India Vs New Zealand
ਸੈਮੀਫਾਈਨਲ ’ਚ ਭਾਰਤ ਦਾ ਮੁਕਾਬਲਾ ਆਸਟ੍ਰੇਲੀਆ ਨਾਲ
ਦੁਬਈ। ਭਾਰਤ ਨੇ ਚੈਂਪੀਅਨਜ਼ ਟਰਾਫੀ ਵਿੱਚ ਆਪਣੀ ਅਜੇਤੂ ਮੁਹਿੰਮ ਜਾਰੀ ਰੱਖੀ ਹੈ। ਟੀਮ ਨੇ ਐਤਵਾਰ ਨੂੰ ਨਿਊਜ਼ੀਲੈਂਡ ਨੂੰ 44 ਦੌੜਾਂ ਨਾਲ ਹਰਾਇਆ। ਐਤਵਾਰ ਨੂੰ 250 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ ਨਿਊਜ਼ੀਲੈਂਡ ਦੀ ਟੀਮ 45.3 ਓਵਰਾਂ ਵਿੱਚ 205 ਦੌੜਾਂ ‘ਤੇ ਆਲ ਆਊਟ ਹੋ ਗਈ। ਵਰੁਣ ਚੱਕਰਵਰਤੀ ਨੇ 5 ਵਿਕਟਾਂ ਲਈਆਂ। ਇਸ ਤੋਂਂ ਇਲਾਵਾ ਕੁਲਦੀਪ ਯਾਦਵ 2 , ਹਾਰਦਿਕ ਇੱਕ, ਅਕਸਰ ਇੱਕ ਤੇ ਜਡੇਜਾ ਨੇ ਇੱਕ ਵਿਕਟ ਲਈ। ਨਿਊਜ਼ੀਲੈਂਡ ਵੱਲੋਂ ਸਭ ਤੋਂ ਵੱਧ ਦੌੜਾਂ ਕੇਨ ਵਿਲੀਅਮਸਨ ਨੇ 81 ਦੌੜਾਂ ਬਣਾਈਆਂ।
ਦੁਬਈ ਇੰਟਰਨੈਸ਼ਨਲ ਸਟੇਡੀਅਮ ਵਿੱਚ ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤੀ ਟੀਮ 50 ਓਵਰਾਂ ਵਿੱਚ 8 ਵਿਕਟਾਂ ‘ਤੇ ਸਿਰਫ਼ 249 ਦੌੜਾਂ ਹੀ ਬਣਾ ਸਕੀ। ਸ਼੍ਰੇਅਸ ਅਈਅਰ ਨੇ 79 ਦੌੜਾਂ ਬਣਾਈਆਂ। ਨਿਊਜ਼ੀਲੈਂਡ ਵੱਲੋਂ ਮੈਟ ਹੈਨਰੀ ਨੇ 5 ਵਿਕਟਾਂ ਲਈਆਂ। ਇਸ ਜਿੱਤ ਦੇ ਨਾਲ, ਭਾਰਤ ਗਰੁੱਪ ਏ ਵਿੱਚ ਸਿਖਰਲੇ ਸਥਾਨ ‘ਤੇ ਪਹੁੰਚ ਗਿਆ ਹੈ, ਭਾਰਤ ਦਾ ਸੈਮੀਫਾਈਨਲ ਮੈਚ 4 ਮਾਰਚ ਨੂੰ ਉਸੇ ਮੈਦਾਨ ‘ਤੇ ਆਸਟ੍ਰੇਲੀਆ ਵਿਰੁੱਧ ਹੋਵੇਗਾ। ਇਸ ਦੌਰਾਨ, ਦੱਖਣੀ ਅਫਰੀਕਾ ਅਤੇ ਨਿਊਜ਼ੀਲੈਂਡ ਦੀਆਂ ਟੀਮਾਂ ਇੱਕ ਹੋਰ ਸੈਮੀਫਾਈਨਲ ਵਿੱਚ ਖੇਡਣਗੀਆਂ।