ਸੁਪਰ ਓਵਰ ‘ਚ ਜਿੱਤਿਆ ਭਾਰਤ ਨੇ ਮੈਚ
ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ 5 ਮੈਚਾਂ ਦੀ ਟੀ-20 ਸੀਰੀਜ਼ ਦਾ ਤੀਜਾ ਮੁਕਾਬਲਾ ਹੈਮਿਲਟਨ ਦੇ ਸਡਨ ਪਾਰਕ ਵਿਚ ਖੇਡਿਆ ਗਿਆ। ਜਿੱਥੇ ਸੁਪਰ ਓਵਰ ਤਕ ਖਿੱਚੇ ਇਸ ਰੋਮਾਂਚਕ ਮੁਕਾਬਲੇ ਵਿਚ ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾ ਕੇ ਸੀਰੀਜ਼ ਵਿਚ 3-0 ਨਾਲ ਅਜੇਤੂ ਬੜ੍ਹਤ ਹਾਸਲ ਕਰ ਲਈ ਹੈ। ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਜਿਸ ਤੋਂ ਬਾਅਦ ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਨਿਊਜ਼ੀਲੈਂਡ ਨੂੰ 180 ਦੌੜਾਂ ਦਾ ਟੀਚਾ ਦਿੱਤਾ। ਟੀਚੇ ਦਾ ਪਿੱਛਾ ਕਰਨ ਨਿਊਜ਼ੀਲੈਂਡ ਦੇ ਬੱਲੇਬਾਜ਼ਾਂ ਨੇ ਸ਼ਾਨਦਾਰ ਬੱਲੇਬਾਜ਼ੀ ਦਾ ਪ੍ਰਦਰਸ਼ਨ ਕੀਤਾ। ਮੁਹੰਮਦ ਸ਼ਮੀ ਵੱਲੋਂ ਕੀਤੀ ਗਈ ਆਖਰੀ ਓਵਰ ਵਿਚ ਸ਼ਾਨਦਾਰ ਗੇਂਦਬਾਜ਼ੀ ਤੇ ਮੈਚ ਦੀ ਆਖਰੀ ਗੇਂਦ ‘ਤੇ ਲਈ ਵਿਕਟ ਕਾਰਨ ਮੈਚ ਟਾਈ ਹੋ ਗਿਆ। ਸੁਪਰ ਓਵਰ ਤੱਕ ਖਿੱਚੇ ਇਸ ਮੁਕਾਬਲੇ ਵਿਚ ਨਿਊਜ਼ੀਲੈਂਡ ਨੇ ਭਾਰਤ ਨੂੰ 18 ਦੌੜਾਂ ਦਾ ਟੀਚਾ ਦਿੱਤਾ ਸੀ। ਜਿਸ ਨੂੰ ਭਾਰਤ ਨੇ ਆਖੀਰੀ ਗੇਂਦ ‘ਚ ਛੱਕਾ ਲਾ ਕੇ ਮੈਚ ਦੇ ਨਾਲ ਲੜੀ ਵੀ ਆਪਣੇ ਨਾਂਅ ਕਰ ਲਈ।
ਟੀਮਾਂ ਇਸ ਤਰ੍ਹਾਂ ਹਨ —
ਭਾਰਤ – ਵਿਰਾਟ ਕੋਹਲੀ (ਕਪਤਾਨ), ਰੋਹਿਤ ਸ਼ਰਮਾ (ਉਪ ਕਪਤਾਨ), ਲੋਕੇਸ਼ ਰਾਹੁਲ, ਸ਼੍ਰੇਅਸ ਅਈਅਰ, ਮਨੀਸ਼ ਪਾਂਡੇ, ਸ਼ਿਵਮ ਦੂਬੇ, ਯੁਜਵੇਂਦਰ ਚਾਹਲ, ਜਸਪ੍ਰੀਤ ਬੁਮਰਾਹ, ਮੁਹੰਮਦ ਸ਼ੰਮੀ, ਰਵਿੰਦਰ ਜਡੇਜਾ, ਸ਼ਾਰਦੁਲ ਠਾਕੁਰ।
ਨਿਊਜ਼ੀਲੈਂਡ- ਮਾਰਟਿਨ ਗੁਪਟਿਲ, ਕੌਲਿਨ ਮੁਨਰੋ, ਕੇਨ ਵਿਲੀਅਮਸਨ (ਕਪਤਾਨ), ਕੌਲਿਨ ਡੀ ਗ੍ਰੈਂਡਹੋਮ, ਰੋਸ ਟੇਲਰ, ਟਿਮ ਸੀਫਰਟ (ਵਿਕਟਕੀਪਰ), ਮਿਸ਼ੇਲ ਸੈਂਟਨਰ, ਈਸ਼ ਸ਼ੋਢੀ, ਟਿਮ ਸਾਊਥੀ, ਸਕਾਟ ਕਿਊਗੇਲਜਿਨ, ਹਾਮਿਸ਼ ਬੇਨੇਟ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।