Women’s T20 World Cup : ਨਿਊਜ਼ੀਲੈਂਡ ਨੂੰ 8 ਵਿਕਟਾਂ ਨਾਲ ਹਰਾਇਆ
ਪੋਚੇਸਟਰੂਮ। ਭਾਰਤੀ ਮਹਿਲਾ ਅੰਡਰ-19 ਟੀ ਟੀਮ ਨੇ ਨਿਊਜ਼ੀਲੈਂਡ ਨੂੰ ਹਰਾ ਕੇ ਮਹਿਲਾ ਟੀ-20 ਵਿਸ਼ਵ ਕੱਪ ਦੇ ਫਾਈਨਲ (Women’s T20 World Cup) ਵਿੱਚ ਪ੍ਰਵੇਸ਼ ਕਰ ਲਿਆ ਹੈ। ਭਾਰਤੀ ਟੀਮ ਨੇ ਸ਼ੁੱਕਰਵਾਰ ਨੂੰ ਨਿਊਜ਼ੀਲੈਂਡ ਨੂੰ 8 ਵਿਕਟਾਂ ਨਾਲ ਹਰਾਇਆ। ਹੁਣ ਫਾਈਨਲ ‘ਚ ਉਸ ਦਾ ਸਾਹਮਣਾ ਇੰਗਲੈਂਡ ਅਤੇ ਆਸਟ੍ਰੇਲੀਆ ਦੀ ਜੇਤੂ ਟੀਮ ਨਾਲ ਹੋਵੇਗਾ।
ਪੋਚੇਸਟਰੂਮ ‘ਚ ਪਹਿਲੇ ਸੈਮੀਫਾਈਨਲ ‘ਚ ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਨਿਊਜ਼ੀਲੈਂਡ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ‘ਚ 8 ਵਿਕਟਾਂ ‘ਤੇ 107 ਦੌੜਾਂ ਬਣਾਈਆਂ। ਨਿਤਾਸ਼ਾ 3 ਦੌੜਾਂ ਬਣਾ ਕੇ ਅਜੇਤੂ ਪਰਤੀ। ਇਸ ਤੋਂ ਪਹਿਲਾਂ ਜਾਰਜੀਆ ਪਲਿਮਰ 35 ਅਤੇ ਇਜ਼ਾਬੇਲਾ ਜਾਰਜ 26 ਦੌੜਾਂ ਬਣਾ ਕੇ ਆਊਟ ਹੋ ਗਈਆਂ। ਭਾਰਤ ਲਈ ਪਾਰਸ਼ਵੀ ਚੋਪੜਾ ਨੇ 3 ਵਿਕਟਾਂ ਲਈਆਂ। ਭਾਰਤੀ ਟੀਮ ਨੇ 108 ਦੌੜਾਂ ਦੇ ਟੀਚੇ ਨੂੰ 14.2 ਓਵਰਾਂ ਵਿੱਚ ਦੋ ਵਿਕਟਾਂ ਗੁਆ ਕੇ ਹਾਸਲ ਕਰ ਲਿਆ। ਸ਼ਵੇਤਾ (61 ਦੌੜਾਂ) ਨੇ ਮੈਚ ਜੇਤੂ ਪਾਰੀ ਖੇਡੀ। ਉਸ ਤੋਂ ਇਲਾਵਾ ਸੌਮਿਆ ਤਿਵਾਰੀ ਨੇ 22 ਅਤੇ ਕਪਤਾਨ ਸ਼ੈਫਾਲੀ ਵਰਮਾ ਨੇ 10 ਦੌੜਾਂ ਦਾ ਯੋਗਦਾਨ ਪਾਇਆ।
ਦੂਜਾ ਸੈਮੀਫਾਈਨਲ ਇਸੇ ਮੈਦਾਨ ‘ਤੇ ਸ਼ਾਮ 5:15 ਵਜੇ ਇੰਗਲੈਂਡ ਅਤੇ ਆਸਟ੍ਰੇਲੀਆ ਵਿਚਾਲੇ ਖੇਡਿਆ ਜਾਵੇਗਾ। ਟੂਰਨਾਮੈਂਟ ਦਾ ਫਾਈਨਲ ਮੈਚ 29 ਜਨਵਰੀ ਨੂੰ ਸ਼ਾਮ 5:15 ਵਜੇ ਪੋਚੈਸਟਰੂਮ ਵਿੱਚ ਹੀ ਹੋਵੇਗਾ।
ਭਾਰਤ ਟੀਮ: ਸ਼ੈਫਾਲੀ ਵਰਮਾ (ਕਪਤਾਨ), ਸ਼ਵੇਤਾ ਸਹਿਰਾਵਤ, ਸੌਮਿਆ ਤਿਵਾਰੀ, ਜੀ ਤ੍ਰਿਸ਼ਾ, ਰਿਚਾ ਘੋਸ਼ (wk), ਰਿਸ਼ਿਤਾ ਬਾਸੂ, ਟੀਟਾ ਸਾਧੂ, ਮੰਨਤ ਕਸ਼ਯਪ, ਅਰਚਨਾ ਦੇਵੀ, ਪਾਰਸ਼ਵੀ ਚੋਪੜਾ, ਸੋਨਮ ਯਾਦਵ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ