ਭਾਰਤ ਨੇ ਅਫਗਾਨਿਸਤਾਨ ਲਈ ਜਾਰੀ ਕੀਤੀ ਨਵੀਂ ਵੀਜਾ ਨੀਤੀ

India-Canada dispute

ਭਾਰਤ ਨੇ ਅਫਗਾਨਿਸਤਾਨ ਲਈ ਜਾਰੀ ਕੀਤੀ ਨਵੀਂ ਵੀਜਾ ਨੀਤੀ

ਨਵੀਂ ਦਿੱਲੀ (ਏਜੰਸੀ)। ਅਫਗਾਨਿਸਤਾਨ ਵਿੱਚ ਵਿਗੜਦੀ ਸਥਿਤੀ ਦੇ ਮੱਦੇਨਜ਼ਰ, ਸਰਕਾਰ ਨੇ ਉਥੋਂ ਆਉਣ ਦੇ ਚਾਹਵਾਨਾਂ ਲਈ ਵੀਜ਼ਾ ਪ੍ਰਕਿਰਿਆ ਨੂੰ ਸੌਖਾ ਕਰਨ ਦਾ ਫੈਸਲਾ ਕੀਤਾ ਹੈ ਅਤੇ ਐਮਰਜੈਂਸੀ ਦੀ ਸਥਿਤੀ ਵਿੱਚ ਤੁਰੰਤ ਵੀਜ਼ਾ ਜਾਰੀ ਕਰਨ ਲਈ ਆਨਲਾਈਨ ਅਰਜ਼ੀ ਅਤੇ ਨਿਪਟਾਰੇ ਦੀ ਇੱਕ ਨਵੀਂ ਸ਼੍ਰੇਣੀ ਬਣਾਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਟਵੀਟ ਕੀਤਾ ਕਿ ਮੰਤਰਾਲੇ ਨੇ ਅਫਗਾਨਿਸਤਾਨ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਵੀਜ਼ਾ ਪ੍ਰਬੰਧਾਂ ਦੀ ਸਮੀਖਿਆ ਕੀਤੀ ਹੈ।

ਭਾਰਤ ਵਿੱਚ ਦਾਖਲੇ ਲਈ ਵੀਜ਼ਾ ਅਰਜ਼ੀਆਂ ਵਿੱਚ ਤੇਜ਼ੀ ਲਿਆਉਣ ਲਈ, ‘‘ਈ-ਐਮਰਜੈਂਸੀ ਐਕਸ-ਮਲਟੀਪਲ ਵੀਜ਼ਾ’’ ਵਜੋਂ ਜਾਣੀ ਜਾਣ ਵਾਲੀ ਇਲੈਕਟ੍ਰੌਨਿਕ ਵੀਜ਼ਾ ਦੀ ਇੱਕ ਨਵੀਂ ਸ਼੍ਰੇਣੀ ਬਣਾਈ ਗਈ ਹੈ। ਜ਼ਿਕਰਯੋਗ ਹੈ ਕਿ ਇਸ ਵੇਲੇ ਅਫਗਾਨਿਸਤਾਨ ਦੇ ਹਾਲਾਤ ਬਹੁਤ ਖਰਾਬ ਹਨ। ਉਥੇ ਤਾਲਿਬਾਨ ਨੇ ਐਤਵਾਰ ਨੂੰ ਅਸ਼ਰਫ ਗਨੀ ਸਰਕਾਰ ਤੋਂ ਸੱਤਾ ਖੋਹ ਲਈ ਅਤੇ ਗਨੀ ਨੂੰ ਦੇਸ਼ ਛੱਡ ਕੇ ਭੱਜਣਾ ਪਿਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ