ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਫ਼ਗਾਨਿਸਤਾਨ ‘ਚ ਸ਼ਾਂਤੀ ਖੁਸ਼ਹਾਲੀ ਤੇ ਸਥਿਰਤਾ ਲਿਆਉਣ ਲਈ ਭਾਰਤ ਦੀ ਵਚਨਬੱਧਤਾ ਦੁਹਰਾਉਂਦਿਆਂ ਅੱਜ ਕਿਹਾ ਕਿ ਉਹ ਚਾਹੁੰਦੇ ਹਨ ਕਿ ਹਰੇਕ ਅਫ਼ਗਾਨ ਨਾਗਰਿਕ ਤਰੱਕੀ ਕਰੇ ਤੇ ਭਾਰਤ ਦੀ ਆਰਥਿਕ ਤਰੱਕੀ ਦਾ ਲਾਭ ਅਫ਼ਗਾਨ ਸਮਾਜ ਨੂੰ ਮਿਲੇ।
ਸ੍ਰੀ ਮੋਦੀ ਨੇ ਇੱਥੋਂ ਵੀਡੀਓ ਕਾਨਫਰੰਸਿੰਗ ਦੇ ਮਾਧਿਅਮ ਨਾਲ ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ‘ਚ ਸਟੋਰ ਮਹਿਲ ਦੇ ਉਦਘਾਟਨ ਮੌਕੇ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕੀਤਾ।