ਚੀਨ ਦੀ ਹਰ ਗਤੀਵਿਧੀ ’ਤੇ ਨਜ਼ਰ ਰੱਖ ਰਿਹਾ ਹੈ ਭਾਰਤ : ਹਵਾਈ ਸੈਨਾ ਮੁਖੀ

ਚੀਨ ਦੀ ਹਰ ਗਤੀਵਿਧੀ ’ਤੇ ਨਜ਼ਰ ਰੱਖ ਰਿਹਾ ਹੈ ਭਾਰਤ : ਹਵਾਈ ਸੈਨਾ ਮੁਖੀ

ਨਵੀਂ ਦਿੱਲੀ। ਹਵਾਈ ਸੈਨਾ ਦੇ ਮੁਖੀ ਏਅਰ ਚੀਫ ਮਾਰਸ਼ਲ ਵੀਆਰ ਚੌਧਰੀ ਨੇ ਕਿਹਾ ਹੈ ਕਿ ਅਸਲ ਕੰਟਰੋਲ ਰੇਖਾ ਦੇ ਨਾਲ ਚੀਨ ਦੀ ਹਰ ਗਤੀਵਿਧੀ ’ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਹਵਾਈ ਸੈਨਾ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਏਅਰ ਚੀਫ ਮਾਰਸ਼ਲ ਚੌਧਰੀ ਨੇ ਮੰਗਲਵਾਰ ਨੂੰ ਇੱਥੇ ਹਵਾਈ ਸੈਨਾ ਦਿਵਸ ਤੋਂ ਪਹਿਲਾਂ ਆਯੋਜਿਤ ਸਾਲਾਨਾ ਪ੍ਰੈੱਸ ਕਾਨਫਰੰਸ ’ਚ ਕਿਹਾ ਕਿ ਹਵਾਈ ਸੈਨਾ ਪੂਰਬੀ ਲੱਦਾਖ ’ਚ ਚੀਨੀ ਗਤੀਵਿਧੀਆਂ ’ਤੇ ਪਲ-ਪਲ ਨਜ਼ਰ ਰੱਖ ਰਹੀ ਹੈ।

ਉਨ੍ਹਾਂ ਕਿਹਾ ਕਿ ਹਵਾਈ ਸੈਨਾ ਬਿਨਾਂ ਕਿਸੇ ਭੜਕਾਹਟ ਦੇ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਹੈ। ਇਸ ਦੇ ਲਈ ਪੂਰਬੀ ਲੱਦਾਖ ਵਿੱਚ ਜਹਾਜ਼, ਸਿਖਲਾਈ ਅਤੇ ਹੋਰ ਸਾਧਨਾਂ ਦੀ ਤਾਇਨਾਤੀ ਵਿੱਚ ਕੋਈ ਝਿਜਕ ਨਹੀਂ ਹੈ। ਲੜਾਕੂ ਜਹਾਜ਼ਾਂ ਦੇ ਸਕੁਐਡਰਨ ਦੀ ਘਟਦੀ ਗਿਣਤੀ ’ਤੇ ਪੁੱਛੇ ਗਏ ਸਵਾਲ ’ਤੇ ਉਨ੍ਹਾਂ ਕਿਹਾ ਕਿ ਇਹ ਜ਼ਰੂਰੀ ਨਹੀਂ ਹੈ ਕਿ ਵੱਡੀ ਗਿਣਤੀ ’ਚ ਜਹਾਜ਼ ਹੋਣ ’ਤੇ ਹੀ ਜਿੱਤ ਯਕੀਨੀ ਹੈ। ਉਨ੍ਹਾਂ ਕਿਹਾ ਕਿ ਜਿੱਤ ਲਈ ਬਿਹਤਰ ਸਿਖਲਾਈ ਅਤੇ ਤਕਨਾਲੋਜੀ ਬਰਾਬਰ ਜ਼ਰੂਰੀ ਹੈ ਅਤੇ ਹਵਾਈ ਸੈਨਾ ਇਸ ਖੇਤਰ ਵਿੱਚ ਪੂਰਾ ਧਿਆਨ ਦੇ ਰਹੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here