ਨਿਊਜ਼ੀਲੈਂਡ 108 ਦੌੜਾਂ ’ਤੇ ਢੇਰ, ਸ਼ਮੀ ਨੇ ਲਈਆਂ 3 ਵਿਕਟਾਂ
ਰਾਏਪੁਰ। ਭਾਰਤ ਨੇ ਨਿਊਜ਼ੀਲੈਂਡ ਖਿਲਾਫ ਵਨਡੇ ਸੀਰੀਜ਼ ਦਾ ਦੂਜਾ ਮੈਚ 8 ਵਿਕਟਾਂ ਨਾਲ ਜਿੱਤ ਲਿਆ। ਇਸ ਜਿੱਤ ਦਾ ਸਿਹਰਾ ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਅਤੇ ਰੋਹਿਤ ਸ਼ਰਮਾ ਦੀ ਅਰਧ ਸੈਂਕੜੇ ਵਾਲੀ ਪਾਰੀ ਨੂੰ ਜਾਂਦਾ ਹੈ। ਇਸ ਜਿੱਤ ਨਾਲ ਭਾਰਤ ਨੇ ਲੜੀ ’ਤ 2-0 ਦਾ ਵਾਧਾ ਬਣਾ ਲਿਆ। ਭਾਰਤ-ਨਿਊਜ਼ੀਲੈਂਡ ਵਨਡੇ ਸੀਰੀਜ਼ ਦਾ ਦੂਜਾ ਮੈਚ ਰਾਏਪੁਰ ‘ਚ ਖੇਡਿਆ ਗਿਆ। ਟੀਮ ਇੰਡੀਆ ਨੇ ਟਾਸ ਜਿੱਤ ਕੇ ਪਹਿਲਾਂ ਫੀਲਡਿੰਗ ਕਰਨ ਦਾ ਫੈਸਲਾ ਕੀਤਾ ਹੈ। ਭਾਰਤੀ ਗੇਂਦਬਾਜ਼ਾਂ ਸਹੀ ਲਾਈਨ ਤੇ ਸਟੀਕ ਗੇਂਬਬਾਜ਼ੀ ਕਰਦਿਆਂ ਸ਼ੁਰੂ ਤੋਂ ਹੀ ਨਿਊਜ਼ੀਲੈਂਡ ਦੇ ਬੱਲੇਬਾਜ਼ਾਂ ਨੂੰ ਬੰਨ੍ਹ ਕੇ ਰੱਖਿਆ। ਨਿਊਜ਼ੀਲੈਂਡ ਟੀਮ 34.3 ਓਵਰਾਂ ਵਿੱਚ 108 ਦੌੜਾਂ ’ਤੇ ਢੇਰ ਹੋ ਗਈ। ਨਿਊਜ਼ਲੈਂਡ ਦੇ ਟਾਪ-5 ਬੱਲੇਬਾਜ਼ ਦੋਹਰਾ ਅੰਕੜਾ ਵੀ ਪਾਰ ਨਹੀਂ ਕਰ ਸਕੇ।
ਮਾਈਕਲ ਬ੍ਰੇਸਵੈੱਲ 22 ਦੌੜਾਂ ਬਣਾ ਕੇ ਆਊਟ ਹੋ ਗਏ। ਉਸ ਨੂੰ ਮੁਹੰਮਦ ਸ਼ਮੀ ਨੇ ਈਸ਼ਾਨ ਕਿਸ਼ਨ ਦੇ ਹੱਥੋਂ ਕੈਚ ਕਰਵਾਇਆ। ਸ਼ਮੀ ਦਾ ਇਹ ਤੀਜਾ ਵਿਕਟ ਹੈ। ਇਸ ਤੋਂ ਪਹਿਲਾਂ ਟਾਮ ਲੈਥਮ ਇੱਕ ਰਨ, ਡਵੇਨ ਕੋਨਵੇ 7 ਰਨ, ਡੇਰਿਲ ਮਿਸ਼ੇਲ 1 ਰਨ, ਹੈਨਰੀ ਨਿਕੋਲਸ 2 ਰਨ ਅਤੇ ਫਿਨ ਐਲਨ ਜ਼ੀਰੋ ਤੇ ਆਊਟ ਹੋਏ। ਇਕ ਸਮੇਂ ਟੀਮ 15 ਦੌੜਾਂ ‘ਤੇ 5 ਵਿਕਟਾਂ ਗੁਆ ਚੁੱਕੀ ਸੀ। ਅਜਿਹੇ ‘ਚ ਮਾਈਕਲ ਬ੍ਰੇਸਵੇਲ ਅਤੇ ਗਲੇਨ ਫਿਲਿਪਸ ਨੇ ਪਾਰੀ ਨੂੰ ਅੱਗੇ ਵਧਾਇਆ। ਦੋਵਾਂ ਵਿਚਾਲੇ ਛੇਵੀਂ ਵਿਕਟ ਲਈ 41 ਦੌੜਾਂ ਦੀ ਸਾਂਝੇਦਾਰੀ ਹੋਈ। ਫਿਰ ਸੈਂਟਨਰ ਅਤੇ ਫਿਲਿਪਸ ਨੇ ਸੱਤਵੇਂ ਵਿਕਟ ਲਈ 47 ਦੌੜਾਂ ਜੋੜੀਆਂ। ਭਾਰਤ ਲਈ ਮੁਹੰਮਦ ਸ਼ਮੀ ਨੇ ਤਿੰਨ ਵਿਕਟਾਂ ਲਈਆਂ। ਜਦਕਿ ਹਾਰਦਿਕ ਅਤੇ ਵਾਸ਼ਿੰਗਟਨ ਸੁੰਦਰ ਨੇ 2-2 ਵਿਕਟਾਂ ਲਈਆਂ। ਮੁਹੰਮਦ ਸਿਰਾਜ, ਸ਼ਾਰਦੁਲ ਠਾਕੁਰ ਅਤੇ ਕੁਲਦੀਪ ਯਾਦਵ ਨੂੰ ਇਕ-ਇਕ ਵਿਕਟ ਮਿਲੀ।
ਭਾਰਤ: ਰੋਹਿਤ ਸ਼ਰਮਾ, ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸੂਰਿਆ ਕੁਮਾਰ ਯਾਦਵ, ਈਸ਼ਾਨ ਕਿਸ਼ਨ, ਹਾਰਦਿਕ ਪਾਂਡਿਆ, ਵਾਸ਼ਿੰਗਟਨ ਸੁੰਦਰ, ਸ਼ਾਰਦੁਲ ਠਾਕੁਰ, ਕੁਲਦੀਪ ਯਾਦਵ, ਮੁਹੰਮਦ ਸ਼ਮੀ, ਮੁਹੰਮਦ ਸਿਰਾਜ।
ਨਿਊਜ਼ੀਲੈਂਡ: ਫਿਨ ਐਲਨ, ਡਵੇਨ ਕੋਨਵੇ, ਹੈਨਰੀ ਨਿਕੋਲਸ, ਡੇਰਿਲ ਮਿਸ਼ੇਲ, ਟੌਮ ਲੈਥਮ (ਸੀ), ਗਲੇਨ ਫਿਲਿਪਸ, ਮਾਈਕਲ ਬ੍ਰੇਸਵੈਲ, ਮਿਸ਼ੇਲ ਸੈਂਟਨਰ, ਹੈਨਰੀ ਸ਼ਿਪਲੇ, ਲੋਕੀ ਫਰਗੂਸਨ, ਬਲੇਅਰ ਟੇਕਨਰ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ