ਸਾਡੇ ਨਾਲ ਸ਼ਾਮਲ

Follow us

9.5 C
Chandigarh
Sunday, January 18, 2026
More
    Home Breaking News ਭਾਰਤੀ ਫੌਜ ਵੱਲ...

    ਭਾਰਤੀ ਫੌਜ ਵੱਲੋਂ ਹਥਿਆਰਾਂ ਦਾ ਜਖੀਰਾ ਬਰਾਮਦ

    ਭਾਰਤੀ ਫੌਜ ਵੱਲੋਂ ਹਥਿਆਰਾਂ ਦਾ ਜਖੀਰਾ ਬਰਾਮਦ

    ਸ਼੍ਰੀਨਗਰ। ਪਾਕਿਸਤਾਨ ਵਲੋਂ ਕੰਟਰੋਲ ਰੇਖਾ ਪਾਰ ਤੋਂ ਜੰਮੂ-ਕਸ਼ਮੀਰ ਦੇ ਕੇਰਨ ਸੈਕਟਰ ‘ਚ ਹਥਿਆਰ ਅਤੇ ਗੋਲਾ-ਬਾਰੂਦ ਭੇਜਣ ਦੀ ਕੋਸ਼ਿਸ਼ ਨੂੰ ਫ਼ੌਜ ਨੇ ਅਸਫ਼ਲ ਕਰ ਦਿੱਤਾ। ਅਧਿਕਾਰੀਆਂ ਨੇ ਸ਼ਨੀਵਾਰ ਨੂੰ ਦੱਸਿਆ ਕਿ ਫੌਜ ਨੇ ਏ.ਕੇ.-47 ਰਾਈਫਲ ਸਮੇਤ ਹਥਿਆਰਾਂ ਦਾ ਜ਼ਖੀਰਾ ਬਰਾਮਦ ਕੀਤਾ ਹੈ। ਫੌਜ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸਰਗਰਮ ਫੌਜੀਆਂ ਨੇ ਉੱਤਰ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਕੇਰਨ ਸੈਕਟਰ ‘ਚ ਕੰਟਰੋਲ ਰੇਖਾ (ਐੱਲ.ਓ.ਸੀ.) ਤੋਂ ਹਥਿਆਰ ਭੇਜਣ ਦੀ ਪਾਕਿਸਤਾਨ ਦੀ ਕੋਸ਼ਿਸ਼ ਨੂੰ ਅਸਫ਼ਲ ਕਰ ਦਿੱਤਾ।

    India,China Army, Meeting, ITBP

    ਉਨ੍ਹਾਂ ਨੇ ਕਿਹਾ ਕਿ ਫੌਜ ਨੇ 2-3 ਲੋਕਾਂ ਨੂੰ ਕਿਸ਼ਨਗੰਗਾ ਨਦੀ ‘ਚ ਇਕ ਰੱਸੀ ਨਾਲ ਬੱਝੀ ਟਿਊਬ ‘ਚ ਕੁਝ ਚੀਜ਼ਾਂ ਭੇਜਦੇ ਦੇਖਿਆ। ਅਧਿਕਾਰੀ ਅਨੁਸਾਰ, ਫੌਜੀ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਉਨ੍ਹਾਂ ਨੇ 4 ਏ.ਕੇ. 74 ਰਾਈਫਲ, 8 ਮੈਗਜ਼ੀਨ ਅਤੇ 2 ਬੈਗ ‘ਚ ਬੰਦ 240 ਕਾਰਤੂਸ ਬਰਾਮਦ ਕੀਤੇ। ਇਲਾਕੇ ਨੂੰ ਘੇਰ ਲਿਆ ਗਿਆ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ। ਸ਼੍ਰੀਨਗਰ ਸਥਿਤ ਚਿਨਾਰ ਕੋਰ ਦੇ ਕੋਰ ਕਮਾਂਡਰ, ਲੈਫਟੀਨੈਂਟ ਜਨਰਲ ਬੀ.ਐੱਸ. ਰਾਜੂ ਨੇ ਕਿਹਾ ਕਿ ਪਾਕਿਸਤਾਨ ਦੀ ਮੰਸ਼ਾ ‘ਚ ਕੋਈ ਤਬਦੀਲੀ ਨਹੀਂ ਹੋਈ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.