ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ਓਨਾ ਵਿਕਾਸ ਨਹੀਂ ਕਰ ਸਕਿਆ, ਜਿੰਨਾ ਉਸ ਨੂੰ ਕਰਨਾ ਚਾਹੀਦਾ ਸੀ। ਨਾਲ ਹੀ ਉਨ੍ਹਾਂ ਨੇ ਦਾਅਵਾ ਕੀਤਾ ਕਿ ਬਦਲਾਅ ਨੂੰ ਅੱਗੇ ਵਧਾਉਣ ਲਈ ਹਿੰਮਤ ਦੀ ਲੋੜ ਪੈਂਦੀ ਹੈ।
ਉਨ੍ਹਾਂ ਇੱਥੇ 2015 ਬੈਚ ਦੇ ਆਈਏਐੱਸ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿਨ੍ਹਾਂ ਦੇਸ਼ਾਂ ਨੇ ਭਾਰਤ ਤੋਂ ਬਾਅਦ ਅਜ਼ਾਦੀ ਪ੍ਰਾਪਤ ਕੀਤੀ ਅਤੇ ਜਿਨ੍ਹਾਂ ਦੇ ਸਾਹਮਣੇ ਵਸੀਲਿਆਂ ਦੀ ਘਾਟ ਸੀ, ਉਨ੍ਹਾਂ ਨੇ ਵਿਕਾਸ ਦੇ ਸਾਹਮਣੇ ਨਵੀਆਂ ਉੱਚਾਈਆਂ ਨੂੰ ਛੂਹਿਆ ਹੈ।
ਤਬਦੀਲੀ ਲਈ ਗਤੀਸ਼ੀਲ ਬਦਲਾਅ ਦੀ ਲੋੜ
ਪ੍ਰਧਾਨ ਮੰਤਰੀ ਮੋਦੀ ਨੇ ਦਾਅਵਾ ਕੀਤਾ ਕਿ ਬਦਲਾਅ ਨੂੰ ਅੱਗੇ ਵਧਾਉਣ ਲਈ ਹਿੰਮਤ ਦੀ ਲੋੜ ਪੈਂਦੀ ਹੈ। ਉਨ੍ਹਾਂ ਨੌਜਵਾਨ ਪਸ਼ਾਸਨਿਕ ਅਧਿਕਾਰੀਆਂ ਨੂੰ ਕਿਹਾ ਕਿ ਉਨ੍ਹਾਂ ਨੂੰ ਉਸ ਸੋਚ ਤੋਂ ਬਚਣਾ ਚੀਦਾ ਹੈ, ਜੋ ਬਦਲਾਅ ਦਾ ਵਿਰੋਧ ਕਰਦੀ ਹੈ। ਉਨ੍ਹਾਂ ਭਾਰਤ ਦੀ ਪ੍ਰਸ਼ਾਸਨਿਕ ਪ੍ਰਣਾਲੀ ਨੂੰ ਨਵੇਂ ਭਾਰਤ ਦੀ ਊਜਾ ਨਾਲ ਭਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪ੍ਰਬੰਧ ਵਿੱਚ ਤਬਦੀਲੀ ਲਈ ਗਤੀਸ਼ੀਲ ਬਦਲਾਅ ਦੀ ਲੋੜ ਹੈ।