਹਰਾ ਦਿੱਤਾ। ਇਸ ਦੇ ਨਾਲ ਭਾਰਤ ਨੇ ਓਲੰਪਿਕ ’ਚ ਕਾਂਸੀ ਤਮਗੇ ’ਤੇ ਕਬਜ਼ਾ ਕਰ ਲਿਆ ਹੈ। ਪੈਰਿਸ ਓਲੰਪਿਕ ‘ਚ ਭਾਰਤ ਨੇ ਚੌਥਾ ਤਮਗਾ ਜਿੱਤਿਆ ਹੈ। ਤੀਜੇ ਕੁਆਰਟਰ ਤੋਂ ਬਾਅਦ ਭਾਰਤੀ ਟੀਮ 2-1 ਨਾਲ ਅੱਗੇ ਸੀ ਅਤੇ ਭਾਰਤ ਨੇ ਇਸ ਤੋਂ ਬਾਅਦ ਸਪੇਨ ਨੂੰ ਕੋਈ ਮੌਕਾ ਨਹੀਂ ਦਿੱਤਾ। Hockey Team India
33ਵੇਂ ਮਿੰਟ ਵਿੱਚ ਕਪਤਾਨ ਹਰਮਨਪ੍ਰੀਤ ਸਿੰਘ ਨੇ ਪੈਨਲਟੀ ਕਾਰਨਰ ’ਤੇ ਗੋਲ ਕੀਤਾ। ਉਸ ਨੇ 30ਵੇਂ ਮਿੰਟ ‘ਤੇ ਪੈਨਲਟੀ ‘ਤੇ ਵੀ ਗੋਲ ਕੀਤਾ। ਅੱਧੇ ਸਮੇਂ ਤੱਕ ਸਕੋਰ 1-1 ਨਾਲ ਬਰਾਬਰ ਰਿਹਾ। 18ਵੇਂ ਮਿੰਟ ‘ਚ ਮਾਰਕ ਮਿਰਾਲੇਸ ਪੋਰਟਿਲੋ ਨੇ ਪੈਨਲਟੀ ਸਟ੍ਰੋਕ ‘ਤੇ ਗੋਲ ਕੀਤਾ।

ਜਿਕਰਯੋਗ ਹੈ ਕਿ ਭਾਰਤ ਨੇ ਓਲੰਪਿਕ ’ਚ ਲਗਾਤਾਰ ਦੂਜਾ ਕਾਂਸੀ ਤਮਗਾ ਜਿੱਤਿਆ ਹੈ। ਇਸ ਤੋਂ ਪਹਿਲਾਂ ਭਾਰਤੀ ਟੀਮ ਨੇ ਟੋਕੀਓ ਓਲੰਪਿਕ ਵਿੱਚ ਜਰਮਨੀ ਨੂੰ ਹਰਾ ਕੇ ਕਾਂਸੀ ਤਮਗਾ ਜਿੱਤਿਆ ਸੀ।