ਭਾਰਤ-ਪਾਕਿ ਮੀਟਿੰਗ ਹੋਈ ਰੱਦ

India, Pakistan, Meeting, Canceled

ਜੰਮੂ ਕਸ਼ਮੀਰ ‘ਚ ਅੱਤਵਾਦੀਆਂ ਵੱਲੋਂ ਪੁਲਿਸ ਜਵਾਨਾਂ ਦੇ ਕਤਲ  ਦੀਆਂ ਘਟਨਾਵਾਂ ਕਾਰਨ ਲਿਆ ਫੈਸਲਾ

ਭਾਰਤ ਨੇ ਪਾਕਿਸਤਾਨ ਵੱਲੋਂ ਬੁਰਹਾਨੀ ਦੇ ਨਾਂਅ ‘ਤੇ ਟਿਕਟ ਜਾਰੀ ਕਰਨ ‘ਤੇ ਇਤਰਾਜ਼ ਕੀਤਾ

ਏਜੰਸੀ, ਨਵੀਂ ਦਿੱਲੀ

ਜੰਮੂ ਕਸ਼ਮੀਰ ‘ਚ ਅੱਤਵਾਦੀਆਂ ਵੱਲੋਂ ਤਿੰਨ ਪੁਲਿਸ ਜਵਾਨਾਂ?ਨੂੰ ਅਗਵਾ ਕਰਕੇ ਕਤਲ ਕਰਨ ਦੀ ਘਟਨਾ ਤੋਂ ਬਾਅਦ ਭਾਰਤ ਨੇ ਪਾਕਿਸਤਾਨ ਨਾਲ ਨਿਊਯਾਰਕ ‘ਚ ਹੋਣ ਵਾਲੀ ਵਿਦੇਸ਼ ਮੰਤਰੀ ਪੱਧਰ ਦੀ ਮੀਟਿੰਗ ਨੂੰ ਰੱਦ ਕਰਨ ਦਾ ਐਲਾਨ ਕੀਤਾ ਹੈ

ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਵੀਰਵਾਰ ਨੂੰ ਕਿਹਾ ਸੀ ਕਿ ਪਾਕਿਸਤਾਨ ਦੀ ਅਪੀਲ ‘ਤੇ ਦੋਵਾਂ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਦਰਮਿਆਨ ਇਸ ਮਹੀਨੇ ਸੰਯੁਕਤ ਰਾਸ਼ਟਰ ਮਹਾਂ ਸਭਾ ਸਮਾਗਮ ‘ਚ ਨਿਊਯਾਰਕ ‘ਚ ਮੀਟਿੰਗ ਹੋਵੇਗੀ, ਪਰ ਉਨ੍ਹਾਂ ਅੱਜ ਐਲਾਨ ਕੀਤਾ ਕਿ ਪਾਕਿਸਤਾਨ ਦੇ ਨਾਪਾਕ ਇਰਾਦਿਆਂ ਨੂੰ ਦੇਖਦਿਆਂ ਭਾਰਤ ਨੇ ਇਹ ਮੁਲਾਕਾਤ ਰੱਦ ਕਰਨ ਦਾ ਫੈਸਲਾ ਲਿਆ ਹੈ

ਬੁਲਾਰੇ ਨੇ ਕਿਹਾ ਕਿ ਵੀਰਵਾਰ ਨੂੰ ਕੀਤੇ ਗਏ ਐਲਾਨ ਤੋਂ ਬਾਅਦ ਦੋ ਬਹੁਤ ਹੀ ਮੰਦਭਾਗੀਆਂ ਘਟਨਾਵਾਂ ਸਾਹਮਣੇ ਆਈਆਂ ਹਨ ਇੱਕ ਤਾਂ ਸਾਡੇ ਸੁਰੱਖਿਆ ਮੁਲਾਜ਼ਮਾਂ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਤੇ ਦੂਜਾ ਪਾਕਿਸਤਾਨ ਨੇ ਅੱਤਵਾਦੀਆਂ ਨੂੰ ਗੌਰਵਮਈ ਬਣਾਉਣ ਲਈ ਉਨ੍ਹਾਂ ‘ਤੇ 30 ਡਾਕ ਟਿਕਟਾਂ ਜਾਰੀ ਕੀਤੀਆਂ ਹਨ ਇਸ ਨਾਲ ਗੱਲਬਾਤ ਦੇ ਪਿੱਛੇ ਉਸ ਦੇ ਨਾਪਾਕ ਇਰਾਦੇ ਸਾਹਮਣੇ ਆ ਗਏ ਹਨ ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਅਸਲੀ ਚਿਹਰਾ ਵੀ ਸਾਹਮਣੇ ਆ ਗਿਆ ਹੈ

ਉਨ੍ਹਾਂ ਦੀ ਕਥਨੀ ਤੇ ਕਰਨੀ ‘ਚ ਭਾਰੀ ਫਰਕ ਹੈ ਕੁਮਾਰ ਨੇ ਕਿਹਾ ਕਿ ਹੁਣ ਨਿਊਯਾਰਕ ‘ਚ ਦੋਵਾਂ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਦਰਮਿਆਨ ਕੋਈ ਮੁਲਾਕਾਤ ਨਹੀਂ ਹੋਵੇਗੀ ਇਸ ਤੋਂ ਪਹਿਲਾਂ ਸੂਤਰਾਂ ਅਨੁਸਾਰ, ਭਾਰਤ ਵੱਲੋਂ ਇਸ ਮੁਲਾਕਾਤ ਦੇ ਰੱਦ ਕਰਨ ਦੇ ਪਿੱਛੇ ਬੀਐਸਐਫ ਦੇ ਜਵਾਨ ਦਾ ਬੇਰਹਿਮੀ ਨਾਲ ਕਤਲ ਨੂੰ ਅਹਿਮ ਕਾਰਨ ਮੰਨਿਆ ਗਿਆ ਭਾਰਤ ਬੀਐਸਐਫ ਜਵਾਨ ਦਾ ਬੇਰਹਿਮੀ ਨਾਲ ਕਤਲ ਤੇ ਅੱਤਵਾਦੀਆਂ ਵੱਲੋਂ ਕੀਤੀ ਜਾ ਰਹੀ ਪੁਲਿਸ ਵਾਲਿਆਂ ਦੀ ਹੱਤਿਆ ਤੋਂ ਬੇਹੱਦ ਨਾਰਾਜ ਹਨ ਨਾਲ ਹੀ ਪਾਕਿਸਤਾਨ ‘ਚ 2 ਆਗੂਆਂ ਦਰਮਿਆਨ ਗੱਲਬਾਤ ਸਬੰਧੀ ਚਿੱਠੀ ਨੂੰ ਲੀਕ ਕਰਨਾ ਵੀ ਮੀਟਿੰਗ ਰੱਦ ਕੀਤੇ ਜਾਣ ਦਾ ਅਹਿਮ ਕਾਰਨ ਮੰਨਿਆ ਜਾ ਰਿਹਾ ਹੈ

ਪੁਲਿਸ ਦੇ ਤਿੰਨ ਜਵਾਨਾਂ ਦੇ ਕਤਲ ਤੋਂ ਬਾਅਦ 7 ਐੱਸਪੀਓਜ਼ ਦਾ ਅਸਤੀਫ਼ਾ

ਨਵੀਂ ਦਿੱਲੀ ਜੰਮੂ-ਕਸ਼ਮੀਰ ‘ਚ ਅੱਤਵਾਦੀਆਂ ਵੱਲੋਂ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਅਗਵਾ ਕਰਨ ਤੇ ਉਨ੍ਹਾਂ ਦੇ ਕਤਲ ਤੋਂ ਬਾਅਦ ਕੁਝ ਵਿਸ਼ੇਸ਼ ਪੁਲਿਸ ਅਧਿਕਾਰੀਆਂ (ਐਸਪੀਓ) ਦੇ ਅਸਤੀਫ਼ੇ ਸਬੰਧੀ ਮੀਡੀਆ ‘ਚ ਆ ਰਹੀਆਂ ਖਬਰਾਂ ਨੂੰ ਗ੍ਰਹਿ ਮੰਤਰਾਲੇ ਨੇ ਸ਼ਰਾਰਤੀ ਤੱਤਾਂ ਦਾ ਕੂੜ ਪ੍ਰਚਾਰ ਕਰਾਰ ਦਿੰਦਿਆਂ ਗਲਤ ਦੱਸਿਆ ਹੈ  ਮੰਤਰਾਲੇ ਦੇ ਸੂਤਰਾਂ ਨੇ ਕਿਹਾ ਕਿ ਮੀਡੀਆ ‘ਚ ਆਈਆਂ ਕੁਝ ਰਿਪੋਰਟਾਂ ‘ਚ ਕਿਹਾ ਗਿਆ ਹੈ ਕਿ ਜੰਮੂ-ਕਸ਼ਮੀਰ ‘ਚ ਕੁਝ ਐਸਪੀਓਜ਼ ਨੇ ਅਸਤੀਫ਼ਾ ਦੇ ਦਿੱਤਾ ਹੈ

ਜੰਮੂ ਕਸ਼ਮੀਰ ਪੁਲਿਸ ਨੇ ਪੁਸ਼ਟੀ ਕੀਤੀ ਹੈ ਕਿ ਇਹ ਰਿਪੋਰਟ ਗਲਤ ਤੇ ਕਿਸੇ ਵਿਸ਼ੇਸ਼ ਮਕਸਦ ਤੋਂ ਪ੍ਰੇਰਿਤ ਹਨ ਇਹ ਮੀਡੀਆ ਰਿਪੋਰਟ ਸ਼ਰਾਰਤੀ ਤੱਤਾਂ ਦੇ ਕੂੜ ਪ੍ਰਚਾਰ ‘ਤੇ ਅਧਾਰਿਤ ਹੈ ਸੂਤਰਾਂ ਨੇ ਕਿਹਾ ਕਿ ਜੰਮੂ-ਕਸ਼ਮੀਰ ‘ਚ ਪੇਸ਼ੇਵਰ ਤੇ ਕਾਰਜ ਪ੍ਰਤੀ ਸਮਰਪਿਤ ਪੁਲਿਸ ਬਲ ਹੈ ਜੋ ਪੰਚਾਇਤ ਤੇ ਸ਼ਹਿਰੀ ਨਿਕਾਏ ਦੀਆਂ ਚੋਣਾਂ ਸਮੇਤ ਹਰ ਤਰ੍ਹਾਂ ਦੀ ਸੁਰੱਖਿਆ ਚੁਣੌਤੀਆਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ ਸੂਬੇ ‘ਚ 30 ਹਜ਼ਾਰ ਤੋਂ ਵੱਧ ਐਸਪੀਓ ਹਨ ਤੇ ਉਨ੍ਹਾਂ ਦੀ ਸੇਵਾ ਦੀ ਸਮੇਂ-ਸਮੇਂ ‘ਤੇ ਸਮੀਖਿਆ ਕੀਤੀ ਜਾਂਦੀ ਹੈ

ਉਨ੍ਹਾਂ ਕਿਹਾ ਕਿ ਕੁਝ ਐਸਪੀਓ ਨੂੰ ਪ੍ਰਸ਼ਾਸਨਿਕ ਕਾਰਨਾਂ ਕਰਕੇ ਸੇਵਾ ਵਿਸਥਾਰ ਨਹੀਂ ਦਿੱਤਾ ਗਿਆ ਹੈ ਪਰ ਕੁਝ ਸ਼ਰਾਰਤੀ ਅਨਸਰ ਅਜਿਹਾ ਦਿਖਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਉਨ੍ਹਾਂ ਅਸਤੀਫ਼ਾ ਦਿੱਤਾ ਹੈ ਸੱਚਾਈ ਇ ਹੈ ਕਿ ਸੂਬੇ ‘ਚ ਹੁਣ ਅੱਤਵਾਦੀ ਬਚਾਅ ਦੀ ਮੁਦਰਾ ‘ਚ ਹਨ ਤੇ ਇਕੱਲੇ ਸ਼ੋਪੀਆਂ ‘ਚ ਹੀ ਇਸ ਸਾਲ 28 ਅੱਤਵਾਦੀ ਮਾਰੇ ਜਾ ਚੁੱਕੇ ਹਨ ਜੰਮੂ ਕਸ਼ਮੀਰ ਪੁਲਿਸ ਦੇ ਹਮਲਾਵਰ ਰੁਖ ਦੇ ਚੱਲਦੇ ਅੱਤਵਾਦੀਆਂ ਨੂੰ ਖਦੇੜਿਆ ਜਾ ਰਿਹਾ ਹੈ ਤੇ ਉਹ ਪੂਰੀ ਤਰ੍ਹਾਂ ਹਤਾਸ਼ ਹਨ

ਜ਼ਿਕਰਯੋਗ ਹੈ ਕਿ ਸੂਬੇ ਦੇ ਸ਼ੋਪੀਆਂ ਜ਼ਿਲ੍ਹੇ ‘ਚ ਅੱਤਵਾਦੀਆਂ ਨੇ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਅਗਵਾ ਕਰਨ ਤੋਂ ਬਾਅਦ ਉਨ੍ਹਾਂ ਦਾ ਕਤਲ ਕਰ ਦਿੱਤਾ ਮੀਡੀਆ ਰਿਪੋਰਟਾਂ ‘ਚ ਇਹ ਵੀ ਕਿਹਾ ਗਿਆ ਹੈ ਕਿ ਅੱਤਵਾਦੀਆਂ ਨੇ ਇੱਕ ਵੀਡੀਓ ਜਾਰੀ ਕਰਕੇ ਪੁਲਿਸ ਮੁਲਾਜ਼ਮਾਂ ਨੂੰ ਧਮਕੀ ਦਿੱਤੀ ਹੈ ਕਿ ਜਾਂ ਤਾਂ ਉਹ ਮਰਨ ਲਈ ਤਿਆਰ ਰਹਿਣ ਜਾਂ ਅਸਤੀਫ਼ਾ ਦੇ ਦੇਣ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।